Vaisakhi 2023: ਵਿਸਾਖੀ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ, ਜਾਣੋ ਇਸ ਦਿਹਾੜੇ ਦਾ ਇਤਿਹਾਸ
Vaisakhi 2023: ਹਰ ਸਾਲ ਵਿਸਾਖੀ ਦਾ ਤਿਉਹਾਰ ਮੇਸ਼ ਸੰਕ੍ਰਾਂਤੀ ਨੂੰ ਮਨਾਇਆ ਜਾਂਦਾ ਹੈ। ਪੰਜਾਬੀ ਭਾਈਚਾਰੇ ਦੇ ਲੋਕ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਉਂਦੇ ਹਨ। ਵੈਸੇ ਤਾਂ ਵਿਸਾਖੀ ਦੇਸ਼ ਭਰ ਵਿੱਚ ਮਨਾਈ ਜਾਂਦੀ ਹੈ ਪਰ ਪੰਜਾਬ, ਦਿੱਲੀ ਤੇ...
Vaisakhi 2023: ਹਰ ਸਾਲ ਵਿਸਾਖੀ ਦਾ ਤਿਉਹਾਰ ਮੇਸ਼ ਸੰਕ੍ਰਾਂਤੀ ਨੂੰ ਮਨਾਇਆ ਜਾਂਦਾ ਹੈ। ਪੰਜਾਬੀ ਭਾਈਚਾਰੇ ਦੇ ਲੋਕ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਉਂਦੇ ਹਨ। ਵੈਸੇ ਤਾਂ ਵਿਸਾਖੀ ਦੇਸ਼ ਭਰ ਵਿੱਚ ਮਨਾਈ ਜਾਂਦੀ ਹੈ ਪਰ ਪੰਜਾਬ, ਦਿੱਲੀ ਤੇ ਹਰਿਆਣਾ ਵਿੱਚ ਇਹ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਦੱਸ ਦਈਏ ਕਿ ਵਿਸਾਖੀ ਨੂੰ ਵਾਢੀ ਦੇ ਸੀਜ਼ਨ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਖੁਸ਼ਹਾਲੀ ਦਾ ਤਿਉਹਾਰ ਹੈ। ਇਸ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਅਸਾਮ ਵਿੱਚ ਬੀਹੂ, ਬੰਗਾਲ ਵਿੱਚ ਨਬਾ ਵਰਸ਼ਾ, ਕੇਰਲਾ ਵਿੱਚ ਪੂਰਮ ਵਿਸ਼ੂ। ਆਓ ਜਾਣਦੇ ਹਾਂ ਇਸ ਸਾਲ ਵਿਸਾਖੀ ਦੀ ਤਾਰੀਖ ਤੇ ਇਸ ਦਿਨ ਦੀ ਮਹੱਤਤਾ।
ਵਿਸਾਖੀ 2023 ਦੀ ਤਾਰੀਖ (Baisakhi 2023 Date)- ਵਿਸਾਖੀ ਦਾ ਤਿਉਹਾਰ 14 ਅਪ੍ਰੈਲ 2023 ਨੂੰ ਮਨਾਇਆ ਜਾਵੇਗਾ। ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਲਈ ਵਿਸਾਖੀ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ। ਸਿੱਖ ਕੌਮ ਦੇ ਲੋਕ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦੇ ਹਨ।
ਵਿਸਾਖੀ ਦੀ ਮਹੱਤਤਾ (Baisakhi Significance)- ਵਿਸਾਖੀ ਮੁੱਖ ਤੌਰ 'ਤੇ ਫ਼ਸਲਾਂ ਦੇ ਚੰਗੇ ਝਾੜ ਦੀ ਖ਼ੁਸ਼ੀ ਵਿੱਚ ਮਨਾਈ ਜਾਂਦੀ ਹੈ। ਇਹ ਪਵਿੱਤਰ ਤਿਉਹਾਰ ਭਾਰਤੀ ਕਿਸਾਨਾਂ ਦਾ ਮੰਨਿਆ ਜਾਂਦਾ ਹੈ। ਇਸ ਦਿਨ ਲੋਕ ਅਨਾਜ ਦੀ ਪੂਜਾ ਕਰਦੇ ਹਨ ਅਤੇ ਵਾਢੀ ਤੋਂ ਬਾਅਦ ਘਰ ਆਉਣ ਦੀ ਖੁਸ਼ੀ ਵਿੱਚ ਰੱਬ ਅਤੇ ਕੁਦਰਤ ਦਾ ਧੰਨਵਾਦ ਕਰਦੇ ਹਨ। ਖੁਸ਼ੀ ਵਿੱਚ ਭੰਗੜਾ ਪਾਇਆ ਜਾਂਦਾ ਹੈ। ਵਿਸਾਖੀ ਸਿਰਫ਼ ਖੇਤੀਬਾੜੀ ਦਾ ਤਿਉਹਾਰ ਹੀ ਨਹੀਂ, ਸਗੋਂ ਸਿੱਖ ਕੌਮ ਲਈ ਇੱਕ ਧਾਰਮਿਕ ਤਿਉਹਾਰ ਵੀ ਹੈ। ਸਿੱਖ ਕੌਮ ਦੇ ਲੋਕ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦੇ ਹਨ।
ਇਦਾਂ ਵਿਸਾਖੀ ਨਾਂ ਪਿਆ- ਵਿਸਾਖੀ ਦੇ ਸਮੇਂ ਅਸਮਾਨ ਵਿੱਚ ਵਿਸਾਖ ਨਛੱਤਰ ਹੁੰਦਾ ਹੈ। ਵਿਸ਼ਾਖਾ ਨਛੱਤਰ ਪੂਰਨਮਾਸ਼ੀ ਹੋਣ ਕਾਰਨ ਇਸ ਮਹੀਨੇ ਨੂੰ ਵਿਸਾਖ ਕਿਹਾ ਜਾਂਦਾ ਹੈ। ਇਸ ਦਿਨ ਹਿੰਦੂ ਸੰਪਰਦਾ ਦੇ ਲੋਕ ਗੰਗਾ ਵਿਚ ਇਸ਼ਨਾਨ ਕਰਦੇ ਹਨ ਅਤੇ ਦੇਵੀ ਗੰਗਾ ਦਾ ਗੁਣਗਾਨ ਕਰਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਅਸ਼ਵੇਧ ਯੱਗ ਕਰਨ ਦੇ ਬਰਾਬਰ ਫਲ ਮਿਲਦਾ ਹੈ।
ਇਹ ਵੀ ਪੜ੍ਹੋ: Punjab News: ਦੁਖਦਾਈ ਖਬਰ! ਟਰੱਕ ਹੇਠ ਆਉਣ ਕਾਰਨ ਸੱਤ ਸ਼ਰਧਾਲੂਆਂ ਦੀ ਮੌਤ
ਵਿਸਾਖੀ ਦਾ ਇਤਿਹਾਸ (Baisakhi History)- 13 ਅਪ੍ਰੈਲ, 1699 ਨੂੰ ਵਿਸਾਖੀ ਦੇ ਦਿਨ, ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਖਾਲਸਾ ਪੰਥ ਦੀ ਸਥਾਪਨਾ ਦਾ ਟੀਚਾ ਧਰਮ ਤੇ ਧਾਰਮਿਕਤਾ ਦੇ ਆਦਰਸ਼ ਲਈ ਹਮੇਸ਼ਾ ਤਿਆਰ ਰਹਿਣਾ ਸੀ। ਅਜਿਹੀ ਸਥਿਤੀ ਵਿੱਚ ਵਿਸਾਖੀ ਦਾ ਦਿਹਾੜਾ ਸਿੱਖਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।