ਪੜਚੋਲ ਕਰੋ

ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਕਿਉਂ ਹੋਈ ਖਾਰਜ? ਨਵਜੋਤ ਕੌਰ ਸਿੱਧੂ ਨੇ ਕੈਪਟਨ ਸਣੇ ਕਈ ਰਗੜੇ 

ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਪੰਜਾਬ ਸਰਕਾਰ ਦੇ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨਵਜੋਤ ਕੌਰ ਸਿੱਧੂ ਮੈਦਾਨ 'ਚ ਆ ਕੇ ਆਪਣੀ ਹੀ ਸਰਕਾਰ ਦੀ ਪੋਲ ਖੋਲ ਰਹੇ ਹਨ। ਸੋਮਵਾਰ ਨੂੰ ਨਵਜੋਤ ਕੌਰ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕਰਕੇ ਕਾਂਗਰਸੀ ਆਗੂਆਂ ਦੇ ਨਾਲ ਬੈਠ ਕੇ ਕਾਂਗਰਸ ਨੂੰ ਜਨਤਾ ਦੀ ਕਚਹਿਰੀ 'ਚ ਖੜ੍ਹਾ ਕਰ ਦਿੱਤਾ।

ਖੰਨਾ: ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਪੰਜਾਬ ਸਰਕਾਰ ਦੇ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨਵਜੋਤ ਕੌਰ ਸਿੱਧੂ ਮੈਦਾਨ 'ਚ ਆ ਕੇ ਆਪਣੀ ਹੀ ਸਰਕਾਰ ਦੀ ਪੋਲ ਖੋਲ ਰਹੇ ਹਨ। ਸੋਮਵਾਰ ਨੂੰ ਨਵਜੋਤ ਕੌਰ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕਰਕੇ ਕਾਂਗਰਸੀ ਆਗੂਆਂ ਦੇ ਨਾਲ ਬੈਠ ਕੇ ਕਾਂਗਰਸ ਨੂੰ ਜਨਤਾ ਦੀ ਕਚਹਿਰੀ 'ਚ ਖੜ੍ਹਾ ਕਰ ਦਿੱਤਾ। ਇਸ ਦੇ ਨਾਲ ਹੀ ਸਿੱਧੂ ਨੇ ਦੇਸ਼ ਅੰਦਰ ਕ੍ਰਾਂਤੀ ਲਿਆਉਣ ਦੀ ਮੰਗ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ। 
 
ਨਵਜੋਤ ਕੌਰ ਸਿੱਧੂ ਨੇ ਬਰਗਾੜੀ ਕਾਂਡ 'ਚ ਸਿੱਟ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਜੇ ਤੱਕ ਬਰਗਾੜੀ ਕਾਂਡ 'ਚ ਗੋਲੀ ਚਲਾਉਣ ਵਾਲਿਆਂ ਦੀ ਪਛਾਣ ਨਹੀਂ ਹੋਈ। ਇਸ ਦੇ ਲਈ ਸਿੱਧੇ ਤੌਰ 'ਤੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਅਧੂਰੀ ਰਿਪੋਰਟ ਕਰਕੇ ਹੀ ਹਾਈਕੋਰਟ ਵੱਲੋਂ ਇਹ ਖਾਰਜ ਕੀਤੀ ਗਈ। ਆਈਜੀ ਕੁੰਵਰ ਵਿਜੇ ਪ੍ਰਤਾਪ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਤੱਕ ਰਿਪੋਰਟ ਨਹੀਂ ਆਉਂਦੀ ਉਹ ਕੁੱਝ ਨਹੀਂ ਕਹਿ ਸਕਦੇ। 
 
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਵਿਧਾਇਕਾਂ ਨੂੰ ਆਪਣੀ ਮਹੀਨਾਵਾਰ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਹਰ ਕਿਸੇ ਦੀ ਆਪਣੀ ਜ਼ਿੰਮੇਵਾਰੀ ਬਣਦੀ ਹੈ। ਸਿਸਟਮ 'ਤੇ ਤੰਜ ਕਸਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜਿੱਥੇ 100 ਰੁਪਏ ਲਾਉਣੇ ਹੁੰਦੇ ਹਨ ਉੱਥੇ ਮੁਸ਼ਕਲ ਨਾਲ 30 ਰੁਪਏ ਲੱਗਦੇ ਹਨ। ਬਾਕੀ ਦੀ ਰਕਮ ਖਾ ਲਈ ਜਾਂਦੀ ਹੈ। ਉਨ੍ਹਾਂ ਫਿਰ ਤੋਂ ਅਫੀਮ ਦੀ ਖੇਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹੋ ਇੱਕ ਹੱਲ ਹੈ ਜਿਸ ਨਾਲ ਸਿੰਥੈਟਿਕ ਡਰੱਗ ਖਤਮ ਕੀਤਾ ਜਾ  ਸਕਦਾ ਹੈ। 
 
ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਨਵਜੋਤ ਕੌਰ ਨੇ ਕਿਹਾ ਕਿ ਕਰੋੜਾ ਅਰਬਾਂ ਰੁਪਏ ਮੂਰਤੀਆਂ 'ਤੇ ਖਰਾਬ ਕੀਤੇ ਜਾ ਰਹੇ ਹਨ। ਸਾਡੀ ਨੌਜਵਾਨ ਪੀੜ੍ਹੀ ਨੂੰ ਕਿਸੇ ਕਿੱਤੇ 'ਚ ਲਾਉਣ ਲਈ ਕੋਈ ਟਰੇਨਿੰਗ ਨਹੀਂ ਦਿੱਤੀ ਜਾ ਰਹੀ। ਸੜਕਾਂ 'ਤੇ ਗਉ ਧਨ ਮਰ ਰਿਹਾ ਹੈ। ਵੈਟਰਨਰੀ ਹਸਪਤਾਲ ਨਹੀਂ ਹਨ। 
 
ਇਸ ਦੇ ਨਾਲ ਹੀ ਕਿਸਾਨਾਂ ਦੀ ਮੌਜੂਦਾ ਹਾਲਤ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਖੇਤੀ ਬਿੱਲਾਂ ਨੂੰ ਲੈ ਕੇ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ। ਉਥੇ ਹੀ ਅੱਜ ਜੋ ਹਾਲਾਤ ਮੰਡੀਆਂ 'ਚ ਹਨ ਉਨ੍ਹਾਂ ਲਈ ਪੰਜਾਬ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਜਦੋਂ ਦੋ ਸਾਲ ਪਹਿਲਾਂ ਕੇਂਦਰ ਨੇ ਸਾਫ ਕਰ ਦਿੱਤਾ ਸੀ ਕਿ ਅਦਾਇਗੀ ਸਿੱਧੀ ਹੋਵੇਗੀ ਤਾਂ ਪੰਜਾਬ ਸਰਕਾਰ ਨੇ ਆਪਣੀ ਤਿਆਰੀ ਕਿਉਂ ਨਹੀਂ ਕੀਤੀ ਤੇ ਹੁਣ ਇਸ ਅਦਾਇਗੀ 'ਤੇ ਕਿਉਂ ਰਾਜੀ ਹੋਏ। ਸਿੱਧੂ ਨੇ ਸਾਫ ਲਫ਼ਜ਼ਾਂ 'ਚ ਕਿਹਾ ਕਿ ਹੇਠਲੇ ਪੱਧਰ ਤੋਂ ਲੈ ਕੇ ਉੱਪਰਲੇ ਪੱਧਰ ਤੱਕ ਸੱਤ ਤਰ੍ਹਾਂ ਦੇ ਕਮਿਸ਼ਨ ਏਜੰਟ ਹਨ ਜੋ ਹਰ ਵਰਗ ਦਾ ਸ਼ੋਸ਼ਣ ਕਰ ਰਹੇ ਹਨ ਅਤੇ ਕਮਿਸ਼ਨ ਖਾ ਕੇ ਆਪਣਾ ਢਿੱਡ ਭਰ ਰਹੇ ਹਨ। ਇਨ੍ਹਾਂ 'ਚ ਸਿਆਸੀ ਲੋਕ ਵੀ ਰਲੇ ਹੋਏ ਹਨ। 
 
ਪੰਜਾਬ ਦੀਆਂ ਮੰਡੀਆਂ ਅੰਦਰ ਲਿਫਟਿੰਗ ਨਾ ਹੋਣ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਦੀ ਤਰ੍ਹਾਂ ਸਿਸਟਮ ਠੀਕ ਚੱਲ ਰਿਹਾ ਸੀ ਤਾਂ ਹੁਣ 47 ਫੀਸਦ ਦੀ ਥਾਂ 147 ਫੀਸਦ ਪ੍ਰੋਫਿਟ 'ਚ ਸਿਆਸੀ ਆਗੂਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਟੈਂਡਰ ਕਿਉਂ ਦਿੱਤੇ। ਸਿਆਸੀ ਆਗੂ ਇਸ ਦੀ ਵਜ੍ਹਾ ਹਨ। ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਆੜ੍ਹਤੀ ਮਜਬੂਰ ਹਨ ਜੋ ਕਿ ਆਪਣੇ ਸਿਆਸੀ ਆਗੂਆਂ ਸਾਮਣੇ ਬੋਲ ਨਹੀਂ ਰਹੇ ਹਨ। ਪਰ ਉਹ ਕਿਸੇ ਅੱਗੇ ਨਹੀਂ ਝੁਕਣਗੇ ਅਤੇ ਸੱਚ ਬੋਲਦੇ ਰਹਿਣਗੇ। 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget