News
News
ਟੀਵੀabp shortsABP ਸ਼ੌਰਟਸਵੀਡੀਓ
X

ਨਿਊਜ਼ੀਲੈਂਡ 'ਚ ਪੰਜਾਬਣ ਦੇ ਬੇਰਹਿਮ ਕਾਤਲ ਨੂੰ ਉਮਰਕੈਦ

Share:
ਆਕਲੈਂਡ: ਪੰਜਾਬਣ ਕੁੜੀ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਖਬਰ ਨਿਊਜ਼ੀਲੈਂਡ ਤੋਂ ਹੈ। ਜਿੱਥੇ ਅਦਾਲਤ ਨੇ ਪੰਜਾਬੀ ਕੁੜੀ ਦੇ ਕਤਲ ਦੇ ਦੋਸ਼ 'ਚ ਉਸ ਦੇ ਪ੍ਰੇਮੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸੇ ਸਾਲ 10 ਅਪ੍ਰੈਲ ਨੂੰ ਲਾਸ਼ ਮਿਲਣ ਤੋਂ ਬਾਅਦ ਕੀਤੀ ਜਾਂਚ ਦੇ ਅਧਾਰ 'ਤੇ ਕੁੜੀ ਦੇ ਪ੍ਰੇਮੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ੀ ਨੇ ਮ੍ਰਿਤਕ 'ਤੇ 29 ਵਾਰ ਚਾਕੂ ਨਾਲ ਹਮਲਾ ਕੀਤਾ ਸੀ। ਰਿਪੋਰਟ ਮੁਤਾਬਕ ਮ੍ਰਿਤਕ ਮਾਂ ਬਣਨ ਵਾਲੀ ਸੀ। new zeland 3 new zeland 4 ਜਾਣਕਾਰੀ ਮੁਤਾਬਕ ਨਿਊਜ਼ੀਲੈਂਡ 'ਚ ਆਕਲੈਂਡ ਹਾਈਕੋਰਟ ਨੇ 22 ਸਾਲਾ ਗੁਰਪ੍ਰੀਤ ਕੌਰ ਦੇ ਕਤਲ ਦੇ ਦੋਸ਼ 'ਚ ਉਸ ਦੇ ਪ੍ਰੇਮੀ ਆਕਾਸ਼ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਫੈਸਲੇ ਮੁਤਾਬਕ ਆਕਾਸ਼ ਨਿਊਜ਼ੀਲੈਂਡ ਦੀ ਜੇਲ 'ਚ 17 ਸਾਲ ਦੀ ਸਜ਼ਾ ਭੁਗਤੇਗਾ। ਇਸ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕਰ ਦਿੱਤਾ ਜਾਵੇਗਾ। ਗੁਰਪ੍ਰੀਤ ਦੀ ਲਾਸ਼ 10 ਅਪ੍ਰੈਲ ਨੂੰ ਵੈਕਾਟੋ ਦੇ ਹੈਂਪਟਨ ਡਾਊਨਜ਼ ਦੀ ਸੜਕ ਤੋਂ ਮਿਲੀ ਸੀ। ਹਾਲਾਂਕਿ ਜਾਂਚ ਤੋਂ ਬਾਅਦ ਪਤਾ ਲੱਗਾ ਸੀ ਕਿ ਉਸ ਦੀ ਮੌਤ ਤਿੰਨ ਦਿਨ ਪਹਿਲਾਂ 7 ਅਪ੍ਰੈਲ ਨੂੰ ਹੋ ਚੁੱਕੀ ਸੀ। ਪੁਲਿਸ ਮੁਤਾਬਕ ਨੇ ਡਰੱਗਜ਼ ਦੇ ਨਸ਼ੇ 'ਚ ਗੁਰਪ੍ਰੀਤ 'ਤੇ ਹਮਲਾ ਕੀਤਾ ਸੀ। ਉਸ ਸਮੇਂ ਉਹ ਗਰਭਵਤੀ ਸੀ। ਅਦਾਲਤ ਵਿਚ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਨੇ ਕਿਹਾ ਕਿ ਆਕਾਸ਼ ਨੇ ਨਾ ਸਿਰਫ ਗੁਰਪ੍ਰੀਤ ਦਾ ਕਤਲ ਕੀਤਾ, ਸਗੋਂ ਉਸ ਦੇ ਪਰਿਵਾਰ ਵਿਚ ਆਉਣ ਵਾਲੀ ਨੰਨ੍ਹੀਂ ਜਾਨ ਨੂੰ ਵੀ ਖਤਮ ਕਰ ਦਿੱਤਾ। ਉਹ ਜਾਣਦਾ ਸੀ ਕਿ ਗੁਰਪ੍ਰੀਤ ਗਰਭਵਤੀ ਹੈ ਅਤੇ ਉਸ ਨੇ ਜਾਣ-ਬੁੱਝ ਕੇ ਉਸ ਦੇ ਢਿੱਡ 'ਤੇ ਚਾਕੂ ਦੇ ਕਈ ਵਾਰ ਕੀਤੇ। ਅਦਾਲਤ ਨੇ ਕਿਹਾ ਕਿ ਇਹ ਕਤਲ ਬਹੁਤ ਘਿਨੌਣਾ ਅਤੇ ਭਿਆਨਕ ਸੀ। ਜ਼ਿਕਰਯੋਗ ਹੈ ਕਿ ਆਕਾਸ਼ ਨਿਊਜ਼ੀਲੈਂਡ ਤਿੰਨ ਸਾਲਾਂ ਦੇ ਸਟੂਡੈਂਟ ਵੀਜ਼ਾ 'ਤੇ ਆਇਆ ਸੀ ਅਤੇ ਉਸ ਦਾ ਵੀਜ਼ਾ ਮਈ, 2016 ਵਿਚ ਖਤਮ ਹੋ ਚੁੱਕਾ ਹੈ।
Published at : 05 Oct 2016 09:15 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ

ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ

ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ

ਪ੍ਰਮੁੱਖ ਖ਼ਬਰਾਂ

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ

Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ