News
News
ਟੀਵੀabp shortsABP ਸ਼ੌਰਟਸਵੀਡੀਓ
X

ਸਵਾ ਲੱਖ ਦਾ ਕੇਕ ਦਾ ਇੱਕ ਪੀਸ, ਜਾਣੋ ਇਸ ਦੀ ਕਹਾਣੀ

Share:
ਨਵੀਂ ਦਿੱਲੀ: ਕੇਕ ਦਾ ਮਹਿਜ਼ ਇੱਕ ਟੁਕੜਾ ਕਰੀਬ 1 ਲੱਖ 32 ਹਜ਼ਾਰ ਰੁਪਏ ਦਾ ਵਿਕਿਆ ਹੈ। ਇਹ ਕੋਈ ਸਧਾਰਨ ਕੇਕ ਨਹੀਂ ਸਗੋਂ 19ਵੀਂ ਸਦੀ 'ਚ ਮਹਾਰਾਣੀ ਵਿਕਟੋਰੀਆ ਦੇ ਵਿਆਹ ਦੇ ਕੇਕ ਦਾ ਟੁਕੜਾ ਹੈ। ਇਸ ਨੂੰ ਇੱਕ ਨਿਲਾਮੀ ਰਾਹੀਂ ਵੇਚਿਆ ਗਿਆ ਹੈ।
ਮਹਾਰਾਣੀ ਵਿਕਟੋਰੀਆ ਦਾ ਵਿਆਹ 1840 'ਚ ਰਾਜ ਕੁਮਾਰ ਐਲਬਰਟ ਨਾਲ ਹੋਇਆ ਸੀ। ਇਹ ਕੇਕ ਉਸ ਸਮੇਂ ਦਾ ਹੈ। ਜਰਸੀ ਦੇ ਸੰਗ੍ਰਹਿਕ ਡੇਵਿਡ ਗੇਂਸਬਰੋ ਰਾਬਰਟਸ ਨੇ ਇਹ ਕੇਕ ਦਾ ਟੁਕੜਾ ਵੇਚਿਆ ਹੈ। ਇਸ ਕੇਕ ਦੇ ਨਾਲ ਇੱਕ ਗਿਫਟ ਵਾਲਾ ਬਕਸਾ ਵੀ ਵੇਚਿਆ ਗਿਆ ਜਿਸ 'ਤੇ 'ਦ ਕਵੀਨਜ਼ ਬ੍ਰਾਈਡਲ ਕੇਕ ਬਕਿੰਗਮ ਪੈਲੇਸ, 10 ਫਰਵਰੀ, 1840' ਲਿਖਿਆ ਹੋਇਆ ਸੀ। ਇਸ ਦੇ ਨਾਲ ਹੀ ਮਹਾਰਾਣੀ ਵਿਕਟੋਰੀਆ ਦੇ ਦਸਤਖਤ ਵਾਲਾ ਕਾਗਜ਼ ਵੀ ਵੇਚਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਨੀਲਾਮੀ ਕਰਨ ਵਾਲੀ ਕੰਪਨੀ ਕ੍ਰਿਸਟੀਜ਼ ਨੇ ਇਹ ਨਿਲਾਮੀ ਬੁੱਧਵਾਰ ਨੂੰ ਲੰਦਨ 'ਚ ਕੀਤੀ ਹੈ। ਇਸ 'ਚ ਰਾਜਸ਼ਾਹੀ ਦਾ ਛੋਟਾ ਮੋਟਾ ਸਾਮਾਨ, ਟਾਈਟੈਨਿਕ ਜਹਾਜ਼ ਦੀਆਂ ਚਾਬੀਆਂ ਤੇ ਵਿੰਸਟਨ ਚਰਚਿਲ ਦਾ ਹੈਟ ਵੀ ਵੇਚਿਆ ਗਿਆ। ਮਹਾਰਾਣੀ ਵਿਰਟੋਰੀਆ ਦੇ ਅੰਦਰੂਨੀ ਕੱਪੜੇ ਵੀ 14 ਲੱਖ 37 ਹਜ਼ਾਰ ਰੁਪਏ ਦੇ ਕਰੀਬ ਵਿਕੇ ਹਨ। ਰਾਬਰਟਸ ਦੀ ਅਮਰ ਇਸ ਸਮੇਂ 70 ਸਾਲ ਤੋਂ ਵੱਧ ਹੈ ਤੇ ਉਨ੍ਹਾਂ ਆਪਣੀ ਜਿਆਦਾ ਜਿੰਦਗੀ ਅਦਭੁੱਤ ਚੀਜ਼ਾਂ ਨੂੰ ਇਕੱਠਾ ਕਰਨ 'ਤੇ ਲਾਈ ਹੈ।
Published at : 16 Sep 2016 12:24 PM (IST) Tags: london
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਪ੍ਰਮੁੱਖ ਖ਼ਬਰਾਂ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ