ਪੜਚੋਲ ਕਰੋ

'ਆਪ' ਪੰਜਾਬ 'ਚ ਕਿਉਂ ਬਣਾਉਣਾ ਚਾਹੁੰਦੀ ਸਰਕਾਰ? ਰਾਘਵ ਚੱਢਾ ਨੇ ਕੀਤੇ ਵੱਡੇ ਦਾਅਵੇ 

ਏਬੀਪੀ-ਸੀਵੋਟਰ ਵੱਲੋਂ ਕੀਤੇ ਗਏ ਸਰਵੇ ਬਾਰੇ ਆਪ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਪੂਰਾ ਨਾ ਹੋਣ ਕਾਰਨ ਲੋਕਾਂ ਵਿੱਚ ਗੁੱਸਾ ਹੈ ਅਤੇ 2022 ਵਿੱਚ ਕੈਪਟਨ ਨੂੰ ਸਬਕ ਸਿਖਾਉਂਦੇ ਹੋਏ 'ਆਪ' ਦੀ ਸਰਕਾਰ ਬਣਾਉਣਗੇ।

ਚੰਡੀਗੜ੍ਹ: ਪੰਜਾਬ ਦੀਆਂ 2022 ’ਚ ਹੋਣ ਵਾਲੀਆਂ ਚੋਣਾਂ ਸੰਬੰਧੀ ਏਬੀਪੀ-ਸੀਵੋਟਰ ਵੱਲੋਂ ਕੀਤੇ ਗਏ ਸਰਵੇ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਪੂਰਾ ਨਾ ਹੋਣ ਕਾਰਨ ਲੋਕਾਂ ਵਿੱਚ ਗੁੱਸਾ ਹੈ ਅਤੇ 2022 ਵਿੱਚ ਕੈਪਟਨ ਨੂੰ ਸਬਕ ਸਿਖਾਉਂਦੇ ਹੋਏ 'ਆਪ' ਦੀ ਸਰਕਾਰ ਬਣਾਉਣਗੇ। ਪਾਰਟੀ ਦਾ ਕਹਿਣਾ ਹੈ, ‘‘ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋਏ ਹਨ, ਇਸ ਲਈ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਤਾਂ ਜੋ ਦਿੱਲੀ ਵਾਂਗ ਪੰਜਾਬ ਵਿੱਚ ਵੀ ਵਿਕਾਸ ਕੀਤਾ ਜਾਵੇ।’’
 
‘ਆਪ’ ਵੱਲੋਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅਮਰ ਸ਼ਹੀਦਾਂ ਨੇ ਜਿਹੜੇ ਪੰਜਾਬ ਦਾ ਸੁਪਨਾ ਦੇਖਿਆ ਸੀ, ਅੱਜ ਦੇ ਰਾਜਨੀਤਿਕ ਆਗੂਆਂ ਨੇ ਉਸ ਸੁਪਨੇ ਨੂੰ ਉਜਾੜਨ ’ਚ ਕੋਈ ਕਮੀ ਨਹੀਂ ਛੱਡੀ। ਇੱਕ ਸਾਜਿਸ਼ ਦੇ ਤਹਿਤ ਪੰਜਾਬ ਦੀ ਨੌਜਵਾਨੀ ਨਸ਼ਿਆਂ ’ਤੇ ਲਾ ਦਿੱਤਾ ਅਤੇ ਆਪਣੇ ਘਰ ਬਾਹਰ ਦੌਲਤ ਨਾਲ ਭਰ ਲਏ। ਇਹ ਕਮਾਲ ਦੀ ਰਾਜਨੀਤੀ ਹੈ ਜਿਹਦੇ ’ਚ ਸੂਬੇ ਦੀ ਤਾਂ ਤਰੱਕੀ ਨਹੀਂ ਹੋਈ, ਪਰ ਰਾਜਨੀਤਕ ਆਗੂ ਕਰੋੜਪਤੀ ਹੋ ਗਏ। 
 
ਮੌਜੂਦਾ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ 2017 ਵਿੱਚ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤਾ ਚੋਣ ਮੈਨੀਫੈਸਟਾ ਦਿਖਾਉਂਦੇ ਹੋਏ ਕਿਹਾ ਕਿ ਇਸ ਵਿੱਚ ਸਾਫ ਤੌਰ 'ਤੇ ਲਿਖਿਆ ਹੈ ਕਿ 4 ਹਫਤਿਆਂ ਵਿੱਚ ਨਸ਼ਾ ਖਤਮ ਕੀਤਾ ਜਾਵੇਗਾ, ਪਰ ਕੈਪਟਨ ਅਮਰਿੰਦਰ ਸਿੰਘ ਸਾਫ਼ ਹੀ ਮੁੱਕਰ ਗਏ ਹਨ। 
 
ਉਨ੍ਹਾਂ ਕਿਹਾ ਕੈਪਟਨ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਹਰ ਤਰ੍ਹਾਂ ਦਾ ਮਾਫੀਆ ਨੂੰ ਖਤਮ ਕਰਨ, ਘਰ-ਘਰ ਰੁਜ਼ਗਾਰ ਦੇਣ, ਬਿਜਲੀ ਦੀਆਂ ਕੀਮਤਾਂ ਘੱਟ ਕਰਨ, ਨਸ਼ਾ ਖਤਮ ਕਰਨ ਤੋਂ ਇਲਾਵਾ ਪ੍ਰਾਈਵੇਟ ਬਿਜਲੀ ਕੰਪਨੀ ਨਾਲ ਕੀਤੇ ਮਾਰੂ ਸਮਝੌਤੇ ਰੱਦ ਕਰਨ ਦੇ ਜੋ ਵਾਅਦੇ ਕੀਤੇ ਸਨ, ਉਨਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸਗੋਂ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲਾਂ ਤੋਂ ਸਿਸਵਾਂ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਨਹੀਂ ਨਿਕਲੇ, ਉਥੇ ਬੈਠੇ ਹੀ ਆਪਣੀ ਸਰਕਾਰ ਚਲਾਉਂਦੇ ਰਹੇ। 
 
ਚੱਢਾ ਨੇ ਕਿਹਾ, ‘‘ਅੱਜ ਅੰਨਦਾਤਾ ਕਿਸਾਨ ਸੜਕਾਂ ’ਤੇ ਬੈਠਾ ਹੈ, ਆਤਮ ਹੱਤਿਆ ਕਰਨ ਲਈ ਮਜ਼ਬੂਰ ਹੈ। ਇੱਕ ਖੇਤੀ ਪ੍ਰਧਾਨ ਸੂਬੇ ਦੀ ਅੱਜ ਇਹੋ ਜਿਹੀ ਹਾਲਤ ਬਣਾ ਛੱਡੀ ਕਿ ਹਰ ਦਿਨ ਨਾ ਜਾਣੇ ਕਿੰਨੇ ਕਿਸਾਨ ਸਲਫ਼ਾਸ ਖਾਣ ਨੂੰ ਮਜ਼ਬੂਰ ਹੋ ਰਹੇ ਹਨ, ਪਰ ਸੱਤਾ ਦੀ ਕੁਰਸੀ ’ਤੇ ਬੈਠੇ ਜ਼ਾਲਮਾਂ ਨੂੰ ਭੋਰਾ ਵੀ ਫ਼ਰਕ ਨਹੀਂ ਪੈਂਦਾ।’’ ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਅਤੇ ਹਿਤਾਸ਼ ਹੈ। ਮਾਪੇ ਆਪਣੇ ਘਰ ਬਾਰ, ਜ਼ਮੀਨਾਂ ਗਹਿਣੇ ਰੱਖ ਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ’ਚ ਭੇਜ ਰਹੇ ਹਨ ਕਿਉਂਕਿ ਪੰਜਾਬ 'ਚ ਕੋਈ ਰੋਜ਼ਗਾਰ ਹੀ ਨਹੀਂ। 
 
ਉਨ੍ਹਾਂ ਕਿਹਾ ਇੱਥੇ ਪਾਰਟੀਆਂ ਨਹੀਂ, ਘਰੇਲੂ ਬਿਜਨਸ ਚੱਲ ਰਹੇ ਹਨ। ਪਹਿਲਾਂ ਪਿਓ ਰਾਜ ਕਰਦਾ ਸੀ, ਫਿਰ ਪੁੱਤ ਦੀ ਵਾਰੀ, ਨੂੰਹ, ਚਾਚਾ, ਭਤੀਜਾ ਸਭ ਦਾ ਕਰੀਅਰ ਸੈਟ ਹੈ। ਜੇ ਤੁਸੀਂ ਕਿਸੇ ਵੱਡੇ ਲੀਡਰ ਦੇ ਪੁੱਤ ਹੋ ਤਾਂ ਤੁਹਾਡੇ ਸ਼ਾਨਦਾਰ ਭਵਿੱਖ ਦੀ ਗਰੰਟੀ ਤਾਂ ਸਰਕਾਰ ਲੈਂਦੀ ਹੈ, ਪਰ ਆਮ ਬੱਚਿਆਂ ਦੀ ਐਥੇ ਕੋਈ ਕੀਮਤ ਨਹੀਂ।  ਉਨ੍ਹਾਂ ਸਵਾਲ ਕੀਤਾ, ‘‘ ਕਿਉਂ ਨਹੀਂ ਆਮ ਬੱਚਿਆਂ ਨੂੰ ਅਸੀਂ ਐਥੇ ਹੀ ਵਧੀਆ ਸਿੱਖਿਆ ਦੇ ਸਕਦੇ? ਕਿਉਂ ਪੰਜਾਬ ਦਾ ਟੈਲੇਂਟ ਵਿਦੇਸ਼ਾਂ ’ਚ ਭਟਕ ਰਿਹਾ ਹੈ? 

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget