Today's Weather Update: ਭਾਰਤ ਦੇ ਮੌਸਮ ਵਿਭਾਗ (IMD) ਨੇ ਕਈ ਰਾਜਾਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਭਾਰਤ ਦੇ ਮੌਸਮ ਨੇ ਭਵਿੱਖਬਾਣੀ ਕੀਤੀ ਹੈ ਕਿ 22 ਸਤੰਬਰ ਤੋਂ 24 ਸਤੰਬਰ ਤੱਕ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦਾ ਸਿਲਸਿਲਾ ਜਾਰੀ ਰਹੇਗਾ।
ਇਸ ਦੇ ਨਾਲ ਹੀ ਅਸਾਮ ਅਤੇ ਮੇਘਾਲਿਆ ਵਿੱਚ 22 ਅਤੇ 23 ਸਤੰਬਰ ਅਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 22 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਵਿੱਚ ਬਦਲਿਆ ਮੌਸਮ
ਦੇਸ਼ ਭਰ 'ਚ ਕਈ ਅਜਿਹੇ ਸੂਬੇ ਹਨ, ਜਿੱਥੇ ਇਨ੍ਹੀਂ ਦਿਨੀਂ ਬਾਰਿਸ਼ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਿੱਲੀ-ਐਨਸੀਆਰ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਇੱਥੇ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 24 ਸਤੰਬਰ ਤੱਕ ਬਰਸਾਤ ਜਾਰੀ ਰਹੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਦੀ ਖਾੜੀ 'ਤੇ ਘੱਟ ਦਬਾਅ ਵਾਲੇ ਖੇਤਰ ਅਤੇ ਮੱਧ-ਟ੍ਰੋਪੋਸਫੀਅਰ ਵਿੱਚ ਇੱਕ ਟ੍ਰੌਫ ਦੇ ਰੂਪ ਵਿੱਚ ਪੱਛਮੀ ਗੜਬੜੀ ਦੀ ਮੌਜੂਦਗੀ ਕਾਰਨ, ਦਿੱਲੀ-ਐਨਸੀਆਰ ਤੱਕ ਮੀਂਹ ਪੈ ਰਿਹਾ ਹੈ। ਦਿੱਲੀ ਦੇ ਕੁਝ ਹਿੱਸਿਆਂ ਵਿੱਚ ਅੱਜ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਗਾਜ਼ਿਆਬਾਦ ਅਤੇ ਨੋਇਡਾ ਸ਼ਹਿਰ ਵਿੱਚ ਅੱਜ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰਾਖੰਡ 'ਚ 'ਯੈਲੋ' ਅਲਰਟ
ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ 24 ਸਤੰਬਰ ਤੱਕ ਉੱਤਰਾਖੰਡ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਯਾਤਰੀਆਂ ਨੂੰ ਸਾਵਧਾਨ ਰਹਿਣ ਲਈ ਵੀ ਕਿਹਾ ਗਿਆ ਹੈ। ਦੇਹਰਾਦੂਨ, ਟਿਹਰੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਅੱਜ ਤੋਂ ਦੱਖਣ-ਪੱਛਮੀ ਰਾਜਸਥਾਨ ਅਤੇ ਇਸ ਦੇ ਕੱਛ ਖੇਤਰ ਤੋਂ ਮਾਨਸੂਨ ਰਵਾਨਾ ਹੋ ਗਿਆ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।