ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਹੁਣ ਸਵਾਲ ਹੈ ਕਿ ਅਗਲਾ ਮੁੱਖ ਮੰਤਰੀ ਕੌਣ ਹੋਏਗਾ। ਚਰਚਾ ਹੈ ਕਿ ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਉਧਰ, ਕਿਸੇ ਹੋਰ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨ ਦੇ ਸਵਾਲ ਉੱਪਰ ਕੈਪਟਨ ਨੇ ਕਿਹਾ ਹੈ ਕਿ ਇਸ ਬਾਰੇ ਉਹ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਕੇ ਫੈਸਲਾ ਲੈਣਗੇ।
ਕੈਪਟਨ ਨੇ ਕਿਹਾ ਕਿ ਉਹ ਅਪਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਕਿਸੇ ਨੂੰ ਵੀ ਮੁੱਖ ਮੰਤਰੀ ਚੁਣ ਸਕਦੇ ਹਨ। ਕੈਪਟਨ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਕੈਪਟਨ ਨੇ ਅਸਤੀਫਾ ਦੇਣ ਤੋਂ ਬਾਅਦ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਭਵਿੱਖ ਦੀ ਰਾਜਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲ ਕਰਨ ਮਗਰੋਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਅਜੇ ਉਹ ਕਾਂਗਰਸ ਵਿੱਚ ਹਨ ਤੇ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰੇ ਰਹੇ ਹਨ। ਮੋਦੀ ਲਹਿਰ ਦੌਰਾਨ ਜਦੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਸਾਲ 2017 'ਚ ਪੰਜਾਬ ਫਤਹਿ ਕੀਤਾ, ਜਿੱਤ ਦਾ ਸਿਹਰਾ ਕੈਪਟਨ ਦੇ ਸਿਰ ਬੰਨ੍ਹਿਆ ਗਿਆ, ਨਤੀਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।
ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨਾਲ ਕੀਤੀ ਗਈ ‘ਬੇਇੱਜ਼ਤੀ’ ਬਾਰੇ ਕਥਿਤ ਤੌਰ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਬੇਝਿਜਕ ਹੋ ਗਏ ਸਨ, ਪਰ ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਜਿਵੇਂ ਕਮਲਨਾਥ ਅਤੇ ਮਨੀਸ਼ ਤਿਵਾੜੀ ਨੂੰ ਬੁਲਾਇਆ ਸੀ ਅਤੇ ਪਿਛਲੇ 24 ਘੰਟਿਆਂ ਵਿੱਚਜੋ ਕੁਝ ਹੋਇਆ, ਉਸ ਤੋਂ ਉਨ੍ਹਾਂ ਦਾ 'ਗੁੱਸਾ' ਸਪੱਸ਼ਟ ਹੋ ਗਿਆ ਸੀ।
ਮੁੱਖ ਮੰਤਰੀ ਦੇ ਨੇੜਲੇ ਸੂਤਰ ਨੇ ਟਿੱਪਣੀ ਕੀਤੀ ਕਿ “ਉਹ ਇਸ ਤਰ੍ਹਾਂ ਦੀ ਬੇਇੱਜ਼ਤੀ ਤੋਂ ਨਾਰਾਜ਼ ਹੈ। ਅੱਧੀ ਰਾਤ ਨੂੰ ਤੁਸੀਂ CLP ਮੀਟਿੰਗ ਬੁਲਾ ਰਹੇ ਹੋ, ਇਹ ਇਸ ਤਰ੍ਹਾਂ ਹੈ ਜਿਵੇਂ ਕਿਸੇ ਤਰ੍ਹਾਂ ਦਾ ਗੁਪਤ ਆਪਰੇਸ਼ਨ ਹੋ ਰਿਹਾ ਹੋਵੇ।” ਸੂਤਰਾਂ ਨੇ ਦੱਸਿਆ ਕਿ ਸੀਐਲਪੀ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਪਾਰਟੀ ਦੇ ਵਿਧਾਇਕਾਂ ਨੂੰ ਮਿਲਣ ਲਈ ਉਨ੍ਹਾਂ ਦੇ ਸੈਕਟਰ 2 ਸਥਿਤ ਨਿਵਾਸ ਪਹੁੰਚ ਰਹੇ ਹਨ।