Breaking News LIVE: ਪੰਜਾਬ ਕਾਂਗਰਸ ਵਿੱਚ ਵੱਡੀ ਹਿੱਲਜੁੱਲ, ਸੀਟ ਖੁੱਸਣ ਦਾ ਡਰ ਵਧਿਆ, ਪਾਰਟੀ ਨੇ ਲਿਆ ਐਕਸ਼ਨ
Punjab Breaking News, 31 December 2021 LIVE Updates: ਸੂਬੇ ਦੀਆਂ 117 'ਚੋਂ 40 ਸੀਟਾਂ 'ਤੇ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਇਨ੍ਹਾਂ ਨਾਵਾਂ ਨੂੰ ਕਾਂਗਰਸ ਦੀ ਸਕਰੀਨਿੰਗ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਹੈ।
LIVE
Background
ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮਨਜ਼ੂਰੀ ਦੀ ਉਡੀਕ
ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਪਰ ਇਹ ਸੂਚੀ ਸੋਨੀਆ ਗਾਂਧੀ ਦੀ ਅਗਵਾਈ ਵਾਲੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਫਿਲਹਾਲ ਸਾਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਸੀਈਸੀ ਦੀ ਮੀਟਿੰਗ ਕਦੋਂ ਹੋਵੇਗੀ। ਦੱਸਿਆ ਜਾਂਦਾ ਹੈ ਕਿ ਦਿੱਲੀ 'ਚ ਅਜੇ ਮਾਕਨ ਦੀ ਪ੍ਰਧਾਨਗੀ 'ਚ ਸਕ੍ਰੀਨਿੰਗ ਕਮੇਟੀ ਦੀ ਬੈਠਕ ਹੋਈ ਸੀ। ਇਸ ਦੌਰਾਨ ਕਾਂਗਰਸ ਦੇ ਵਿਧਾਇਕਾਂ ਦੇ ਭਾਜਪਾ ਵੱਲ ਜਾਣ ਦੀ ਚਰਚਾ ਹੋਈ।
40 ਉਮੀਦਵਾਰਾਂ ਦੇ ਨਾਵਾਂ 'ਤੇ ਸਹਿਮਤੀ ਬਣੀ
ਸੂਤਰਾਂ ਮੁਤਾਬਕ ਉਮੀਦਵਾਰ ਦੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ 40 ਉਮੀਦਵਾਰਾਂ ਦੇ ਨਾਵਾਂ 'ਤੇ ਸਹਿਮਤੀ ਬਣ ਗਈ ਹੈ। ਇਨ੍ਹਾਂ ਵਿੱਚੋਂ ਕੁਝ ਮੰਤਰੀ, ਕੁਝ ਵਿਧਾਇਕ ਤੇ ਕਈ ਅਜਿਹੇ ਉਮੀਦਵਾਰ ਹਨ ਜੋ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਗਏ ਸਨ।
ਕਾਂਗਰਸ ਦੇ ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ
ਕਾਂਗਰਸ ਦੀ ਸਕਰੀਨਿੰਗ ਕਮੇਟੀ ਨੇ 10 ਤੋਂ 12 ਸੀਟਾਂ 'ਤੇ ਜਿੱਤਣ ਵਾਲੇ ਉਮੀਦਵਾਰਾਂ ਦਾ ਸਰਵੇਖਣ ਕਰਨ ਲਈ ਵੀ ਕਿਹਾ ਹੈ, ਜਿੱਥੇ ਇੱਕ ਤੋਂ ਵੱਧ ਦਾਅਵੇਦਾਰ ਹਨ। ਪਿਛਲੇ ਕੁਝ ਦਿਨਾਂ ਵਿੱਚ ਕਾਂਗਰਸ ਦੇ ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਵਿੱਚ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ, ਫਤਿਹ ਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਦੇ ਨਾਂ ਸ਼ਾਮਲ ਹਨ।
ਸੂਬੇ ਦੀਆਂ 117 'ਚੋਂ 40 ਸੀਟਾਂ 'ਤੇ ਉਮੀਦਵਾਰਾਂ ਦੇ ਨਾਂ ਤੈਅ
ਚੋਣਾਂ ਦੇ ਮੌਸਮ 'ਚ ਨੇਤਾਵਾਂ ਦੀ ਇਸ ਭਗਦੜ ਤੋਂ ਪ੍ਰੇਸ਼ਾਨ ਕਾਂਗਰਸ ਨੇ ਤੇਜ਼ੀ ਦਿਖਾਉਂਦੇ ਹੋਏ ਸੂਬੇ ਦੀਆਂ 117 'ਚੋਂ 40 ਸੀਟਾਂ 'ਤੇ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਇਨ੍ਹਾਂ ਨਾਵਾਂ ਨੂੰ ਕਾਂਗਰਸ ਦੀ ਸਕਰੀਨਿੰਗ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਸੂਚੀ ਨੂੰ ਜਾਰੀ ਕਰਨ ਤੋਂ ਪਹਿਲਾਂ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਵੱਲੋਂ ਹਰੀ ਝੰਡੀ ਮਿਲਣੀ ਬਾਕੀ ਹੈ।
ਪਾਰਟੀ ਬਦਲਣ ਦੀ ਪ੍ਰਕਿਰਿਆ ਵੀ ਤੇਜ਼
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਜਾਰੀ ਹੈ। ਇਸ ਦੌਰਾਨ ਪਾਰਟੀ ਬਦਲਣ ਦੀ ਪ੍ਰਕਿਰਿਆ ਵੀ ਤੇਜ਼ ਹੋ ਗਈ ਹੈ। ਕਈ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਲ ਹੋ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
