ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮੰਡੀਆਂ ਵਿੱਚ 135 ਲੱਖ ਟਨ ਕਣਕ ਦੇ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਇਸ ਦੇ ਮੱਦੇਨਜ਼ਰ, ਪਨਗ੍ਰੇਨ 26 ਪ੍ਰਤੀਸ਼ਤ (35.10), ਮਾਰਕਫੈਡ 23.50 ਪ੍ਰਤੀਸ਼ਤ (31.72), ਪਨਸਪ 21.50 ਪ੍ਰਤੀਸ਼ਤ (29.02), ਵੇਅਰਹਾਊਸ 14 ਪ੍ਰਤੀਸ਼ਤ (18.90) ਅਤੇ ਐਫਸੀਆਈ 15 ਪ੍ਰਤੀਸ਼ਤ (20.25) ਦੀ ਖਰੀਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ 1867 ਖਰੀਦ ਕੇਂਦਰਾਂ ਅਤੇ 1824 ਚਾਵਲ ਮਿੱਲਾਂ ਨੂੰ ਮੰਡੀ ਯਾਰਡ ਐਲਾਨਿਆ ਗਿਆ ਹੈ।
ਸਾਰੇ ਜ਼ਿਲ੍ਹਿਆਂ ਵਿਚ ਬਾਰਦਾਨੇ ਦਾ ਪ੍ਰਬੰਧ:
ਆਸ਼ੂ ਨੇ ਦੱਸਿਆ ਕਿ ਕੇਂਦਰੀ ਪੂਲ ਲਈ ਕਣਕ ਦੀ ਖਰੀਦ ਕਰਨ ਵਾਲੀਆਂ ਏਜੰਸੀਆਂ ਵੱਲੋਂ 50 ਕਿੱਲੋ ਨਵਾਂ ਜੂਟ, ਐਚ.ਡੀ.ਪੀ.ਈ., ਪੀਪੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਕਣਕ ਦੀ ਭਰਵਾਈ ਲਈ 30 ਕਿਲੋ ਸਮਰੱਥਾ ਵਾਲੀਆਂ ਬੋਰੀਆਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਬਾਰਦਾਨੇ ਦੀ ਸਪਲਾਈ ਕੀਤੀ ਗਈ ਹੈ। ਕਣਕ ਦੀ ਬੋਲੀ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ :