ਪੜਚੋਲ ਕਰੋ

ਆਖਰ ਕਿਸਾਨ ਐਮਐਸਪੀ ਕਿਉਂ ਨਹੀਂ ਖ਼ਤਮ ਹੋਣ ਦੇਣਾ ਚਾਹੁੰਦੇ? ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਵਜ੍ਹਾ

ਦੇਸ਼ ਦੇ ਕਿਸਾਨ ਠੰਢੀਆਂ ਰਾਤਾਂ ਸੜਕਾਂ 'ਤੇ ਗੁਜ਼ਾਰ ਰਹੇ ਹਨ ਜਿਸ ਦਾ ਕਾਰਨ ਸਿਰਫ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਹੀ ਨਹੀਂ, ਸਗੋਂ ਐਮਐਸਪੀ ਨੂੰ ਵੀ ਜਾਰੀ ਰੱਖਣ ਦੀ ਮੰਗ ਹੈ। ਵੇਖਿਆ ਜਾਵੇ ਤਾਂ ਐਮਐਸਪੀ ਕਿਸਾਨੀ ਲਹਿਰ ਦਾ ਇੰਨਾ ਵੱਡਾ ਕਾਰਨ ਇੰਝ ਹੀ ਨਹੀਂ ਬਣਿਆ। ਇਸ ਦਾ ਕਾਰਨ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਖੁਸ਼ਹਾਲੀ ਦੇ ਅਤੀਤ ਨਾਲ ਸਬੰਧਤ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਦੇਸ਼ ਦੇ ਕਿਸਾਨ ਠੰਢੀਆਂ ਰਾਤਾਂ ਸੜਕਾਂ 'ਤੇ ਗੁਜ਼ਾਰ ਰਹੇ ਹਨ ਜਿਸ ਦਾ ਕਾਰਨ ਸਿਰਫ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਹੀ ਨਹੀਂ, ਸਗੋਂ ਐਮਐਸਪੀ ਨੂੰ ਵੀ ਜਾਰੀ ਰੱਖਣ ਦੀ ਮੰਗ ਹੈ। ਵੇਖਿਆ ਜਾਵੇ ਤਾਂ ਐਮਐਸਪੀ ਕਿਸਾਨੀ ਲਹਿਰ ਦਾ ਇੰਨਾ ਵੱਡਾ ਕਾਰਨ ਇੰਝ ਹੀ ਨਹੀਂ ਬਣਿਆ। ਇਸ ਦਾ ਕਾਰਨ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਖੁਸ਼ਹਾਲੀ ਦੇ ਅਤੀਤ ਨਾਲ ਸਬੰਧਤ ਹੈ। ਐਮਐਸਪੀ ਦੀ ਸ਼ੁਰੂਆਤ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ, ਜਿਸ ਦੇ ਨਤੀਜੇ 70-80 ਦੇ ਦਹਾਕੇ ਵਿੱਚ ਦੇਸ਼ ਨੂੰ ਮਿਲਣ ਲੱਗ ਪਏ ਸੀ। ਅੱਜ ਮੰਨਿਆ ਜਾਂਦਾ ਹੈ ਕਿ ਦੇਸ਼ 'ਚ ਐਮਐਸਪੀ ਅਨਾਜ ਭੰਡਾਰ ਨੂੰ ਬਣਾਈ ਰੱਖਣ 'ਚ ਵੱਡੀ ਭੂਮਿਕਾ ਅਦਾ ਕਰਦੀ ਹੈ। ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੇ ਵਿਰੋਧ ਦਾ ਕਾਰਨ ਖੇਤੀ ਮਾਹਰ ਐਮਐਸਪੀ ਨੂੰ ਦੱਸ ਰਹੇ ਹਨ, ਕਿਉਂਕਿ ਐਮਐਸਪੀ ਸਿਰਫ ਇਨ੍ਹਾਂ ਦੋਵਾਂ ਰਾਜਾਂ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਸੀ। 1970 ਦੇ ਦਹਾਕੇ 'ਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਵੀ ਇਨ੍ਹਾਂ ਰਾਜਾਂ ਤੋਂ ਸ਼ੁਰੂ ਹੋ ਕੇ ਇਤਿਹਾਸ 'ਚ ਦਰਜ ਕੀਤੀ ਗਈ ਸੀ। ਕੇਂਦਰ ਸਰਕਾਰ ਨਹੀਂ ਖੇਤੀ ਕਨੂੰਨ ਵਾਪਸ ਲੈਣ ਦੇ ਮੂਡ 'ਚ! ਅੰਬਾਨੀ-ਅਡਾਨੀ ਖ਼ਿਲਾਫ਼ ਬੋਲਣ ਵਾਲੇ ਸਰਕਾਰ ਨੂੰ ਨਹੀਂ ਪਸੰਦ ਇਸ ਪ੍ਰਣਾਲੀ ਨਾਲ ਜਿਸ ਨੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਹੈ, ਨਵੇਂ ਕਨੂੰਨ ਉਨ੍ਹਾਂ ਨੂੰ ਉਸੇ ਪ੍ਰਣਾਲੀ ਨੂੰ ਖਤਮ ਕਰਨ ਦਾ ਖਤਰਾ ਲੱਗ ਰਹੇ ਹਨ। ਸਾਦੇ ਸ਼ਬਦਾਂ 'ਚ ਐਮਐਸਪੀ ਦਾ ਮਤਲਬ ਸਿਰਫ ਘਟੋ-ਘੱਟ ਸਰਮਰਥਨ ਹੈ, ਪਰ ਅਸਲ 'ਚ ਐਮਐਸਪੀ ਉਹ ਹੈ ਜੋ ਸਾਲ 'ਚ ਦੋ ਵਾਰ ਹਾੜ੍ਹੀ ਤੇ ਸਾਉਣੀ ਦੀ ਵਾਢੀ ਤੋਂ ਪਹਿਲਾਂ ਐਲਾਨੀ ਜਾਂਦੀ ਹੈ। ਇਸ ਦਾ ਸਿੱਧਾ ਅਰਥ ਹੈ ਕਿ ਸਰਕਾਰ ਕਿਸਾਨਾਂ ਨੂੰ ਗਰੰਟੀ ਦਿੰਦੀ ਹੈ ਕਿ ਉਨ੍ਹਾਂ ਨੂੰ ਫ਼ਸਲ ਦਾ ਨਿਸ਼ਚਤ ਮੁੱਲ ਜ਼ਰੂਰ ਮਿਲੇਗਾ। ਸਲਮਾਨ ਵੱਲੋਂ ਪਤਨੀ 'ਤੇ ਢਾਹਿਆ ਤਸ਼ੱਦਦ ਦੇਖ ਕੰਬ ਜਾਵੇਗੀ ਰੂਹ, ਤਿੰਨ ਤਲਾਕ ਦੇ ਪਰਿਵਾਰ ਸਣੇ ਫਰਾਰ ਜੇ ਫਸਲ ਨੂੰ ਕਿਸੇ ਹੋਰ ਢੰਗ ਨਾਲ ਨਹੀਂ ਵੇਚਿਆ ਜਾਂਦਾ ਤਾਂ ਸਰਕਾਰ ਕਿਸਾਨਾਂ ਦੀ ਫਸਲ ਦੀ ਐਮਐਸਪੀ 'ਤੇ ਖਰੀਦ ਕਰੇਗੀ। ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਵੱਲੋਂ ਕੁਝ ਵੱਡੀਆਂ ਫਸਲਾਂ ਲਈ ਕਮਿਸ਼ਨ ਦੀ ਸਿਫ਼ਾਰਸ਼ ਤੋਂ ਬਾਅਦ ਇਹ ਪ੍ਰਬੰਧ ਕਿਸਾਨਾਂ ਦੀ ਭਲਾਈ ਲਈ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਰਕਾਰ ਵਿੱਚ ਐਮਐਸਪੀ ਦੇ ਅਧੀਨ ਬਿਜਾਈ ਤੋਂ ਲੈ ਕੇ ਖੇਤੀਬਾੜੀ ਲੇਬਰ ਤੱਕ ਦੀਆਂ ਕਈ ਕੀਮਤਾਂ ਸ਼ਾਮਲ ਹਨ। ਦੂਰ ਦੁਰਾਡੇ ਨਤੀਜਿਆਂ ਕਾਰਨ ਕਿਸਾਨ ਐਮਐਸਪੀ ਨੂੰ ਅੰਦੋਲਨ ਦਾ ਧੁਰਾ ਵੀ ਮੰਨ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget