ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਨੰਦੀਗਰਾਮ ਵਿੱਚ ਜ਼ਖਮੀ ਹੋ ਗਏ ਹਨ। ਉਨ੍ਹਾਂ ਨੇ ਪੈਰ ਕੁਚਲਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਇਹ ਸਭ ਸਾਜਿਸ਼ ਤਹਿਤ ਹੋਇਆ ਹੈ ਅਤੇ ਉਹ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰੇਗੀ। ਮਮਤਾ ਬੈਨਰਜੀ ਨੂੰ ਫਿਲਹਾਲ ਕੋਲਕਾਤਾ ਲਿਆਂਦਾ ਜਾ ਰਿਹਾ ਹੈ।


 


ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨੇ ਟੈਲੀਵਿਜ਼ਨ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਸਮੇਂ ਇਹ ਘਟਨਾ ਉਨ੍ਹਾਂ ਨਾਲ ਵਾਪਰੀ ਸੀ, ਸਥਾਨਕ ਪੁਲਿਸ ਵੀ ਉਨ੍ਹਾਂ ਦੇ ਨਾਲ ਨਹੀਂ ਸੀ।


 


ਦਸ ਦਈਏ ਕਿ ਮਮਤਾ ਬੈਨਰਜੀ ਨੇ ਇਸ ਵਾਰ ਨੰਦੀਗਰਾਮ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।