ਪਵਨਪ੍ਰੀਤ ਕੌਰ
ਜ਼ੀਰਕਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ੀਰਕਪੁਰ 'ਚ ਧਰਨਾ ਲਾਇਆ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਘੇਰਦਿਆਂ ਤਿੱਖੀਆਂ ਟਿੱਪਣੀਆਂ ਕੀਤੀਆਂ।
ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਵੱਲੋਂ ਭੇਜੇ ਗਏ 70 ਹਜ਼ਾਰ ਮੀਟ੍ਰਿਕ ਟਨ ਰਾਸ਼ਨ 'ਚ ਹੇਰਾਫੇਰੀ ਦੇ ਦੋਸ਼ ਲਾਉਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਕੇਂਦਰ ਵੱਲੋਂ ਭੇਜੇ ਰਾਸ਼ਨ ਨੂੰ ਦੁਕਾਨਾਂ 'ਤੇ ਵੇਚਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੇਂਦਰ ਵੱਲੋਂ ਭੇਜੇ ਜਾ ਰਹੇ ਹੋਰ ਰਾਸ਼ਨ ਦੀ ਵੰਡ ਹੁਣ ਗਲਤ ਢੰਗ ਨਾਲ ਨਹੀਂ ਹੋਣ ਦੇਵਾਂਗੇ।
ਅੱਜ ਹੋਏਗਾ ਨਵੇਂ ਅਕਾਲੀ ਦਲ ਦਾ ਐਲਾਨ, ਢੀਂਡਸਾ ਬਣੇ ਸਕਦੇ ਪ੍ਰਧਾਨ
ਇਸੇ ਦੇ ਨਾਲ ਉਨ੍ਹਾਂ ਮਹਿੰਗੀ ਬਿਜਲੀ ਨੂੰ ਲੈ ਕੇ ਵੀ ਕੈਪਟਨ 'ਤੇ ਸਵਾਲ ਖੜੇ ਕੀਤੇ। ਸੁਖਬੀਰ ਨੇ ਕਿਹਾ ਕਿ ਕਾਂਗਰਸ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨਿਰਾਸ਼ ਕਰਨ ਵਾਲੀ ਰਹੀ ਹੈ। ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਛੋਟੇ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਵੱਲੋਂ ਚਿੱਠੀ ਲਿਖੀ ਗਈ ਹੈ ਜਿਸ 'ਚ ਇਨ੍ਹਾਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ।
ਦੇਸ਼ ‘ਚ ਕੋਰੋਨਾ ਮਰੀਜ਼ 7 ਲੱਖ ਤੋਂ ਪਾਰ, ਮੌਤਾਂ ਵੀ 20 ਹਜ਼ਾਰ ਤੋਂ ਵੱਧ, 24 ਘੰਟਿਆਂ ‘ਚ 22 ਹਜ਼ਾਰ ਨਵੇਂ ਕੇਸ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ 'ਚ ਪਿੰਡ ਪੱਧਰ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕੈਪਟਨ ਸਰਕਾਰ 'ਤੇ ਰਾਸ਼ਨ ਦੀ ਕਾਣੀ ਵੰਡ ਨੂੰ ਲੈ ਕੇ ਸਵਾਲ ਖੜੇ ਕੀਤੇ ਜਾ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਮੋਦੀ ਵੱਲੋਂ ਆਇਆ ਰਾਸ਼ਨ ਕਾਂਗਰਸੀਆਂ ਨੇ ਕਿੱਥੇ ਭੇਜਿਆ? ਛੋਟੇ ਬਾਦਲ ਦੇ ਵੱਡੇ ਖ਼ੁਲਾਸੇ!
ਪਵਨਪ੍ਰੀਤ ਕੌਰ
Updated at:
07 Jul 2020 11:14 AM (IST)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ੀਰਕਪੁਰ 'ਚ ਧਰਨਾ ਲਾਇਆ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਘੇਰਦਿਆਂ ਤਿੱਖੀਆਂ ਟਿੱਪਣੀਆਂ ਕੀਤੀਆਂ।
ਸੰਕੇਤਕ ਤਸਵੀਰ
- - - - - - - - - Advertisement - - - - - - - - -