ਨਵੀਂ ਦਿੱਲੀ: ਮੌਸਮ ਵਿਭਾਗ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਇਸ ਹਫਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਨਸੂਨ ਦੀ ਵਿਆਪਕ ਸਰਗਰਮੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਵੇਖੀ ਜਾਵੇਗੀ। ਇਸ ਕਾਰਨ ਇਨ੍ਹਾਂ ਥਾਵਾਂ 'ਤੇ ਭਾਰੀ ਬਾਰਸ਼ ਦੇ ਨਾਲ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਦੇ ਦੰਗਲ ਦੀਆਂ ਤਿਆਰੀਆਂ, ਸੁਖਬੀਰ ਬਾਦਲ ਦੀ ਹੋਏਗੀ ਅਗਨੀ ਪ੍ਰੀਖਿਆ
ਉੱਤਰ-ਪੂਰਬੀ ਰਾਜਾਂ 'ਚ ਅੱਜ ਵੀ ਤੇਜ਼ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਬਾਰਸ਼ ਹੋ ਸਕਦੀ ਹੈ। ਪੱਛਮੀ ਤੇ ਪੂਰਬੀ ਬਿਹਾਰ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ ਵਿੱਚ ਪਹਿਲਾਂ ਤੋਂ ਹੀ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ 'ਚ ਸ਼ੁਰੂ ਹੋ ਸਕਦੀ ਫ਼ਿਲਮਾਂ ਤੇ ਗਾਣਿਆਂ ਦੀ ਸ਼ੂਟਿੰਗ, ਕੈਪਟਨ ਨੇ ਦਿੱਤੇ ਨਿਰਦੇਸ਼
ਪਿਛਲੇ ਦੋ ਘੰਟਿਆਂ ਤੋਂ ਮੁੰਬਈ ਦੇ ਕਈ ਇਲਾਕਿਆਂ 'ਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਕੱਲ੍ਹ ਮੁੰਬਈ ਵਿੱਚ ਭਾਰੀ ਬਾਰਸ਼ ਹੋਈ ਅਤੇ ਸੜਕਾਂ 'ਤੇ ਪਾਣੀ ਖੜ੍ਹਾ ਹੋ ਗਿਆ। ਅੱਜ ਮੀਂਹ ਥੋੜ੍ਹਾ ਜਿਹਾ ਹੌਲੀ ਹੈ ਪਰ ਸੜਕਾਂ ਦਾ ਬੁਰਾ ਹਾਲ ਹੈ। ਮੌਸਮ ਵਿਭਾਗ ਅਨੁਸਾਰ ਮੁੰਬਈ ਵਿੱਚ ਅੱਜ ਸਵੇਰੇ 1.43 ਵਜੇ 4.52 ਮੀਟਰ ਦੀ ਹਾਈ ਟਾਈਡ ਆਉਣ ਦੀ ਸੰਭਾਵਨਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਮੌਸਮ ਦੀ ਭਵਿੱਖਬਾਣੀ! ਇਨ੍ਹਾਂ ਇਲਾਕਿਆਂ 'ਚ ਹੋਏਗੀ ਬਾਰਸ਼
ਏਬੀਪੀ ਸਾਂਝਾ
Updated at:
23 Jul 2020 12:53 PM (IST)
ਮੌਸਮ ਵਿਭਾਗ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਇਸ ਹਫਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਨਸੂਨ ਦੀ ਵਿਆਪਕ ਸਰਗਰਮੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਵੇਖੀ ਜਾਵੇਗੀ।
- - - - - - - - - Advertisement - - - - - - - - -