(Source: Poll of Polls)
"ਮੋਦੀ ਜੀ ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ?" ਅਜਿਹੇ ਪੋਸਟਰ ਲਗਾਉਣ ਵਾਲੇ 25 ਲੋਕ ਗ੍ਰਿਫਤਾਰ
ਪੀਐਮ ਮੋਦੀ ਦੀ ਆਲੋਚਨਾ ਕਰਨ ਵਾਲੇ ਪੋਸਟਰ ਚਿਪਕਾਉਣ ਲਈ ਦਿੱਲੀ ਪੁਲਿਸ ਨੇ 25 ਐਫਆਈਆਰ ਦਰਜ ਕਰਕੇ 25 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪੋਸਟਰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਲਗਾਏ ਗਏ। ਇਸ 'ਚ ਲਿਖਿਆ ਸੀ, "ਮੋਦੀ ਜੀ ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ?"
ਨਵੀਂ ਦਿੱਲੀ: ਪੀਐਮ ਮੋਦੀ ਦੀ ਆਲੋਚਨਾ ਕਰਨ ਵਾਲੇ ਪੋਸਟਰ ਚਿਪਕਾਉਣ ਲਈ ਦਿੱਲੀ ਪੁਲਿਸ ਨੇ 25 ਐਫਆਈਆਰ ਦਰਜ ਕਰਕੇ 25 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪੋਸਟਰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਲਗਾਏ ਗਏ। ਇਸ 'ਚ ਲਿਖਿਆ ਸੀ, "ਮੋਦੀ ਜੀ ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ?"
12 ਮਈ ਨੂੰ ਪੁਲਿਸ ਨੂੰ ਇਹ ਪੋਸਟਰ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਲਾਏ ਜਾਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। 13 ਮਈ ਤੱਕ ਸਾਰੇ ਪੋਸਟਰ ਹਟਾ ਦਿੱਤੇ ਗਏ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ 19 ਸਾਲਾ ਸਕੂਲ ਡ੍ਰੌਪਆਊਟ, ਇੱਕ 30 ਸਾਲ ਦਾ ਈ-ਰਿਕਸ਼ਾ ਚਾਲਕ, ਇੱਕ 61 ਸਾਲਾ ਮਜ਼ਦੂਰ ਸ਼ਾਮਲ ਹੈ।
ਪੁਲਿਸ ਨੇ ਦੱਸਿਆ ਕਿ ਉੱਤਰੀ ਦਿੱਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਤਿੰਨ ਪੋਸਟਰ ਚਿਪਕਾਉਣ ਲਈ 500 ਰੁਪਏ ਦਿੱਤੇ ਗਏ। ਇੱਕ ਹੋਰ ਕੇਸ ਸ਼ਾਹਦਰਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪੁਲਿਸ ਨੇ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਬਰਾਮਦ ਕੀਤੀ ਅਤੇ ਘਟਨਾ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਜੇਕਰ ਵਧੇਰੇ ਸ਼ਿਕਾਇਤਾਂ ਮਿਲਦੀਆਂ ਹਨ ਤਾਂ ਹੋਰ ਐਫਆਈਆਰ ਦਰਜ ਕਰਵਾਈ ਜਾ ਸਕਦੀ ਹੈ। ਫਿਲਹਾਲ ਇਹ ਪਤਾ ਲਗਾਉਣ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਇਨ੍ਹਾਂ ਪੋਸਟਰਾਂ ਨੂੰ ਕਿਸ ਨੇ ਲਗਾਇਆ ਸੀ ਅਤੇ ਇਸ ਦੇ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/