ਚੰਡੀਗੜ੍ਹ: ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਲੌਕਡਾਊਨ ਲਗਾਇਆ ਹੈ। ਇਸ ਦੇ ਤਹਿਤ ਲੌਕਡਾਊਨ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਨੂੰ ਸਵੇਰੇ 5:00 ਵਜੇ ਤੱਕ ਰਹੇਗਾ ਅਤੇ ਸਿਰਫ ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹਿਣਗੀਆਂ।
ਚੰਡੀਗੜ੍ਹ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਅੱਜ ਵੇਖਣ ਨੂੰ ਮਿਲਿਆ ਕਿ ਸਾਰੀਆਂ ਦੁਕਾਨਾਂ ਬੰਦ ਸੀ ਅਤੇ ਸਿਰਫ ਦਵਾਈਆਂ ਦੀਆਂ ਦੁਕਾਨਾਂ ਅਤੇ ਕੁਝ ਖਾਣ ਪੀਣ ਵਾਲੀਆਂ ਚੀਜ਼ਾਂ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਸੀ।ਪੰਜਾਬ ਪ੍ਰਸ਼ਾਸਨ ਨੇ 18 ਅਤੇ 19 ਅਪ੍ਰੈਲ (ਸ਼ਨੀਵਾਰ ਅਤੇ ਐਤਵਾਰ) ਨੂੰ ਵੀਕੈਂਡ ਲੌਕਡਾਊਨ ਲਗਾਇਆ ਸੀ ਪਰ ਪਿਛਲੇ ਹਫਤੇ ਫੈਸਲਾ ਕੀਤਾ ਗਿਆ ਸੀ ਕਿ ਕੋਈ ਵੀਕੈਂਡ ਲੌਕਡਾਊਨ ਨਹੀਂ ਲਗਾਇਆ ਜਾਵੇਗਾ।
ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਸ਼ੁਕਰਵਾਰ ਨੂੰ ਵੀਕੈਂਡ ਲੌਕਡਾਊਨ ਦੀ ਘੋਸ਼ਣਾ ਕੀਤੀ। ਪ੍ਰਸ਼ਾਸ਼ਨ ਦੁਆਰਾ ਇਹ ਫੈਸਲਾ ਲਿਆ ਗਿਆ ਕਿਉਂਕਿ ਪੰਜਾਬ ਦੇ ਮੁਹਾਲੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਹਰਿਆਣਾ ਦੇ ਪੰਚਕੁਲਾ ਵਿੱਚ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ।