ਚੰਡੀਗੜ੍ਹ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਕਾਤ ਦਾ ਐਲਾਨ ਕੀਤਾ ਸੀ। ਇਸ ਲਈ ਕੈਪਟਨ ਨੇ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ।

ਪੰਜਾਬ ਸਰਕਾਰ ਨੇ ਇਸ ਨੂੰ ਸੂਬੇ ਨਾਲ ਵਿੱਤਕਰਾ ਕਰਾਰ ਦਿੱਤਾ ਹੈ ਪਰ ਰਾਸ਼ਟਰਪਤੀ ਨੇ ਇਸ ਬਾਰੇ ਸਪਸ਼ਟ ਕੀਤਾ ਹੈ ਕਿ ਆਖਰ ਕੈਪਟਨ ਨੂੰ ਕਿਉਂ ਨਹੀਂ ਸਮਾਂ ਦਿੱਤਾ ਗਿਆ। ਰਾਸ਼ਟਰਪਤੀ ਸਕੱਤਰੇਤ ਵੱਲੋਂ ਇਹ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ ਜਿਸ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ।

ਖਾਲਿਸਤਾਨ ਪੱਖੀ ਸੰਗਠਨਾਂ ਖ਼ਿਲਾਫ਼ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ!

ਯਾਦ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਅਕਤੂਬਰ ਨੂੰ ਖੇਤੀ ਸੋਧ ਬਿੱਲ ਪਾਸ ਕਰਨ ਮਗਰੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਇਹ ਬਿੱਲ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਹਵਾਲੇ ਕੀਤੇ ਸਨ। ਉਸ ਦਿਨ ਹੀ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਸੀ ਕਿ ਉਹ 2 ਤੋਂ 5 ਨਵੰਬਰ ਦੇ ਵਿਚਕਾਰ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਲੈ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਨੇ ਰਾਸ਼ਟਰਪਤੀ ਨੂੰ ਯਾਦ ਪੱਤਰ ਦੇ ਕੇ ਇਹੋ ਮੰਗ ਕਰਨੀ ਸੀ ਕਿ ਪੈਂਡਿੰਗ ਖੇਤੀ ਸੋਧ ਬਿੱਲਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ