ਕੈਪਟਨ ਅਮਰਿੰਦਰ 'ਤੇ ਕਾਰਵਾਈ ਕਿਉਂ ਨਹੀਂ ਕਰ ਰਹੀ ਕਾਂਗਰਸ? 'ਆਪ' ਨੇ ਚੁੱਕੇ ਗੰਭੀਰ ਸਵਾਲ
‘ਆਪ’ ਆਗੂ ਜਰਨੈਲ ਸਿੰਘ ਨੇ ਕਾਂਗਰਸ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਨਵੀਂ ਪਾਰਟੀ ਦਾ ਐਲਾਨ ਕਰਨ ਤੇ ਸੂਬੇ 'ਚ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਕਰਨ ਲਈ ਕੇਂਦਰ ਦੇ ਕਦਮ ਦਾ ਸਮਰਥਨ ਕਰਨ ਲਈ ਕੈਪਟਨ ਨੂੰ ਪਾਰਟੀ 'ਚੋਂ ਕਿਉਂ ਨਹੀਂ ਕੱਢ ਦਿੱਤਾ।

ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਆਗੂ ਜਰਨੈਲ ਸਿੰਘ ਨੇ ਕਾਂਗਰਸ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਨਵੀਂ ਪਾਰਟੀ ਦਾ ਐਲਾਨ ਕਰਨ ਅਤੇ ਸੂਬੇ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਕਰਨ ਲਈ ਕੇਂਦਰ ਦੇ ਕਦਮ ਦਾ ਸਮਰਥਨ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚੋਂ ਕਿਉਂ ਨਹੀਂ ਕੱਢ ਦਿੱਤਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ। ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਉਹ ਆਪਣੀ ਨਵੀਂ ਪਾਰਟੀ ਦੇ ਨਾਂ ਦਾ ਖੁਲਾਸਾ ਕਰਨਗੇ। ਇੰਨਾ ਹੀ ਨਹੀਂ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਕਈ ਲੋਕ ਉਨ੍ਹਾਂ ਦੇ ਸੰਪਰਕ 'ਚ ਹਨ।
'ਆਪ' ਦੇ ਦਿੱਲੀ ਤੋਂ ਵਿਧਾਇਕ ਜਰਨੈਲ ਨੇ ਸਵਾਲ ਕੀਤਾ ਕਿ ਅਰਮਿੰਦਰ ਸਿੰਘ ਦੇ ਮੁੱਦੇ 'ਤੇ ਕਾਂਗਰਸ ਹਾਈਕਮਾਂਡ ਚੁੱਪ ਕਿਉਂ ਹੈ? ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਭਾਸ਼ਾ ਬੋਲਣ ਵਾਲੇ ਅਮਰਿੰਦਰ ਸਿੰਘ ਨੂੰ ਕਿਉਂ ਨਹੀਂ ਕੱਢ ਦਿੱਤਾ ਜਾਂਦਾ।
ਜਰਨੈਲ ਸਿੰਘ ਨੇ ਦੋਸ਼ ਲਾਇਆ, ‘‘ਅਮਰਿੰਦਰ ਸਿੰਘ ਭਾਜਪਾ ਦੇ ਹੱਕ ਵਿੱਚ ਬੋਲ ਰਹੇ ਹਨ। ਉਹ ਕਾਂਗਰਸ ਦੀ ਸਹਿਮਤੀ ਨਾਲ ਅਜਿਹਾ ਕਰ ਰਿਹਾ ਹੈ। ਕਾਂਗਰਸ ਅਤੇ ਭਾਜਪਾ ਮਿਲੀਭੁਗਤ ਨਾਲ ਕੰਮ ਕਰ ਰਹੀਆਂ ਹਨ ਅਤੇ ਅਕਾਲੀ ਦਲ (ਬਾਦਲ) ਵੀ ਇਸੇ ਧੜੇ ਦਾ ਹਿੱਸਾ ਹੈ।"
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਖ ਹੋਣ 'ਤੇ ਕਾਂਗਰਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।






















