ਪੜਚੋਲ ਕਰੋ
ਕਿਉਂ ਨਹੀਂ ਖੋਲ੍ਹਿਆ ਜਾ ਰਿਹਾ ਕਰਤਾਰਪੁਰ ਲਾਂਘਾ? ਹਰਸਿਮਰਤ ਬਾਦਲ ਨੇ ਖੜ੍ਹੇ ਕੀਤੇ ਸਵਾਲ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਖੋਲ੍ਹਿਆ ਜਾਵੇ ਕਿਉਂਕਿ ਦੁਨੀਆਂ ਭਰ ਦੇ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ।

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਖੋਲ੍ਹਿਆ ਜਾਵੇ ਕਿਉਂਕਿ ਦੁਨੀਆਂ ਭਰ ਦੇ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ। ਬੀਬੀ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਐਮਈਏ ਤੋਂ ਤਸੱਲੀਬਖਸ਼ ਜਵਾਬ ਨਹੀਂ ਮਿਲਿਆ ਕਿ ਲਾਂਘਾ ਅਜੇ ਤੱਕ ਬੰਦ ਕਿਉਂ ਹੈ।
ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ 'ਚ ਰੱਖਦਿਆਂ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਮਾਮਲੇ 'ਚ ਦਖਲ ਦੇਣਾ ਚਾਹੀਦਾ ਹੈ ਅਤੇ ਇਸ ਨੂੰ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਕੋਲ ਚੁੱਕਣਾ ਚਾਹੀਦਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਜਦ ਸਾਰਾ ਮੁਲਕ ਖੁੱਲ੍ਹ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ ਵੀ ਹੋ ਰਹੀਆਂ ਹਨ ਤਾਂ ਫਿਰ ਕਰਤਾਰਪੁਰ ਸਾਹਿਬ ਲਾਂਘਾ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ। ਪਾਕਿਸਤਾਨ ਸਰਕਾਰ ਨੇ ਦੋ ਮਹੀਨੇ ਪਹਿਲਾਂ ਹੀ ਲਾਂਘਾ ਸਫਰ ਵਾਸਤੇ ਖੋਲ੍ਹ ਦਿੱਤਾ ਸੀ।
ਉਨ੍ਹਾਂ ਕਿਹਾ ਭਾਰਤ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ ਤੇ ਇਸ ਨਾਲ ਸਿਹਤ ਨਿਯਮ ਵੀ ਲਾਗੂ ਕਰਨੇ ਚਾਹੀਦੇ ਹਨ ਕਿਉਂਕਿ ਲਾਂਘਾ 16 ਮਾਰਚ ਨੁੰ ਕੋਰੋਨਾ ਮਹਾਮਾਰੀ ਕਾਰਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਸੀ। ਸਿੱਖਾਂ ਨੂੰ ਆਸ ਸੀ ਕਿ ਲਾਂਘਾ 30 ਨਵੰਬਰ ਨੁੰ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ’ਤੇ ਮੁੜ ਖੁੱਲ੍ਹੇਗਾ ਪਰ ਇਹ ਆਸਾਂ ਧਰੀਆਂ ਧਰਾਈਆਂ ਰਹਿ ਗਈਆਂ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ






















