ਪੜਚੋਲ ਕਰੋ
ਹਿੰਸਕ ਪ੍ਰਦਰਸ਼ਨਾਂ ਦੀ ਅੱਗ ਵ੍ਹਾਈਟ ਹਾਊਸ ਤੱਕ ਪਹੁੰਚੀ, ਰਾਸ਼ਟਰਪਤੀ ਟਰੰਪ ਨੂੰ ਸੁਰੱਖਿਅਤ ਬੰਕਰ ‘ਚ ਲਿਜਾਇਆ ਗਿਆ
ਅਮਰੀਕਾ ‘ਚ ਕੋਰੋਨਾ ਸੰਕਟ ਸਮੇਂ ਘਰੇਲੂ ਯੁੱਧ ਵਰਗੀ ਸਥਿਤੀ ਬਣੀ ਹੋਈ ਹੈ। ਪੁਲਿਸ ਹਿਰਾਸਤ ਵਿੱਚ ਇੱਕ ਕਾਲੇ ਵਿਅਕਤੀ ਜਾਰਜ ਫਲਾਈਡ ਦੀ ਮੌਤ ਤੋਂ ਬਾਅਦ ਹਿੰਸਾ ਦੀ ਅੱਗ ਵ੍ਹਾਈਟ ਹਾਊਸ ਤੱਕ ਪਹੁੰਚ ਗਈ ਹੈ। ਐਤਵਾਰ ਨੂੰ ਪੱਥਰਬਾਜ਼ੀ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਰੱਖਿਅਤ ਬੰਕਰ 'ਤੇ ਲਿਜਾਇਆ ਗਿਆ ਹੈ।

ਵਾਸ਼ਿੰਗਟਨ: ਅਮਰੀਕਾ ‘ਚ ਕੋਰੋਨਾ ਸੰਕਟ ਸਮੇਂ ਘਰੇਲੂ ਯੁੱਧ ਵਰਗੀ ਸਥਿਤੀ ਬਣੀ ਹੋਈ ਹੈ। ਪੁਲਿਸ ਹਿਰਾਸਤ ਵਿੱਚ ਇੱਕ ਕਾਲੇ ਵਿਅਕਤੀ ਜਾਰਜ ਫਲਾਈਡ ਦੀ ਮੌਤ ਤੋਂ ਬਾਅਦ ਹਿੰਸਾ ਦੀ ਅੱਗ ਵ੍ਹਾਈਟ ਹਾਊਸ ਤੱਕ ਪਹੁੰਚ ਗਈ ਹੈ। ਐਤਵਾਰ ਨੂੰ ਪੱਥਰਬਾਜ਼ੀ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਰੱਖਿਅਤ ਬੰਕਰ 'ਤੇ ਲਿਜਾਇਆ ਗਿਆ ਹੈ। ਦਰਅਸਲ, ਅਮਰੀਕਾ ਦੇ ਮਿਨੇਪੋਲਿਸ ਵਿੱਚ ਇੱਕ ਕਾਲੇ ਆਦਮੀ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਜਦੋਂ ਕਾਲੇ ਆਦਮੀ ਨੂੰ ਪੁਲਿਸ ਨੇ ਫੜ ਲਿਆ, ਉਸਦੀ ਵੀਡੀਓ ਵਾਇਰਲ ਹੋ ਗਈ ਅਤੇ ਉਸ ਦੀ ਮੌਤ ਤੋਂ ਬਾਅਦ ਮਿਨੇਪੋਲਿਸ ਹਿੰਸਾ ਭੜਕ ਗਈ ਜੋ ਅਮਰੀਕਾ ਦੇ ਕਈ ਰਾਜਾਂ ਵਿੱਚ ਫੈਲ ਗਈ। ਪ੍ਰਦਰਸ਼ਨਕਾਰੀਆਂ ਨੇ ਪਲਾਸਟਿਕ ਦੀਆਂ ਬੋਤਲਾਂ ਵਿੱਚ ਪਾਣੀ ਭਰ ਕੇ ਪੁਲਿਸ ਮੁਲਾਜ਼ਮਾਂ 'ਤੇ ਸੁੱਟੀਆਂ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ। ਲੌਕਡਾਊਨ ਤੋਂ ਬਾਅਦ ਦੇਸ਼ ‘ਚ ਨਵੀਂ ਸਵੇਰ ਦੀ ਸ਼ੁਰੂਆਤ, ਜਾਣੋਂ Unlock 1 ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ? ਉਥੇ ਹੀ ਪ੍ਰਦਰਸ਼ਨਕਾਰੀਆਂ ਨੇ ਵ੍ਹਾਈਟ ਹਾਊਸ ਨੇੜੇ ਸ਼ੇਵਰਲੇਟ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਹ ਵਾਹਨ ਪੁਲਿਸ ਅਤੇ ਵਿਸ਼ੇਸ਼ ਸੇਵਾ ਅਧਿਕਾਰੀ ਵਰਤਦੇ ਹਨ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਸਾਰੇ ਅਮਰੀਕਾ ਵਿੱਚ 1400 ਪ੍ਰਦਰਸ਼ਨਕਾਰੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਪਾਕਿਸਾਤਾਨ ਦੀ ਇੱਕ ਹੋਰ ਕਰਤੂਤ ਦਾ ਪਰਦਾਫਾਸ਼, ਜਸੂਸੀ ਦੇ ਆਰੋਪ ‘ਚ ਫੜੇ ਗਏ ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਵਾਸ਼ਿੰਗਟਨ, ਨਿਊਯਾਰਕ, ਨਿਊਜਰਸੀ ਸਮੇਤ ਅਮਰੀਕਾ ਦੇ ਚਾਲੀ ਸ਼ਹਿਰਾਂ ‘ਚ ਕਰਫਿਊ ਲਗਾਇਆ ਗਿਆ ਹੈ।
ਵਾਸ਼ਿੰਗਟਨ ਵਿੱਚ, ਵੱਡੀ ਗਿਣਤੀ ਵਿੱਚ ਲੋਕ ਵ੍ਹਾਈਟ ਹਾਊਸ ਦੇ ਬਾਹਰ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕਰਨ ਲੱਗੇ।
Before You Go
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
ਟ੍ਰੈਂਡਿੰਗ ਟੌਪਿਕ





















