ਚੰਡੀਗੜ੍ਹ: ਵਿਰੋਧੀਆਂ ਵੱਲੋਂ ਲਗਾਤਾਰ ਕਿਸਾਨੀ ਮਸਲੇ 'ਤੇ ਕੇਂਦਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਬੇਸਿੱਟਾ ਰਹਿਣ 'ਤੇ ਘੇਰਿਆ ਹੈ। 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ। ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨ ਆਗੂਆਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਹਨ?
ਪੰਜਾਬ ਦਾ ਕ੍ਰਾਂਤੀਕਾਰੀ ਪਿੰਡ! ਘਰਾਂ ਨੂੰ ਤਾਲੇ ਲਾ ਪੂਰਾ ਪਿੰਡ ਹੀ ਕਿਸਾਨ ਅੰਦੋਲਨ 'ਚ ਡਟਿਆ
ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪ੍ਰਧਾਨ ਮੰਤਰੀ ਮੋਦੀ ਨਵੇਂ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਤੇ ਕ੍ਰਾਂਤੀਕਾਰੀ ਦੱਸ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਹਿੰਮਤ ਕਿਉਂ ਨਹੀਂ ਕਰ ਰਹੇ? ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣਾ ਅੜੀਅਲ ਰਵੱਈਆ ਛੱਡਣ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਅਤੇ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਰਕੇ ਖੇਤੀ ਤੇ ਕਿਸਾਨ ਦੋਵੇਂ ਹੀ ਖ਼ਤਰੇ 'ਚ ਹਨ, ਇਸ ਲਈ ਪ੍ਰਧਾਨ ਮੰਤਰੀ ਮੋਦੀ ਬਿਨਾਂ ਕਿਸੇ ਦੇਰੀ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ। ਉਨ੍ਹਾਂ ਕਿਹਾ ਕਿ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਅੱਜ ਪੰਜਾਬ ਸਮੇਤ ਦੇਸ਼ ਦੇ ਲੱਖਾਂ ਕਿਸਾਨ ਠੰਢੀਆਂ ਰਾਤਾਂ 'ਚ ਦਿੱਲੀ-ਹਰਿਆਣਾ ਦੀਆਂ ਸਰਹੱਦਾਂ 'ਤੇ ਅੰਦੋਲਨ ਕਰਨ ਲਈ ਮਜਬੂਰ ਹਨ।
ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਦੇ ਪਰਿਵਾਰ ਲਈ 'ਆਪ' ਆਈ ਅੱਗੇ, ਇਕੱਠੇ ਕੀਤੇ 9 ਲੱਖ ਰੁਪਏ
ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਸ਼ਾਮਲ ਨਾ ਹੋਣ 'ਤੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਮੋਦੀ ਸਰਕਾਰ ਦਾ ਹੰਕਾਰੀ ਹੋਣਾ ਸਿੱਧ ਕਰਦਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਹੈਦਰਾਬਾਦ 'ਚ ਨਗਰ ਨਿਗਮ ਚੋਣਾਂ 'ਚ ਪ੍ਰਚਾਰ ਕਰਨ ਲਈ ਤਾਂ ਜਾ ਸਕਦੇ ਹਨ, ਪਰ ਰਾਜਧਾਨੀ ਦੇ ਦਰ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਅੰਨਦਾਤੇ ਕੋਲ ਜਾਣਾ ਤਾਂ ਦੂਰ ਦੀ ਗਲ ਉਨ੍ਹਾਂ ਨਾਲ ਨਿਰਧਾਰਿਤ ਸਮੇਂ ਮੀਟਿੰਗ 'ਚ ਵੀ ਹਿੱਸਾ ਨਹੀਂ ਲਿਆ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕਿਸਾਨਾਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਮੋਦੀ? ਭਗਵੰਤ ਮਾਨ ਦੇ ਤਿੱਖੇ ਨਿਸ਼ਾਨੇ
ਏਬੀਪੀ ਸਾਂਝਾ
Updated at:
02 Dec 2020 05:28 PM (IST)
ਵਿਰੋਧੀਆਂ ਵੱਲੋਂ ਲਗਾਤਾਰ ਕਿਸਾਨੀ ਮਸਲੇ 'ਤੇ ਕੇਂਦਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਬੇਸਿੱਟਾ ਰਹਿਣ 'ਤੇ ਘੇਰਿਆ ਹੈ। 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ।
- - - - - - - - - Advertisement - - - - - - - - -