ਪੜਚੋਲ ਕਰੋ
Advertisement
ਨੋਟੰਕੀਆਂ ਕਰਕੇ ਕਿਸ ਨੂੰ ਬੇਵਕੂਫ਼ ਬਣਾ ਰਹੇ ਅਕਾਲੀ ਤੇ ਕਾਂਗਰਸੀ? ਕੇਜਰੀਵਾਲ ਨੇ ਕਿਹਾ- ਇਨ੍ਹਾਂ ਦੀ ਸਹਿਮਤੀ ਨਾਲ ਪਾਸ ਹੋਏ ਕਨੂੰਨ
ਆਮ ਆਦਮੀ ਪਾਰਟੀ ਵਲੋਂ ਖੇਤੀ ਕਨੂੰਨ ਦੇ ਵਿਰੋਧ 'ਚ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਖੇਤੀ ਕਨੂੰਨ ਦੇ ਵਿਰੋਧ 'ਚ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਉਨ੍ਹਾਂ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਨਾਲ ਸੰਬੰਧਿਤ ਕਿਸਾਨਾਂ 'ਤੇ ਧੱਕੇਸ਼ਾਹੀ ਨਾਲ ਥੋਪੇ ਗਏ ਤਿੰਨੋਂ ਕਾਲੇ ਕਾਨੂੰਨ ਵਾਪਸ ਲਏ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਾਇਰੇ 'ਚ ਲਿਆ ਕੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਐਮਐਸਪੀ 'ਤੇ ਖ਼ਰੀਦੇ ਜਾਣ ਦੀ ਗਰੰਟੀ ਦਿੱਤੀ ਜਾਵੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖੇਤੀ ਨੂੰ ਕਿਸਾਨਾਂ ਤੋਂ ਖੋਹ ਕੇ ਕਾਰਪੋਰੇਟ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਅਤੇ ਬਦਨੀਤੀ ਨਾਲ ਥੋਪੇ ਜਾ ਰਹੇ ਇਨ੍ਹਾਂ ਮਾਰੂ ਕਾਨੂੰਨਾਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਇਸ ਲੜਾਈ 'ਚ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਡਟ ਕੇ ਖੜੀ ਹੈ। ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਜਦ ਦੇਸ਼ ਅਨਾਜ ਦੀ ਕਮੀ ਨਾਲ ਜੂਝ ਰਿਹਾ ਸੀ ਤਾਂ ਉਸ ਸਮੇਂ ਕਾਰਪੋਰੇਟ ਕੰਪਨੀਆਂ ਨੇ ਨਹੀਂ ਸਗੋਂ ਪੰਜਾਬ ਦੇ ਕਿਸਾਨਾਂ ਨੇ ਹੱਡ ਭੰਨਵੀਂ ਮਿਹਨਤ ਕਰਕੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਕੀਤਾ ਸੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਅੱਜ ਇਨ੍ਹਾਂ ਬਿੱਲਾਂ ਦੇ ਵਿਰੋਧ ਕਰਨ ਦੇ ਨਾਟਕ ਕਰ ਰਹੇ ਹਨ, ਪਰ ਭਾਜਪਾ ਨੇ ਇਹ ਬਿਲ ਬਣਾਉਣ ਲਈ ਜੋ ਕਮੇਟੀ ਗਠਿਤ ਕੀਤੀ ਸੀ ਉਸ 'ਚ ਕਾਂਗਰਸ ਦੇ ਆਗੂਆਂ(ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ) ਨੇ ਸਹਿਮਤੀ ਦਿੱਤੀ ਸੀ ਅਤੇ ਜਦ ਮੋਦੀ ਕੈਬਨਿਟ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਕੀਤਾ ਤਾਂ ਉਸ ਸਮੇਂ ਹਰਸਿਮਰਤ ਕੌਰ ਬਾਦਲ ਨੇ ਦਸਤਖ਼ਤ ਕਰਕੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਾਇਆ ਸੀ। ਹੁਣ ਵਿਰੋਧ ਦੀਆਂ ਨੋਟੰਕੀਆਂ ਕਰਕੇ ਇਹ ਕਿਸ ਨੂੰ ਬੇਵਕੂਫ਼ ਬਣਾ ਰਹੇ ਹਨ?
ਪੰਜਾਬ ਦੇ ਕਿਸਾਨਾਂ ਨੂੰ ਜੰਤਰ-ਮੰਤਰ ਲੈ ਕੇ ਪਹੁੰਚੇ ਭਗਵੰਤ ਮਾਨ, ਕੇਜਰੀਵਾਲ ਵੀ ਸੰਘਰਸ਼ 'ਚ ਡਟੇ
ਰੋਸ ਧਰਨੇ ਦੌਰਾਨ ਤਿੰਨੋਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਅਤੇ ਦਿੱਲੀ ਦੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੇ ਮੋਦੀ-ਕੈਪਟਨ ਅਤੇ ਬਾਦਲਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸੰਸਦ ਭਵਨ ਵੱਲ ਕੂਚ ਕੀਤਾ ਤਾਂ ਬੈਰੀਕੇਡਜ਼ 'ਤੇ ਭਾਰੀ ਗਿਣਤੀ 'ਚ ਤੈਨਾਤ ਦਿੱਲੀ ਪੁਲਸ ਨੇ ਰੋਕ ਲਿਆ। ਤਕੜੀ ਖਿੱਚੋਤਾਣ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਲੰਟੀਅਰ ਬੈਰੀਕੇਡਜ਼ 'ਤੇ ਚੜ ਗਏ। ਜਿਸ ਦੌਰਾਨ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਸਮੇਤ ਕਰੀਬ 200 ਆਗੂਆਂ ਅਤੇ ਵਲੰਟੀਅਰਾਂ ਨੂੰ ਦਿੱਲੀ ਪੁਲਸ ਨੇ ਨੇੜਲੇ ਮੰਦਰ ਮਾਰਗ ਥਾਣੇ 'ਚ ਲੈ ਗਈ। ਜਿੱਥੇ ਉਨ੍ਹਾਂ ਨੂੰ ਕਰੀਬ 2 ਘੰਟੇ ਹਿਰਾਸਤ 'ਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ।
ਜਾਣੋ ਕਿਉਂ ਕਿਸਾਨਾਂ ਨੇ ਕੇਂਦਰ ਦਾ ਦੂਜਾ ਸੱਦਾ ਠੁਕਰਾਇਆ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement