ਚੰਡੀਗੜ੍ਹ: ਬੇਸ਼ੱਕ ਸਰਕਾਰ ਵੱਲੋਂ ਲੌਕਡਾਊਨ 'ਚ ਢਿੱਲ ਦਿੱਤੀ ਜਾ ਰਹੀ ਹੈ ਪਰ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਦਾ ਇੱਕ ਵੱਡਾ ਕਾਰਨ ਲੋਕਾਂ ਵੱਲੋਂ ਗਾਈਡਲਾਈਨਜ਼ ਦੀ ਪਾਲਣਾ ਨਾ ਕਰਨਾ ਵੀ ਮੰਨਿਆ ਜਾ ਰਿਹਾ ਹੈ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਵਾਰ ਫਿਰ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਕਰਫਿਊ ਲਾਇਆ ਜਾਵੇਗਾ।

ਉਨ੍ਹਾਂ ਕਿਹਾ ਸਖਤੀ ਹੋਰ ਵਧਾ ਦਿੱਤੀ ਜਾਵੇਗੀ। ਇਹ ਗੱਲ ਉਨ੍ਹਾਂ ਨੇ ਪੰਜਾਬ ਰਾਜ ਭਵਨ ਵਿਖੇ ਅਧਿਕਾਰੀਆਂ ਨਾਲ ਕੋਵਿਡ-19 ਵਾਰ ਰੂਮ ਮੀਟਿੰਗ ਦੌਰਾਨ ਕਹੀ। ਬਦਨੌਰ ਨੇ ਕਿਹਾ ਕਿ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗੈਰ ਜ਼ਰੂਰੀ ਕੰਮ ਲਈ ਘਰਾਂ ਤੋਂ ਬਾਹਰ ਨਾ ਨਿਕਲੋ।

ਨੰਬਰ ਪਲੇਟ ਨੂੰ ਲੈ ਕੇ ਜਾਣ ਲਵੋ ਨਵੇਂ ਨਿਯਮ, ਨਹੀਂ ਤਾਂ ਹੋਵੋਗੇ ਔਖੇ

ਉਨ੍ਹਾਂ ਲੋਕਾਂ ਨੂੰ ਆਪਣੇ ਆਪ ਤਾਪਮਾਨ ਮੋਨੀਟਰ ਕਰਨ ਦੀ ਸਲਾਹ ਦਿੱਤੀ। ਜੇ ਕੋਈ ਲੱਛਣ ਪਾਏ ਜਾਂਦੇ ਹਨ, ਤਾਂ ਸਿਹਤ ਵਿਭਾਗ ਨਾਲ ਤੁਰੰਤ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ, ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਨ ਅਤੇ ਮਾਸਕ ਪਹਿਨਣ।