ਬਰਨਾਲਾ: ਪੰਜਾਬ ਦੇ ਮਾਝਾ ਇਲਾਕੇ ਵਿੱਚ ਤਿੰਨ ਜ਼ਿਲ੍ਹਿਆਂ ਵਿੱਚ 90 ਦੇ ਕਰੀਬ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਇਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ। ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।


ਬਰਨਾਲਾ ਵਿੱਚ ਰੋਸ ਜ਼ਾਹਰ ਕਰ ਰਹੇ ਆਮ ਆਦਮੀ ਪਾਰਟੀ ਦੇ ਸੂਬਾ ਯੂਥ ਇੰਚਾਰਜ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕੈਪਟਨ ਸਰਕਾਰ ਇਸ ਮਾਮਲੇ 'ਤੇ ਸੁੱਤੀ ਪਈ ਹੈ। ਕੁਝ ਪੁਲਿਸ ਅਧਿਕਾਰੀਆਂ 'ਤੇ ਕਾਰਵਾਈ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਪੀੜਤ ਲੋਕ ਅੱਜ ਵੀ ਚੀਕ-ਚੀਕ ਕੇ ਕਹਿ ਰਹੇ ਹਨ ਕਿ ਇਸ ਜ਼ਹਿਰੀਲੀ ਸ਼ਰਾਬ ਪਿੱਛੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਹੱਥ ਹੈ, ਪਰ  ਸਰਕਾਰ ਅਸਲ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਥਾਂ 'ਤੇ ਛੋਟੇ ਅਧਿਕਾਰੀਆਂ 'ਤੇ ਕਾਰਵਾਈ ਕਰ ਰਹੀ ਹੈ।

ਹੁਣ ਨਵੀਂ ਸਿੱਖਿਆ ਨੀਤੀ ਤਹਿਤ ਮਿਲਣ ਵਾਲੀ ਇਸ ਚੀਜ਼ ਲਈ ਬੱਚੇ ਖੁਸ਼ ਹੋ ਕੇ ਜਾਣਗੇ ਸਕੂਲ

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਕੈਪਟਨ ਸਰਕਾਰ ਤੋਂ ਚਿੱਟਾ ਤਾਂ ਖ਼ਤਮ ਹੋਇਆ ਨਹੀਂ, ਸਗੋਂ ਪੰਜਾਬ ਵਿੱਚ ਸ਼ਰਾਬ ਮਾਫੀਆ ਨੂੰ ਸਰਗਰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਸਾਈਜ਼ ਵਿਭਾਗ ਖੁਦ ਮੁੱਖ ਮੰਤਰੀ ਕੈਪਟਨ ਕੋਲ ਹੈ, ਜਿਸ ਲਈ ਇਸ ਸਾਰੇ ਮਾਮਲੇ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈਣੀ ਚਾਹੀਦੀ ਹੈ ਤੇ ਨੈਤਿਕਤਾ ਦੇ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ