ਨਵੀਂ ਦਿੱਲੀ: ਮੌਸਮ ਵਿਭਾਗ ਮੁਤਾਬਕ ਅੱਜ ਪੂਰਬੀ ਪ੍ਰਦੇਸ਼, ਵਿੰਗਰ ਤੇ ਛੱਤੀਸਗੜ੍ਹ ਵਿੱਚ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉੱਤਰਾਖੰਡ 'ਚ ਵੀ ਬਹੁਤ ਜ਼ਿਆਦਾ ਬਾਰਸ਼ ਦਾ ਅਨੁਮਾਨ ਹੈ।


ਉੱਥੇ ਹੀ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ, ਹਿਮਾਚਲ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਝਾਰਖੰਡ, ਸਿੱਕਿਮ ਤੇ ਓਡੀਸ਼ਾ 'ਚ ਵੀ ਭਾਰੀ ਬਾਰਸ਼ ਦਾ ਅਨੁਮਾਨ ਹੈ। ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਦੇ ਜ਼ੋਰ ਫੜਨ ਦੀ ਸੰਭਾਵਨਾ ਹੈ। ਫਿਲਹਾਲ ਉੱਤਰ ਪ੍ਰਦੇਸ਼ 'ਚ ਮਾਨਸੂਨ ਦੀ ਚਾਲ ਮੱਠੀ ਹੈ।




ਪੰਜਾਬ ਤੇ ਹਰਿਆਣਾ ਵਿੱਚ ਮੀਂਹ ਨਹੀਂ ਪਿਆ, ਪਰ ਮੌਸਮ ਵਿਗਿਆਨ ਵਿਭਾਗ ਨੇ ਇਨ੍ਹਾਂ ਦੋ ਰਾਜਾਂ ਵਿੱਚ ਕਈ ਥਾਵਾਂ 'ਤੇ ਅਗਲੇ ਦੋ ਦਿਨਾਂ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼ ਤੇ ਪੂਰਬੀ ਰਾਜਸਥਾਨ ਲਈ ਭਾਰੀ ਬਾਰਸ਼ ਦੀ ਭਵਿੱਖਬਾਣੀ ਕਰਦਿਆਂ ਓਰੇਂਜ ਅਲਰਟ ਜਾਰੀ ਕੀਤਾ ਗਿਆ।




ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਵੀ ਭਾਰੀ ਬਾਰਸ਼ ਤੇ ਬਿਜਲੀ ਕੜਕਨ ਦਾ ਅਨੁਮਾਨ ਲਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ। ਰਾਜ ਵਿੱਚ ਹਲਕੀ ਤੋਂ ਮੱਧਮ ਬਾਰਸ਼ ਪੈ ਸਕਦੀ ਹੈ। ਰਾਸ਼ਟਰੀ ਰਾਜਧਾਨੀ 'ਚ ਬਾਰਸ਼ ਨਹੀਂ ਹੋਈ। ਵਿਭਾਗ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਰਾਸ਼ਟਰੀ ਰਾਜਧਾਨੀ ਵਿੱਚ ‘ਮੱਧਮ ਤੋਂ ਭਾਰੀ’ ਬਾਰਸ਼ ਦਾ ਅਲਟ ਜਾਰੀ ਕੀਤਾ ਹੈ।