ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਇਸ ‘ਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ 'ਤੇ ਧਿਆਨ ਕੇਂਦਰਤ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ 5ਵੀਂ ਵਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਜਾ ਰਹੇ ਹਨ।
ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਵਧੇਰੇ ‘ਕੋਰੋਨਾ’ ਦੇ ਜ਼ਿਆਦਾ ‘ਰੈਡ ਜ਼ੋਨ’ ਨੂੰ ‘ਆਰੇਂਜ’ ਜਾਂ ‘ਗ੍ਰੀਨ ਜ਼ੋਨ’ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ 27 ਅਪਰੈਲ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ, ਉਦੋਂ ਦੇਸ਼ ‘ਚ ਕੋਰੋਨਾ ਦੇ ਕੇਸ ਸਿਰਫ 28 ਹਜ਼ਾਰ ਤੋਂ ਵੱਧ ਸੀ, ਪਰ ਹੁਣ ਇਹ ਅੰਕੜਾ ਲਗਪਗ 63 ਹਜ਼ਾਰ ਤੱਕ ਪਹੁੰਚ ਗਿਆ ਹੈ।
ਸੂਤਰ ਦੱਸਦੇ ਹਨ ਕਿ 18 ਮਈ ਨੂੰ ਲੌਕਡਾਊਨ ਦੇ ਤੀਜੇ ਪੜਾਅ ਦੇ ਖ਼ਤਮ ਹੋਣ ਨਾਲ ਸਰਕਾਰ ਹੋਰ ਢਿੱਲ ਦੇਣ ਦੀ ਯੋਜਨਾ ਬਣਾ ਰਹੀ ਹੈ। ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨਮੰਤਰੀ ਨਾਲ ਮੁਲਾਕਾਤ ਇਸ ਦਾ ਬਲੂਪ੍ਰਿੰਟ ਤਿਆਰ ਹੋ ਸਕਦੀ ਹੈ।
ਇਸ ਬੈਠਕ ‘ਚ ਸਾਰੇ ਮੁੱਖ ਮੰਤਰੀਆਂ ਨੂੰ ਵਿਚਾਰ ਕਰਨ ਲਈ ਕਿਹਾ। ਦੱਸ ਦਈਏ ਕਿ ਲੌਕਡਾਊਨ ਨੇ ਕੋਰੋਨਾ ਦੀ ਸ਼ੁਰੂਆਤੀ ਗਤੀ ਨੂੰ ਰੋਕ ਦਿੱਤਾ ਗਿਆ ਹੈ। ਹੁਣ ਇਸ ਨੂੰ ਆਪਣੀ ਤਿਆਰੀ ਨਾਲ ਲੜਨਾ ਪਏਗਾ ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
https://play.google.com/store/apps/details?id=com.winit.starnews.hin