ਇਸਲਾਮਾਬਾਦ: ਭਾਰਤੀ ਫੌਜ ਵੱਲੋਂ ਪੀਓਕੇ 'ਚ ਕੀਤੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਬੌਖਲਾਇਆ ਹੋਇਆ ਹੈ। ਅਜਿਹੇ 'ਚ ਉਹ ਆਪਣੀ ਇੱਜਤ ਬਚਾਉਣ ਦੀ ਕੋਸ਼ਿਸ਼ 'ਚ ਹਰ ਰੋਜ ਕੋਈ ਨਾ ਕੋਈ ਬਿਆਨ ਦੇ ਰਿਹਾ ਹੈ। ਹੁਣ ਪਾਕਿ ਦੀ ਨਾਪਾਕ ਫ਼ੌਜ ਨੇ ਭਾਰਤ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਕੋਈ ਵੱਡੀ ਗ਼ਲਤੀ ਕਰਨ ਦੀ ਕੋਸ਼ਿਸ਼ ਨਾ ਕਰੇ ਤੇ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਪਾਕਿ ਫ਼ੌਜ ਨੇ ਭਾਰਤ ਵੱਲੋਂ ਮਕਬੂਜ਼ਾ ਕਸ਼ਮੀਰ ’ਚ ਕੀਤੇ ਗਏ ਸਰਜੀਕਲ ਸਟ੍ਰਾਈਕ ਨੂੰ ਵੀ ਫਰਜ਼ੀ ਕਰਾਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਕੋਰ ਕਮਾਂਡਰਾਂ ਦੀ ਇੱਕ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਫ਼ੌਜ ਮੁਖੀ ਰਾਹਿਲ ਸ਼ਰੀਫ਼ ਨੇ ਭਾਰਤ ਦੇ ਸਟੈਂਡ ਨੂੰ ਨਕਾਰਦਿਆਂ ਕਿਹਾ ਕਿ ਉਹ ਕਸ਼ਮੀਰ ਮੁੱਦੇ ਤੋਂ ਧਿਆਨ ਭਟਕਾਉਣ ਲਈ ਅਜਿਹੇ ਐਲਾਨ ਕਰ ਰਿਹਾ ਹੈ। ਇਸ ਮੀਟਿੰਗ ਦੌਰਾਨ ਪਾਕਿਸਤਾਨੀ ਫ਼ੌਜ ਨੇ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਤਿਆਰੀ ’ਤੇ ਸੰਤੁਸ਼ਟੀ ਵੀ ਜ਼ਾਹਰ ਕੀਤੀ।