ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਅੱਜ ਪਾਰਟੀ ਦੀ ਤਰਫੋਂ ‘ਵ੍ਹਾਈਟ ਪੇਪਰ’ ਜਾਰੀ ਕੀਤਾ ਤੇ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਮੋਦੀ ਸਰਕਾਰ ਨੂੰ ਹੁਣ ਤੋਂ ਪੂਰੀ ਤਿਆਰੀ ਕਰਨ ਦੀ ਅਪੀਲ ਕੀਤੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕੋਵਿਡ ਮਹਾਂਮਾਰੀ ਦੀ ਸਥਿਤੀ ਬਾਰੇ ਪਾਰਟੀ ਦੀ ਤਰਫੋਂ ‘ਵ੍ਹਾਈਟ ਪੇਪਰ’ ਜਾਰੀ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੁਣ ਤੋਂ ਪੂਰੀ ਤਿਆਰੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗਰੀਬਾਂ ਨੂੰ ਵਿੱਤੀ ਸਹਾਇਤਾ ਦੇਵੇ ਤੇ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਵਿਡ ਮੁਆਵਜ਼ਾ ਫੰਡ ਸਥਾਪਤ ਕਰੇ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵ੍ਹਾਈਟ ਪੇਪਰ ਦਾ ਟੀਚਾ ਸਰਕਾਰ ਵੱਲ ਉਂਗਲਾਂ ਉਠਾਉਣਾ ਨਹੀਂ। ਅਸੀਂ ਸਰਕਾਰ ਦੀਆਂ ਗਲਤੀਆਂ ਦਾ ਜ਼ਿਕਰ ਕਰ ਰਹੇ ਹਾਂ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗ਼ਲਤੀਆਂ ਨੂੰ ਸੁਧਾਰਿਆ ਜਾ ਸਕੇ। ਸਾਰਾ ਦੇਸ਼ ਜਾਣਦਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆਉਣ ਵਾਲੀ ਹੈ। ਇਸੇ ਲਈ ਅਸੀਂ ਦੁਬਾਰਾ ਕਹਿ ਰਹੇ ਹਾਂ ਕਿ ਸਰਕਾਰ ਨੂੰ ਤੀਜੀ ਲਹਿਰ ਦੀ ਅਗਾਊਂ ਤਿਆਰੀ ਕਰਨੀ ਚਾਹੀਦੀ ਹੈ। ਹਸਪਤਾਲਾਂ ਵਿੱਚ ਪਹਿਲਾਂ ਤੋਂ ਆਕਸੀਜਨ, ਬਿਸਤਰੇ ਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨੀਆਂ ਨੇ ਦੂਜੀ ਲਹਿਰ ਬਾਰੇ ਵੀ ਚੇਤਾਵਨੀ ਦਿੱਤੀ ਸੀ। ਉਸ ਵੇਲੇ ਸਰਕਾਰ ਸਰਕਾਰ ਨੂੰ ਜੋ ਕਦਮ ਚੁੱਕਣੇ ਚਾਹੀਦੇ ਸੀ, ਜਿਸ ਵਿਵਹਾਰ ਨੂੰ ਵੇਖਣਾ ਚਾਹੀਦਾ ਸੀ, ਨਹੀਂ ਵੇਖਿਆ ਗਿਆ। ਇਸ ਤੋਂ ਬਾਅਦ, ਦੂਜੀ ਲਹਿਰ ਨੇ ਸਾਡੇ ਸਾਰਿਆਂ ਨੂੰ ਪ੍ਰਭਾਵਤ ਕੀਤਾ। ਉਨ੍ਹਾਂ ਕਿਹਾ ਕਿ ਵ੍ਹਾਈਟ ਪੇਪਰ ਵਿੱਚ, ਅਸੀਂ ਚਾਰ ਮੁੱਖ ਨੁਕਤਿਆਂ 'ਤੇ ਕੇਂਦ੍ਰਤ ਕੀਤਾ ਹੈ। ਪਹਿਲਾ ਬਿੰਦੂ ਤੀਜੀ ਲਹਿਰ ਦੀ ਤਿਆਰੀ ਹੈ। ਦੂਜਾ ਨੁਕਤਾ ਗਰੀਬ, ਛੋਟੇ ਵਪਾਰੀਆਂ ਨੂੰ ਵਿੱਤੀ ਸਹਾਇਤਾ ਦੇਣਾ ਹੈ। ਤੀਜਾ, ਕਿ ਕੋਵਿਡ ਮੁਆਵਜ਼ਾ ਫੰਡ ਬਣਾਇਆ ਜਾਣਾ ਚਾਹੀਦਾ ਹੈ। ਚੌਥਾ ਨੁਕਤਾ ਇਹ ਹੈ ਕਿ ਪਹਿਲੀ ਤੇ ਦੂਜੀ ਲਹਿਰ ਦੀਆਂ ਗਲਤੀਆਂ ਦੇ ਕਾਰਨਾਂ ਦਾ ਪਤਾ ਲਗਾਉਣਾ ਅਤੇ ਇਹ ਸੁਨਿਸ਼ਚਿਤ ਕਰਨਾ ਕਿ ਇਹ ਗ਼ਲਤੀਆਂ ਭਵਿੱਖ ਵਿੱਚ ਨਾ ਹੋਣ। ਇਸ ਦੌਰਾਨ ਰਾਹੁਲ ਨੇ ਸਰਕਾਰ ਉਤੇ ਕਈ ਸਵਾਲ ਵੀ ਖੜੇ ਕੀਤੇ ਹਨ।-ਗਰੀਬਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ।-ਕੋਵਿਡ ਪ੍ਰਭਾਵਿਤ ਪਰਿਵਾਰਾਂ ਲਈ ਮੁਆਵਜ਼ਾ ਫੰਡ ਸਥਾਪਤ ਕੀਤਾ ਜਾਣਾ ਚਾਹੀਦਾ ਹੈ।-ਰੈਪਿਡ ਟੀਕਾਕਰਣ ਕੀਤਾ ਜਾਣਾ ਚਾਹੀਦਾ ਹੈ। ਰਾਹੁਲ ਨੇ ਇਹ ਸਵਾਲ ਖੜ੍ਹੇ ਕੀਤੇ-ਵਿਗਿਆਨੀਆਂ ਤੇ ਡਾਕਟਰਾਂ ਨੇ ਦੂਸਰੀ ਲਹਿਰ ਬਾਰੇ ਗੱਲ ਕੀਤੀ, ਪਰ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। -ਸਾਰਾ ਦੇਸ਼ ਜਾਣਦਾ ਹੈ ਕਿ ਤੀਜੀ ਲਹਿਰ ਆਉਣ ਵਾਲੀ ਹੈ। ਵਾਇਰਸ ਆਪਣਾ ਰੂਪ ਬਦਲ ਰਿਹਾ ਹੈ। ਸਰਕਾਰ ਦੀ ਕੀ ਤਿਆਰੀ ਹੈ? -ਤੀਜੀ ਲਹਿਰ ਲਈ ਆਕਸੀਜਨ, ਦਵਾਈਆਂ, ਬਿਸਤਰੇ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। -ਦੇਸ਼ ਵਿੱਚ ਟੀਕਾਕਰਣ ਹੌਲੀ ਕਿਉਂ ਹੋਇਆ? ਜਿਹੜੇ ਲੋਕਾਂ ਨੂੰ ਬਚਾਅ ਸਕਦੇ ਸੀ, ਉਹ ਵੀ ਮਰ ਗਏ। -ਮਹਾਂਮਾਰੀ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਸਰਕਾਰ ਦਾ ਪ੍ਰਬੰਧਨ ਦੁਖਦਾਈ ਸੀ। ਕਾਂਗਰਸ ਨੇ ਵ੍ਹਾਈਟ ਪੇਪਰ ਵਿੱਚ ਚਾਰ ਮੁੱਖ ਨੁਕਤਿਆਂ 'ਤੇ ਕੇਂਦ੍ਰਤ ਕੀਤਾਪਹਿਲਾ ਬਿੰਦੂ- ਤੀਜੀ ਲਹਿਰ ਦੀ ਤਿਆਰੀ।ਦੂਜਾ ਬਿੰਦੂ- ਗਰੀਬਾਂ, ਛੋਟੇ ਵਪਾਰੀਆਂ ਨੂੰ ਵਿੱਤੀ ਸਹਾਇਤਾ।ਤੀਜਾ ਬਿੰਦੂ- ਕੋਵਿਡ ਮੁਆਵਜ਼ਾ ਫੰਡ ਬਣਾਇਆ ਜਾਣਾ ਚਾਹੀਦਾ ਹੈ।ਚੌਥਾ ਬਿੰਦੂ- ਪਹਿਲੀ ਅਤੇ ਦੂਜੀ ਲਹਿਰ ਦੀਆਂ ਗਲਤੀਆਂ ਦੇ ਕਾਰਨਾਂ ਦਾ ਪਤਾ ਲਗਾਓ ਤੇ ਇਹ ਸੁਨਿਸ਼ਚਿਤ ਕਰੋ ਕਿ ਭਵਿੱਖ ਵਿਚ ਇਹ ਗ਼ਲਤੀਆਂ ਨਾ ਹੋਣ। ਹਾਲਾਂਕਿ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵ੍ਹਾਈਟ ਪੇਪਰ ਦਾ ਟੀਚਾ ਸਰਕਾਰ ਵੱਲ ਉਂਗਲਾਂ ਉਠਾਉਣਾ ਨਹੀਂ ਹੈ। ਅਸੀਂ ਸਰਕਾਰ ਦੀਆਂ ਗਲਤੀਆਂ ਦਾ ਜ਼ਿਕਰ ਕਰ ਰਹੇ ਹਾਂ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਲਤੀਆਂ ਨੂੰ ਸੁਧਾਰਿਆ ਜਾ ਸਕੇ।
ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਚੇਤਾਵਨੀ! ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਤਿੱਖੇ ਸਵਾਲ
ਏਬੀਪੀ ਸਾਂਝਾ | 22 Jun 2021 01:39 PM (IST)
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਅੱਜ ਪਾਰਟੀ ਦੀ ਤਰਫੋਂ ‘ਵ੍ਹਾਈਟ ਪੇਪਰ’ ਜਾਰੀ ਕੀਤਾ ਤੇ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਮੋਦੀ ਸਰਕਾਰ ਨੂੰ ਹੁਣ ਤੋਂ ਪੂਰੀ ਤਿਆਰੀ ਕਰਨ ਦੀ ਅਪੀਲ ਕੀਤੀ।
rahul-gandhi-talks-congress-dec14-2019-pti-1621319014