ਚੰਡੀਗੜ੍ਹ: ਕਿਸਾਨਾਂ ਦੇ ਸੰਘਰਸ਼ ਤੇ ਵਿਰੋਧੀਆਂ ਵੱਲੋਂ ਘੇਰਾਬੰਦੀ ਤੋਂ ਬਾਅਦ ਆਖਰਕਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਸੈਸ਼ਨ ਦੌਰਾਨ ਸਰਬਸੰਮਤੀ ਨਾਲ ਖੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਵੀ ਪਾਸ ਕੀਤਾ ਗਿਆ। ਇਸ ਬਿੱਲ ਨਾਲ ਪੰਜਾਬ ਦੇ ਕਿਸਾਨਾਂ ਨੂੰ ਲਾਹਾ ਮਿਲੇਗਾ ਜਾਂ ਨਹੀਂ, ਇਹ ਫਿਲਹਾਲ ਪਤਾ ਨਹੀਂ।

ਅਜੇ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਰਾਜਪਾਲ ਵੱਲੋਂ ਇਹ ਬਿੱਲ ਪਾਸ ਕੀਤਾ ਜਾਂਦਾ ਹੈ ਜਾਂ ਨਹੀਂ? ਬਿੱਲ ਪਾਸ ਹੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਏਬੀਪੀ ਸਾਂਝਾ' ਨਾਲ ਐਕਸਕਲਿਊਸਿਵ ਗੱਲਬਾਤ ਕੀਤੀ। ਕੈਪਟਨ ਨੇ ਕਿਹਾ ਕਿ ਰਾਜਪਾਲ ਦਾ ਇਹ ਫਰਜ਼ ਬਣਦਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਬਿੱਲ ਨੂੰ ਪਾਸ ਕਰੇ। ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਹ ਬਿੱਲ ਪਾਸ ਕੀਤੇ ਹਨ।

ਕਿਸਾਨ ਲੀਡਰਾਂ ਨੇ ਦੱਸੀ ਕੈਪਟਨ ਦੇ ਬਿੱਲਾਂ ਦੀ ਅਸਲੀਅਤ, ਅੰਦੋਲਨ ਤੇਜ਼ ਕਰਨ ਦਾ ਐਲਾਨ

ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣਨਾ ਉਨ੍ਹਾਂ ਦਾ ਫਰਜ਼ ਬਣਦਾ ਹੈ। ਇਸ 'ਤੇ ਪੰਜਾਬ ਦੇ ਕਿਸਾਨ ਅਜੇ ਵੀ ਪ੍ਰਦਰਸ਼ਨ 'ਤੇ ਹਨ। ਕੈਪਟਨ ਨੇ ਕਿਹਾ ਕਿ ਅਸੀਂ ਅਸੈਂਬਲੀ 'ਚ ਆਪਣੀ ਆਵਾਜ਼ ਬੁਲੰਦ ਕੀਤੀ ਹੈ, ਕਿਸਾਨ ਹੁਣ ਇਸ ਨੂੰ ਸਮਝਣਗੇ। ਅਸਤੀਫੇ ਨੂੰ ਲੈ ਕੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਉਹ ਅਸਤੀਫਾ ਦੇਣ ਲਈ ਤਿਆਰ ਹਨ, ਜਦੋਂ ਵੀ ਲੋੜ ਪੈਂਦੀ ਹੈ। 

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ