ਪੜਚੋਲ ਕਰੋ

ਕੈਪਟਨ ਸਰਕਾਰ 'ਚ 'ਸ਼ਰਾਬ ਧਮਾਕਾ', ਆਖਰ ਕੀ ਹੈ 600 ਕਰੋੜ ਦੇ ਘੁਟਾਲੇ ਦਾ ਸੱਚ?

ਕੁਝ ਕਾਂਗਰਸੀ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਐਕਸਾਈਜ਼ ਡਿਊਟੀ ਸਬੰਧੀ ਜਾਂਚ ਦੀ ਮੰਗ ਕੀਤੀ ਹੈ। ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸਾਈਜ਼ ਤੋਂ ਮਾਲੀਆ ਘਟਣ ਦੀ ਜਾਂਚ ਮੰਗੀ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀਆਂ ਤੇ ਅਧਿਆਕਰੀਆਂ 'ਚ ਖਿੱਚੋਤਾਣ ਨੂੰ ਖਤਮ ਕਰਦੇ-ਕਰਦੇ ਖੁਦ ਐਕਸਾਈਜ਼ ਨੀਤੀ 'ਤੇ ਘਿਰਦੇ ਜਾ ਰਹੇ ਹਨ।  ਪਹਿਲਾਂ ਹੀ ਪੂਰਾ ਮੰਤਰੀ ਮੰਡਲ ਸੀਨੀਅਰ ਅਫਸਰ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਿਹਾ ਸੀ। ਹੁਣ ਕੁਝ ਕਾਂਗਰਸੀ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਐਕਸਾਈਜ਼ ਡਿਊਟੀ ਸਬੰਧੀ ਜਾਂਚ ਦੀ ਮੰਗ ਕੀਤੀ ਹੈ। ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸਾਈਜ਼ ਤੋਂ ਮਾਲੀਆ ਘਟਣ ਦੀ ਜਾਂਚ ਮੰਗੀ ਹੈ।

ਅਹਿਮ ਗੱਲ ਇਹ ਹੈ ਕਿ ਇਸ ਮੰਗ ਦਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਜਾਂਚ ਦੀ ਮੰਗ ਉਠਾਈ ਹੈ।

ਰਾਜਾ ਵੜਿੰਗ ਨੇ ਕਿਹਾ ਕਿ
" 600 ਕਰੋੜ ਰੁਪਏ ਦੀ ਐਕਸਾਈਜ਼ ਡਿਊਟੀ ਘੱਟ ਹੋਣ ਦੀ ਜਾਂਚ ਹੋਣੀ ਚਾਹੀਦੀ ਹੈ। ਕਰਨ ਅਵਤਾਰ ਸਿੰਘ ਨੂੰ ਉਦੋਂ ਤਕ ਮੁੱਖ ਸਕੱਤਰ ਦਾ ਅਹੁਦਾ ਨਹੀਂ ਸੰਭਾਲਣਾ ਚਾਹੀਦਾ ਜਦ ਤਕ ਜਾਂਚ ਨਹੀਂ ਹੋ ਜਾਂਦੀ। ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਰੰਧਾਵਾ ਦੇ ਸਮਰਥਨ ਨਾਲ ਇਹ ਮਾਮਲਾ ਵੱਧ ਗਿਆ ਹੈ। "
-
ਉਨ੍ਹਾਂ ਕਿਹਾ ਕਿ
" ਜਾਂਚ ਤੋਂ ਬਾਅਦ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਨੁਕਸਾਨ ਨੂੰ ਕੰਟਰੋਲ ਕਰਨ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਪ੍ਰਭਾਵਤ ਕੀਤਾ ਜਾ ਸਕਦਾ ਹੈ। ਰਾਜਾ ਵੜਿੰਗ ਦਾ ਇਲਜ਼ਾਮ ਹੈ ਕਿ ਮੁੱਖ ਸਕੱਤਰ ਦੇ ਬੇਟੇ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਹਨ। "
-
ਸ਼ਰਾਬ ਨੇ ਕੀਤੀ ਪੰਜਾਬ ਸਰਕਾਰ ਦੀ ਸਿਹਤ ਖਰਾਬ, ਕੈਪਟਨ ਦੇ ਫੈਸਲੇ ਖਿਲਾਫ ਉੱਠ ਖੜ੍ਹੇ ਠੇਕੇਦਾਰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ
" ਕੈਪਟਨ ਨੂੰ ਜਾਂ ਤਾਂ ਇਸ ਮਾਮਲੇ ਦੀ ਪੜਤਾਲ ਕਰਨੀ ਚਾਹੀਦੀ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਜਾਂ ਮੁੱਖ ਸਕੱਤਰ ਨੂੰ ਕਲੀਨ ਚਿੱਟ ਦੇਣੀ ਚਾਹੀਦੀ ਹੈ। ਮਾਮਲੇ ਨੂੰ ਵਿੱਚ-ਵਿਚਾਲੇ ਨਹੀਂ ਛੱਡਿਆ ਜਾ ਸਕਦਾ। "
-
ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਤੇਜ਼ ਹੋਈ ਪੁਲਿਸ ਜਾਂਚ, ਐਸਆਈਟੀ ਦਾ ਕੀਤਾ ਗਠਨ ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੁੱਖ ਸਕੱਤਰ ਦੇ ਹੱਕ ਵਿੱਚ ਸਾਹਮਣੇ ਆਏ ਹਨ ਤੇ ਆਪਣੇ ਚਚੇਰੇ ਭਰਾ ਮਨਪ੍ਰੀਤ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਹ ਪੂਰੇ ਮਾਮਲੇ ਨੂੰ ਨਾਜਾਇਜ਼ ਸ਼ਰਾਬ ਦੀ ਵਿਕਰੀ ਨਾਲ ਜੋੜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਇਹ 2000 ਕਰੋੜ ਰੁਪਏ ਦਾ ਘੁਟਾਲਾ ਹੈ ਤੇ ਸੀਬੀਆਈ ਤੋਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਐਕਸਾਈਜ਼ ਡਿਊਟੀ ‘ਚ 2017 ‘ਚ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲੇ ਸਾਲ ਲਗਪਗ 729 ਕਰੋੜ ਰੁਪਏ ਦਾ ਵਾਧਾ ਹੋਇਆ ਸੀ। ਉਦੋਂ ਤੋਂ ਐਕਸਾਈਜ਼ ਡਿਊਟੀ ‘ਚ ਲਗਾਤਾਰ ਗਿਰਾਵਟ ਆ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget