ਪੜਚੋਲ ਕਰੋ
Advertisement
ਲੌਕਡਾਊਨ ਰਹੇਗਾ ਜਾਂ ਹਟੇਗਾ? ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ
ਕੀ 17 ਮਈ ਤੋਂ ਬਾਅਦ ਲੌਕਡਾਊਨ ਖ਼ਤਮ ਹੋਵੇਗਾ? ਹਰ ਕੋਈ ਇਸ ਬਾਰੇ ਜਾਣਨਾ ਚਾਹੁੰਦਾ ਹੈ। ਅਜਿਹੀ ਸਥਿਤੀ ‘ਚ ਸਾਰਿਆਂ ਦੀ ਨਜ਼ਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਲੋਂ ਸੱਦੀ ਗਈ ਅਹਿਮ ਬੈਠਕ ‘ਤੇ ਹੈ।
ਨਵੀਂ ਦਿੱਲੀ: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਇੱਕ ਵਾਰ ਫੇਰ ਮੁੱਖ ਮੰਤਰੀਆਂ (Chief ministers) ਨਾਲ ਦੇਸ਼ ਦੀ ਕੋਰੋਨਾ ਖਿਲਾਫ ਤਿਆਰੀ, ਲੌਕਡਾਊਨ (Lockdown) ਤੇ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਜਾ ਰਹੇ ਹਨ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਸ਼ੁਰੂ ਹੋਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਇਸ ‘ਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ 'ਤੇ ਧਿਆਨ ਕੇਂਦਰਤ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ 5ਵੀਂ ਵਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਜਾ ਰਹੇ ਹਨ।
ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਵਧੇਰੇ ‘ਕੋਰੋਨਾ’ ਦੇ ਜ਼ਿਆਦਾ ‘ਰੈਡ ਜ਼ੋਨ’ ਨੂੰ ‘ਆਰੇਂਜ’ ਜਾਂ ‘ਗ੍ਰੀਨ ਜ਼ੋਨ’ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ 27 ਅਪਰੈਲ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ, ਉਦੋਂ ਦੇਸ਼ ‘ਚ ਕੋਰੋਨਾ ਦੇ ਕੇਸ ਸਿਰਫ 28 ਹਜ਼ਾਰ ਤੋਂ ਵੱਧ ਸੀ, ਪਰ ਹੁਣ ਇਹ ਅੰਕੜਾ ਲਗਪਗ 63 ਹਜ਼ਾਰ ਤੱਕ ਪਹੁੰਚ ਗਿਆ ਹੈ।
ਇਸ ਬੈਠਕ ‘ਚ ਸਾਰੇ ਮੁੱਖ ਮੰਤਰੀਆਂ ਨੂੰ ਵਿਚਾਰ ਕਰਨ ਲਈ ਕਿਹਾ। ਦੱਸ ਦਈਏ ਕਿ ਲੌਕਡਾਊਨ ਨੇ ਕੋਰੋਨਾ ਦੀ ਸ਼ੁਰੂਆਤੀ ਗਤੀ ਨੂੰ ਰੋਕ ਦਿੱਤਾ ਗਿਆ ਹੈ। ਹੁਣ ਇਸ ਨੂੰ ਆਪਣੀ ਤਿਆਰੀ ਨਾਲ ਲੜਨਾ ਪਏਗਾ ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
https://play.google.com/store/apps/details?id=com.winit.starnews.hin
ਸੂਤਰ ਦੱਸਦੇ ਹਨ ਕਿ 18 ਮਈ ਨੂੰ ਲੌਕਡਾਊਨ ਦੇ ਤੀਜੇ ਪੜਾਅ ਦੇ ਖ਼ਤਮ ਹੋਣ ਨਾਲ ਸਰਕਾਰ ਹੋਰ ਢਿੱਲ ਦੇਣ ਦੀ ਯੋਜਨਾ ਬਣਾ ਰਹੀ ਹੈ। ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨਮੰਤਰੀ ਨਾਲ ਮੁਲਾਕਾਤ ਇਸ ਦਾ ਬਲੂਪ੍ਰਿੰਟ ਤਿਆਰ ਹੋ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਨਰਲ ਨੌਲਜ
ਪੰਜਾਬ
Advertisement