(Source: ECI/ABP News)
ਗੋਰਿਆਂ ਨੂੰ ਭਾਰਤ ਦੀ ਤਰੱਕੀ ਬਰਦਾਸ਼ਤ ਨਹੀਂ ਹੁੰਦੀ, ਹਿੰਡਨਬਰਗ ਰਿਪੋਰਟ 'ਤੇ ਵਰਿੰਦਰ ਸਹਿਵਾਗ ਦੀ ਟਿੱਪਣੀ
ਰਿਪੋਰਟ ਨੇ ਅਡਾਨੀ ਗਰੁੱਪ ਦੀਆਂ ਸਾਰੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਗਿਰਾਵਟ ਸ਼ੁਰੂ ਕਰ ਦਿੱਤੀ। ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਉਹ ਹਿੰਡਨਬਰਗ ਦੀ ਰਿਪੋਰਟ 'ਤੇ ਚੁਟਕੀ ਲੈਂਦੇ ਨਜ਼ਰ ਆ ਰਹੇ ਹਨ।
![ਗੋਰਿਆਂ ਨੂੰ ਭਾਰਤ ਦੀ ਤਰੱਕੀ ਬਰਦਾਸ਼ਤ ਨਹੀਂ ਹੁੰਦੀ, ਹਿੰਡਨਬਰਗ ਰਿਪੋਰਟ 'ਤੇ ਵਰਿੰਦਰ ਸਹਿਵਾਗ ਦੀ ਟਿੱਪਣੀ Virender Sehwag comments on Hindenburg Report says Goron se India ki tarakki bardaasht nahi hoti ਗੋਰਿਆਂ ਨੂੰ ਭਾਰਤ ਦੀ ਤਰੱਕੀ ਬਰਦਾਸ਼ਤ ਨਹੀਂ ਹੁੰਦੀ, ਹਿੰਡਨਬਰਗ ਰਿਪੋਰਟ 'ਤੇ ਵਰਿੰਦਰ ਸਹਿਵਾਗ ਦੀ ਟਿੱਪਣੀ](https://static.abplive.com/wp-content/uploads/sites/2/2016/03/07214432/Virender-Sehwag-21.jpg?impolicy=abp_cdn&imwidth=1200&height=675)
ਅਮਰੀਕਾ ਸਥਿਤ ਹਿੰਡਨਬਰਗ ਰਿਸਰਚ ਨੇ 24 ਜਨਵਰੀ ਨੂੰ ਇੱਕ ਰਿਪੋਰਟ ਸਾਹਮਣੇ ਰੱਖੀ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਡਾਨੀ ਗਰੁੱਪ ਦੇ ਕਾਰੋਬਾਰੀ ਬੁਨਿਆਦੀ ਢਾਂਚੇ ਕਮਜ਼ੋਰ ਹਨ ਅਤੇ ਉਹ ਸਟਾਕ ਵਿੱਚ ਹੇਰਾਫੇਰੀ ਅਤੇ ਧੋਖਾਧੜੀ ਵਿੱਚ ਸ਼ਾਮਲ ਸੀ। ਰਿਪੋਰਟ ਨੇ ਅਡਾਨੀ ਗਰੁੱਪ ਦੀਆਂ ਸਾਰੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਗਿਰਾਵਟ ਸ਼ੁਰੂ ਕਰ ਦਿੱਤੀ। ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਉਹ ਹਿੰਡਨਬਰਗ ਦੀ ਰਿਪੋਰਟ 'ਤੇ ਚੁਟਕੀ ਲੈਂਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: Adani Group: ਮੌਜੂਦਾ ਸੰਕਟ ਕਾਰਨ ਅਡਾਨੀ ਗਰੁੱਪ ਦੀਆਂ ਯੋਜਨਾਵਾਂ ਨੂੰ ਝਟਕਾ, ਹੁਣ ਲਿਆ ਗਿਆ ਹੈ ਵੱਡਾ ਫੈਸਲਾ
ਸਹਿਵਾਗ ਨੇ ਟਵੀਟ ਕੀਤਾ, "ਗੋਰਿਆਂ ਤੋਂ ਭਾਰਤ ਦੀ ਤਰੱਕੀ ਬਰਦਾਸ਼ਤ ਨਹੀਂ ਹੁੰਦੀ, ਭਾਰਤ ਦੇ ਬਾਜ਼ਾਰ 'ਤੇ ਹਿੱਟ ਜੌਬ ਇੱਕ ਸੋਚੀ ਸਮਝੀ ਸਾਜ਼ਿਸ਼ ਦੀ ਤਰ੍ਹਾਂ ਜਾਪਦਾ ਹੈ। ਕੋਸ਼ਿਸ਼ ਕਿੰਨੀ ਵੀ ਕਰ ਲਓ ਪਰ ਪਰ ਹਮੇਸ਼ਾ ਵਾਂਗ, ਭਾਰਤ ਹੋਰ ਮਜਬੂਤ ਹੋ ਕੇ ਨਿਕਲੇਗਾ।
Goron se India ki tarakki bardaasht nahi hoti. The hitjob on India’s market looks like a well planned conspiracy. Koshish kitni bhi kar lein but as always, Bharat aur majboot hi nikalkar ubhrega.
— Virender Sehwag (@virendersehwag) February 6, 2023
ਹਿੰਡਨਬਰਗ ਦੀ ਰਿਪੋਰਟ ਦੇ ਜਵਾਬ ਵਿੱਚ, ਅਡਾਨੀ ਐਂਟਰਪ੍ਰਾਈਜਿਜ਼ ਨੇ ਉਸੇ ਦਿਨ ਇੱਕ ਸਪੱਸ਼ਟੀਕਰਨ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ, "ਖੋਜ ਰਿਪੋਰਟ ਚੋਣਵੇਂ ਗਲਤ ਜਾਣਕਾਰੀ ਦਾ ਇੱਕ ਖਤਰਨਾਕ ਸੁਮੇਲ ਹੈ। ਰਿਪੋਰਟ ਦਾ ਸਮਾਂ ਅਡਾਨੀ ਐਂਟਰਪ੍ਰਾਈਜਿਜ਼ ਤੋਂ ਆਉਣ ਵਾਲੇ ਐਫਪੀਓ ਨੂੰ ਨੁਕਸਾਨ ਪਹੁੰਚਾਉਣਾ ਹੈ। ਅਡਾਨੀ ਗਰੁੱਪ ਹਮੇਸ਼ਾ ਤੋਂ ਸਾਰੇ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਅਤੇ ਕਾਰਪੋਰੇਟ ਗਵਰਨੈਂਸ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਦੇ ਹਨ।"
ਇਹ ਵੀ ਪੜ੍ਹੋ: Adani Group Stocks : ਅਡਾਨੀ ਗਰੁੱਪ ਇੱਕ ਅਰਬ ਡਾਲਰ ਤੋਂ ਜ਼ਿਆਦਾ ਭੁਗਤਾਨ ਕਰਕੇ ਛੁੜਾਏਗਾ 3 ਕੰਪਨੀਆਂ ਦੇ ਗਿਰਵੀ ਰੱਖੇ ਸ਼ੇਅਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)