ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀਆਂ ਤੇ ਅਧਿਆਕਰੀਆਂ 'ਚ ਖਿੱਚੋਤਾਣ ਨੂੰ ਖਤਮ ਕਰਦੇ-ਕਰਦੇ ਖੁਦ ਐਕਸਾਈਜ਼ ਨੀਤੀ 'ਤੇ ਘਿਰਦੇ ਜਾ ਰਹੇ ਹਨ। ਪਹਿਲਾਂ ਹੀ ਪੂਰਾ ਮੰਤਰੀ ਮੰਡਲ ਸੀਨੀਅਰ ਅਫਸਰ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਿਹਾ ਸੀ। ਹੁਣ ਕੁਝ ਕਾਂਗਰਸੀ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਐਕਸਾਈਜ਼ ਡਿਊਟੀ ਸਬੰਧੀ ਜਾਂਚ ਦੀ ਮੰਗ ਕੀਤੀ ਹੈ। ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸਾਈਜ਼ ਤੋਂ ਮਾਲੀਆ ਘਟਣ ਦੀ ਜਾਂਚ ਮੰਗੀ ਹੈ।
ਅਹਿਮ ਗੱਲ ਇਹ ਹੈ ਕਿ ਇਸ ਮੰਗ ਦਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਜਾਂਚ ਦੀ ਮੰਗ ਉਠਾਈ ਹੈ।
ਰਾਜਾ ਵੜਿੰਗ ਨੇ ਕਿਹਾ ਕਿ
600 ਕਰੋੜ ਰੁਪਏ ਦੀ ਐਕਸਾਈਜ਼ ਡਿਊਟੀ ਘੱਟ ਹੋਣ ਦੀ ਜਾਂਚ ਹੋਣੀ ਚਾਹੀਦੀ ਹੈ। ਕਰਨ ਅਵਤਾਰ ਸਿੰਘ ਨੂੰ ਉਦੋਂ ਤਕ ਮੁੱਖ ਸਕੱਤਰ ਦਾ ਅਹੁਦਾ ਨਹੀਂ ਸੰਭਾਲਣਾ ਚਾਹੀਦਾ ਜਦ ਤਕ ਜਾਂਚ ਨਹੀਂ ਹੋ ਜਾਂਦੀ। ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਰੰਧਾਵਾ ਦੇ ਸਮਰਥਨ ਨਾਲ ਇਹ ਮਾਮਲਾ ਵੱਧ ਗਿਆ ਹੈ।-
ਉਨ੍ਹਾਂ ਕਿਹਾ ਕਿ
ਜਾਂਚ ਤੋਂ ਬਾਅਦ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਨੁਕਸਾਨ ਨੂੰ ਕੰਟਰੋਲ ਕਰਨ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਪ੍ਰਭਾਵਤ ਕੀਤਾ ਜਾ ਸਕਦਾ ਹੈ। ਰਾਜਾ ਵੜਿੰਗ ਦਾ ਇਲਜ਼ਾਮ ਹੈ ਕਿ ਮੁੱਖ ਸਕੱਤਰ ਦੇ ਬੇਟੇ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਹਨ। -
ਸ਼ਰਾਬ ਨੇ ਕੀਤੀ ਪੰਜਾਬ ਸਰਕਾਰ ਦੀ ਸਿਹਤ ਖਰਾਬ, ਕੈਪਟਨ ਦੇ ਫੈਸਲੇ ਖਿਲਾਫ ਉੱਠ ਖੜ੍ਹੇ ਠੇਕੇਦਾਰ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ
ਕੈਪਟਨ ਨੂੰ ਜਾਂ ਤਾਂ ਇਸ ਮਾਮਲੇ ਦੀ ਪੜਤਾਲ ਕਰਨੀ ਚਾਹੀਦੀ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਜਾਂ ਮੁੱਖ ਸਕੱਤਰ ਨੂੰ ਕਲੀਨ ਚਿੱਟ ਦੇਣੀ ਚਾਹੀਦੀ ਹੈ। ਮਾਮਲੇ ਨੂੰ ਵਿੱਚ-ਵਿਚਾਲੇ ਨਹੀਂ ਛੱਡਿਆ ਜਾ ਸਕਦਾ।-
ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਤੇਜ਼ ਹੋਈ ਪੁਲਿਸ ਜਾਂਚ, ਐਸਆਈਟੀ ਦਾ ਕੀਤਾ ਗਠਨ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੁੱਖ ਸਕੱਤਰ ਦੇ ਹੱਕ ਵਿੱਚ ਸਾਹਮਣੇ ਆਏ ਹਨ ਤੇ ਆਪਣੇ ਚਚੇਰੇ ਭਰਾ ਮਨਪ੍ਰੀਤ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਹ ਪੂਰੇ ਮਾਮਲੇ ਨੂੰ ਨਾਜਾਇਜ਼ ਸ਼ਰਾਬ ਦੀ ਵਿਕਰੀ ਨਾਲ ਜੋੜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਇਹ 2000 ਕਰੋੜ ਰੁਪਏ ਦਾ ਘੁਟਾਲਾ ਹੈ ਤੇ ਸੀਬੀਆਈ ਤੋਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਐਕਸਾਈਜ਼ ਡਿਊਟੀ ‘ਚ 2017 ‘ਚ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲੇ ਸਾਲ ਲਗਪਗ 729 ਕਰੋੜ ਰੁਪਏ ਦਾ ਵਾਧਾ ਹੋਇਆ ਸੀ। ਉਦੋਂ ਤੋਂ ਐਕਸਾਈਜ਼ ਡਿਊਟੀ ‘ਚ ਲਗਾਤਾਰ ਗਿਰਾਵਟ ਆ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ