ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੁਨੀਆ ਦੇ ਲਗਭਗ ਤਿੰਨ ਕਰੋੜ ਲੋਕ ਕੋਰੋਨਾ ਮਹਾਮਾਰੀ ਤੋਂ ਸੰਕਰਮਿਤ ਹਨ। ਇਹ ਰਾਹਤ ਦੀ ਗੱਲ ਹੈ ਕਿ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਵਿਸ਼ਵ ਵਿੱਚ 3.02 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 5638 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ।

ਵਰਲਡ ਮੀਟਰ ਮੁਤਾਬਕ, ਵਿਸ਼ਵ ਭਰ ਵਿੱਚ ਦੋ ਕਰੋੜ 86 ਲੱਖ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 9 ਲੱਖ 18 ਹਜ਼ਾਰ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ, ਜਦੋਂ ਕਿ 2 ਕਰੋੜ 5 ਲੱਖ ਤੋਂ ਵੱਧ ਮਰੀਜ਼ ਠੀਕ ਹੋਏ। ਪੂਰੀ ਦੁਨੀਆਂ ਵਿੱਚ 71 ਲੱਖ ਤੋਂ ਵੱਧ ਐਕਟਿਵ ਕੇਸ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼:

ਅਮਰੀਕਾ, ਬ੍ਰਾਜ਼ੀਲ ਵਰਗੇ ਦੇਸ਼ਾਂ ਵਿਚ ਕੋਰੋਨਾ ਦੇ ਮਾਮਲਿਆਂ ਅਤੇ ਮੌਤ ਦੇ ਅੰਕੜੇ ਘੱਟ ਗਏ ਹਨ। ਭਾਰਤ ਇਕਲੌਤਾ ਦੇਸ਼ ਹੈ ਜਿੱਥੇ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਵੱਧ ਰਹੀ ਹੈ। ਹਾਲਾਂਕਿ, ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਪਹਿਲੇ ਸਥਾਨ ‘ਤੇ ਹੈ।

ਭਾਰਤ ਦੁਨੀਆ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਨੰਬਰ -2 ‘ਤੇ ਪਹੁੰਚ ਗਿਆ ਹੈ, ਹਰ ਦਿਨ ਸਭ ਤੋਂ ਵੱਧ ਕੇਸ ਸਾਹਮਣੇ ਆ ਰਹੇ ਹਨ। ਸਿਰਫ ਇਹ ਹੀ ਨਹੀਂ, ਸਭ ਤੋਂ ਵੱਧ ਮੌਤ ਦੇ ਮਾਮਲੇ ਵਿਚ ਭਾਰਤ ਤੀਜੇ ਨੰਬਰ 'ਤੇ ਹੈ। ਨਾਲ ਹੀ, ਭਾਰਤ ਦੂਸਰਾ ਦੇਸ਼ ਹੈ ਜਿੱਥੇ ਸਭ ਤੋਂ ਵੱਧ ਆਕਟਿਵ ਕੇਸ ਹਨ।

JEE Mains 2020 Result: ਜੇਈਈ-ਮੇਨ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ, 24 ਵਿਦਿਆਰਥੀਆਂ ਨੇ ਹਾਸਲ ਕੀਤੇ 100%

ਪੰਜਾਬ 'ਚ ਕੋਰੋਨਾ ਨਾਲ ਬੁਰਾ ਹਾਲ, ਪਰ ਕੈਪਟਨ ਦਿੱਲੀ ਸਮੇਤ ਕਈ ਸੂਬਿਆਂ ਦੀ ਮਦਦ ਨੂੰ ਤਿਆਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904