ਇਸਲਾਮਾਬਾਦ: ਸਿੰਧੂ ਨਦੀ ਸਮਝੌਤੇ ਤੋਂ ਕੋਈ ਵੀ ਦੇਸ਼ ਇੱਕ ਤਰਫਾ ਵੱਖ ਨਹੀਂ ਹੋ ਸਕਦਾ। ਕਿਉਂਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਇਹ ਸਮਝੌਤਾ ਵਿਸ਼ਵ ਬੈਂਕ ਦੀ ਵਿਚੋਲਗੀ ਨਾਲ ਹੋਇਆ ਸੀ। ਸਿੰਧੂ ਨਦੀ ਦੇ ਪਾਣੀ ਨੂੰ ਰੋਕਣ ਲਈ ਭਾਰਤ ਵੱਲੋਂ ਕੀਤੇ ਜਾ ਰਹੇ ਵਿਚਾਰ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ ਨੇ ਇਹ ਬਿਆਨ ਦਿੱਤਾ ਹੈ।
ਸ਼ਰੀਫ ਨੇ ਇੱਕ ਉੱਚ ਪੱਧਰੀ ਮੀਟਿੰਗ 'ਚ ਇਹ ਬਿਆਨ ਦਿੱਤਾ ਹੈ ਜਿੱਥੇ ਉਨ੍ਹਾਂ ਇਸ ਗੱਲ 'ਤੇ ਜੋਰ ਦਿੱਤਾ ਕਿ ਪਾਕਿਸਤਾਨ ਕਿਸੇ ਵੀ ਅੰਤਰਿਕ ਤੇ ਬਾਹਰੀ ਸੁਰੱਖਿਆ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਮੀਟਿੰਗ ਤੋਂ ਬਾਅਦ ਜਾਰੀ ਬਿਆਨ 'ਚ ਕਿਹਾ ਗਿਆ ਹੈ, "ਮੀਟਿੰਗ 'ਚ ਕਸ਼ਮੀਰ 'ਚ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੇ ਵਧਣ 'ਤੇ ਡੂੰਘੀ ਚਿੰਤਾ ਜਤਾਈ ਗਈ ਹੈ ਤੇ ਭਾਰਤੀ ਸੁਰੱਖਿਆ ਬਲਾਂ ਵੱਲੋਂ ਕੀਤੇ ਜਾ ਰਹੇ ਬਲ ਪ੍ਰਯੋਗ ਦੀ ਨਿੰਦਾ ਕੀਤੀ ਗਈ ਹੈ।"