News
News
ਟੀਵੀabp shortsABP ਸ਼ੌਰਟਸਵੀਡੀਓ
X

ਦੁਨੀਆਂ ਦੀ ਹਰ ਖਬਰ, 2 ਮਿੰਟ 'ਚ

Share:
1- ਯੂ.ਕੇ. ਦੇ ਲਮਿੰਗਟਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।  ਲੰਡਨ ਦੇ ਲਮਿੰਗਟਨ ਸਥਿਤ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ 55 ਤੋਂ ਵੱਧ ਲੋਕ ਹਿਰਾਸਤ ਵਿੱਚ ਲਏ ਹਨ। ਐਤਵਾਰ ਸਵੇਰੇ ਇੱਕ ਵਿਆਹ ਸਮਾਗਮ ਦੌਰਾਨ ਕਰੀਬ 30 ਹਥਿਆਰਬੰਦ ਲੋਕ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ ਸਨ।       2- ਝਗੜੇ ਮਗਰੋਂ ਪੁਲਿਸ ਨੂੰ ਬੁਲਾਇਆ ਗਿਆ ਅਤੇ ਪੁਲਿਸ ਨੇ ਗੁਰਦੁਆਰਾ ਸਾਹਿਬ ਬਾਹਰ ਸੁਰੱਖਿਆ ਸਖਤ ਕੀਤੀ। ਪੁਲਿਸ ਨੇ ਦੱਸਿਆ ਕਿ ਦੋ ਸਿੱਖ ਤੇ ਗੈਰ ਸਿੱਖ ਪਰਿਵਾਰਾਂ ਦੇ ਵਿਆਹ ਦੌਰਾਨ ਲੜਾਈ ਹੋਣ ਦਾ ਖਦਸ਼ਾ ਹੈ।         3- ਬੀਤੇ ਦਿਨ ਅਮਰੀਕਾ ਦੇ ਪੇਟਾਂਗਨ 'ਚ 9/11 ਹਮਲੇ ਦੀ ਬਰਸੀ ਮੌਕੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਥੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਹਮਲੇ ਦੇ ਮ੍ਰਿਤਕਾ ਨੂੰ ਸ਼ਰਧਂਜਲੀ ਦਿੱਤੀ। ਇਸ ਮੌਕੇ ਡੈਮੋਕਰੇਟਿਕ ਅਤੇ ਰਿਪਬਲਿਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਟਰੰਪ ਅਤੇ ਹਿਲੇਰੀ ਵੀ ਪਹੁੰਚੇ ।         4- ਪ੍ਰੋਗਰਾਮ ਦੌਰਾਨ ਤਬੀਅਤ ਖਰਾਬ ਹੋਣ 'ਤੇ ਹਿਲੇਰੀ ਕਲਿੰਟਨ ਪਹਿਲਾਂ ਹੀ ਵਾਪਸ ਚਲੀ ਗਈ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ। ਜਿਸ ਮਗਰੋਂ ਹਿਲੇਰੀ ਨੇ ਕੈਲੀਫੋਰਨੀਆ 'ਚ ਆਪਣੇ ਪ੍ਰਚਾਰ ਪ੍ਰੋਗਰਾਮ ਰੱਦ ਕਰ ਦਿੱਤੇ। ਬੀਤੇ ਦਿਨੀਂ ਹੀ ਹਿਲੇਰੀ ਨੇ ਟਰੰਪ ਦੇ ਸਮਰਥਕਾਂ ਨੂੰ ਖੋਟੇ ਸਿੱਕੇ ਕਹਿਣ ਲਈ ਮੁਆਫੀ ਮੰਗੀ ਸੀ।         5- ਭਾਰਤ ਨਾਲ ਵਪਾਰ ਵਿੱਚ ਅੜਿੱਕਾ ਪਾਏ ਜਾਣ ਉੱਤੇ ਅਫ਼ਗ਼ਾਨਿਸਤਾਨ ਨੇ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੇ ਆਖਿਆ ਹੈ ਕਿ ਜੇਕਰ ਪਾਕਿਸਤਾਨ ਸਾਨੂੰ ਵਾਹਗਾ ਸਰਹੱਦ ਤੋਂ ਭਾਰਤ ਨਾਲ ਵਪਾਰ ਕਰਨ ਤੋਂ ਰੋਕੇਗਾ ਤਾਂ ਸੈਂਟਰਲ ਏਸ਼ੀਆ ਸਟੇਟਸ (CAS) ਨੂੰ ਜਾਣ ਵਾਲੇ ਸਾਰੇ ਰਸਤੇ ਰੋਕ ਦਿੱਤੇ ਜਾਣਗੇ। ਅਸ਼ਰਫ਼ ਗ਼ਨੀ 14 ਸਤੰਬਰ ਤੋਂ ਦੋ ਦਿਨ ਦੇ ਭਾਰਤ ਦੌਰੇ ਉੱਤੇ ਆਉਣ ਵਾਲੇ ਹਨ।         6- ਪਾਕਿਸਤਾਨੀ ਜੁਲਮਾਂ ਨਾਲ ਜੂਝ ਰਹੇ ਬਲੋਚਿਸਤਾਨ ਨੇ ਆਜ਼ਾਦੀ ਦੀ ਮੰਗ ਤੇਜ਼ ਕਰ ਦਿੱਤੀ ਹੈ। ਆਸਟ੍ਰੇਲੀਆ ਦੇ ਮੈਲਬੌਰਨ ਤੇ ਦਖਣੀ ਕੋਰੀਆ ਦੇ ਬੁਸਾਨ ਵਿੱਚ ਵੀ ਬਲੂਚਾਂ ਨੇ ਪਾਕਿਸਤਾਨ ਵਿਰੁਧ ਪ੍ਰਦਰਸ਼ਨ ਕੀਤਾ ਨਾਲ ਹੀ ਪ੍ਰਧਾਨਮੰਤਰੀ ਮੋਦੀ ਨੂੰ ਬਲੋਚਿਸਤਾਨ ਦੇ ਲਈ ਆਵਾਜ਼ ਚੁਕਣ ਵਾਸਤੇ ਧੰਨਵਾਦ ਕਿਹਾ।         7- ਤੁਰਕੀ ਦੀ ਸੈਨਾ ਨੇ ਕਿਹਾ ਕਿ ਉਤਰੀ ਸੀਰੀਆ 'ਚ ਉਹਨਾਂ ਦੇ ਫਾਈਟਰ ਪਲੇਨ ਦੇ ਹਮਲੇ 'ਚ ਆਈਐਸ ਦੇ 20 ਲੜਾਕੇ ਮਾਰੇ ਗਏ। ਸੈਨਾ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਆਈਐਸ ਨਾਲ ਜੁੜੀਆਂ ਤਿੰਨ ਇਮਾਰਤਾਂ ਦੀ ਪਹਿਚਾਣ ਮਗਰੋਂ ਹੀ ਹਮਲੇ ਕੀਤੇ ਗਏ।         8- ਬੰਗਲਾਦੇਸ਼ ਦੀ ਇੱਕ ਪੈਕੇਜਿੰਗ ਫੈਕਟਰੀ 'ਚ ਧਮਾਕਾ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ 4 ਹੋਰ ਲਾਸ਼ਾਂ ਮਿਲਣ ਮਗਰੋ ਵਧ ਕੇ 29 ਹੋ ਗਈ ਹੈ। ਜਦਕਿ ਕਈ ਹੋਰ ਲੋਕ ਜ਼ਖਮੀ ਹੋਏ ਨੇ ਇਹ ਧਮਾਕੇ ਫੈਕਟਰੀ 'ਚ ਬੌਇਲਰ ਫਟਣ ਨਾਲ ਹੋਇਆ ਸੀ। ਜਿਸ ਮਗਰੋ ਢਹਿ ਗਈ ਇਮਾਰਤ ਦੇ ਮਲਬੇ ਹੇਠ ਦਬੇ ਲੋਕਾਂ ਦੀ ਤਲਾਸ਼ ਹਾਲੇਵੀ ਜਾਰੀ ਹੈ।         9- ਸਾਊਦੀ ਅਰਬ 'ਚ ਪਹੁੰਚੇ ਲੱਖਾਂ ਮੁਸਲਮਾਨਾ ਨੇ ਹੱਜ ਕੀਤਾ। ਅੱਤ ਦੀ ਗਰਮੀ ਦੇ ਬਾਵਜੂਦ ਅਰਾਫਾਤ ਮੈਦਾਨ ਵਿੱਚ ਵੱਡੀ ਗਿਣਤੀ 'ਚ ਹੱਜ ਯਾਤਰੀ ਜਮਾ ਹੋਏ। ਹਜ ਯਾਤਰਾ ਦਾ ਇਸਲਾਮ ਵਿੱਚ ਵਿਸ਼ੇਸ਼ ਮਹੱਤਵ ਹੈ।         10- ਗ੍ਰੀਸ ਦੇ ਆਈਲੈਂਡ ਨੂੰ ਭਿਆਨਕ ਅੱਗ ਨੇ ਆਪਣੀ ਚਪੇਟ 'ਚ ਲੈ ਲਿਆ ਜਿਸਨੂੰ ਬੁਝਾਉਣ ਲਈ ਕੋਸ਼ਿਸ਼ਾਂ ਜਾਰੀ ਹਨ। 15 ਜਹਾਜ਼ਾ ਨੂੰ ਵੀ ਅੱਗ ਬੁਝਾਉਣ ਦੇ ਕੰਮ 'ਚ ਲਗਾਇਆ ਗਿਆ ਹੈ।
Published at : 12 Sep 2016 12:57 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਪ੍ਰਮੁੱਖ ਖ਼ਬਰਾਂ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ