ਗੜ੍ਹਸ਼ੰਕਰ: ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਟਰਾਲੀ ਦੀ ਫੇਟ ਵੱਜਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਔਰਤ ਤੇ ਉਸ ਦੇ ਦੋ ਸਾਲਾ ਪੁੱਤਰ ਦੀ ਮੌਤ ਹੋ ਗਈ। ਜਦਕਿ ਹਾਦਸੇ ਵਿੱਚ ਮ੍ਰਿਤਕਾ ਦਾ ਪਤੀ ਤੇ ਉਸ ਦਾ ਵੱਡਾ ਲੜਕਾ ਜ਼ਖਮੀ ਹੋ ਗਿਆ ਹੈ। ਇਹ ਦਰਦਨਾਕ ਸੜਕ ਹਾਦਸਾ ਗੜ੍ਹਸ਼ੰਕਰ ਵਿੱਚ ਬੰਗਾ ਚੌਂਕ ਸਥਿਤ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾਂਦੇ ਸਮੇਂ ਵਾਪਰਿਆ।


 


ਇਸ ਦੌਰਾਨ ਟਰਾਲੀ ਦੀ ਫੇਟ ਵੱਜਣ ਨਾਲ ਉਹ ਮੋਟਰਸਾਈਕਲ ਨਾਲ ਜਾ ਵੱਜੀ ਜਿਸ 'ਚ ਮੋਟਰਸਾਈਕਲ ਸਵਾਰ ਇੱਕ ਔਰਤ ਤੇ ਉਸ ਦੇ ਦੋ ਸਾਲਾ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਤੀ ਤੇ ਉਸ ਦੇ ਵੱਡੇ ਲੜਕੇ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਪਿੰਡ ਬੀਣੇਵਾਲ ਦਾ ਸੰਜੀਵ ਕੁਮਾਰ ਆਪਣੀ ਪਤਨੀ ਮੀਨਾਕਸ਼ੀ ਵਰਮਾ ਤੇ ਅਪਣੇ ਦੋ ਪੁੱਤਰਾਂ ਅਰੁਣਵ ਉਮਰ 2 ਸਾਲ ਤੇ ਰਾਘਵ ਕੁਮਾਰ ਉਮਰ 7 ਸਾਲ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਵਿਖੇ ਦਵਾਈ ਲੈਣ ਆਇਆ ਹੋਇਆ ਸੀ।


 


ਜਦੋਂ ਇਹ ਵਾਪਸ ਰੇਲਵੇ ਫਾਟਕ ਨੇੜਿਓਂ ਲੰਘ ਰਹੇ ਸਨ ਤਾਂ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲੇ 'ਤੇ ਜਾ ਰਹੀ ਇੱਕ ਟਰਾਲੀ ਦੀ ਫੇਟ ਵੱਜਣ ਕਾਰਨ ਮੀਨਾਕਸ਼ੀ ਵਰਮਾ ਤੇ ਉਸ ਦੇ ਦੋ ਸਾਲਾ ਪੁੱਤਰ ਅਰੁਣਵ ਦੀ ਮੌਤ ਹੋ ਗਈ ਤੇ ਉਸ ਦੇ ਪਤੀ ਅਤੇ 7 ਸਾਲ ਬੇਟੇ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਟਰਾਲੀ ਸਮੇਤ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


 


 

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://apps.apple.com/in/app/abp-live-news/id811114904