ਈਰਾਨ ਵਿੱਚ ਇਕ ਪ੍ਰਮੁੱਖ ਸ਼ੀਆ ਧਾਰਮਿਕ ਸਥਾਨ 'ਤੇ ਇਕ ਬੰਦੂਕਧਾਰੀ ਨੇ ਗੋਲੀਬਾਰੀ ਕੀਤੀ ਹੈ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਅਤੇ ਅੱਠ ਜ਼ਖਮੀ ਹੋ ਗਏ। ਇਹ ਹਮਲਾ ਫਾਰਸ ਸੂਬੇ ਦੀ ਰਾਜਧਾਨੀ ਸ਼ਿਰਾਜ਼ 'ਚ ਸਥਿਤ ਸ਼ਾਹ ਚਿਰਾਗ 'ਚ ਹੋਇਆ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਤੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਇਹ ਪਤਾ ਨਹੀਂ ਲੱਗਿਆ ਹੈ ਕਿ ਉਹ ਕਿਸ ਅੱਤਵਾਦੀ ਸੰਗਠਨ ਨਾਲ ਜੁੜਿਆ ਹੋਇਆ ਹੈ।


ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਕਿਸੇ ਈਰਾਨੀ ਧਾਰਮਿਕ ਸਥਾਨ 'ਤੇ ਹਮਲਾ ਹੋਇਆ ਹੈ, ਕਿਉਂਕਿ ਈਰਾਨ ਨੂੰ ਇਸਲਾਮਿਕ ਸਟੇਟ ਦੇ ਸੁੰਨੀ ਕੱਟੜਪੰਥੀਆਂ ਦੇ ਹਮਲਿਆਂ ਦਾ ਸਾਹਮਣਾ ਕਰਨਾ ਪੈਂਦਾ ਰਹਿੰਦਾ ਹੈ। ਇਹੀ ਕਾਰਨ ਹੈ ਕਿ ਈਰਾਨ ਨੂੰ ਅਸ਼ਾਂਤੀ ਅਤੇ ਦੇਸ਼ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਿਹਾ ਹੈ।


 ਜਾਣਕਾਰੀ ਦਿੰਦਿਆਂ ਫਾਰਸ ਸੂਬੇ ਦੇ ਗਵਰਨਰ ਮੁਹੰਮਦ ਹਾਦੀ ਨੇ ਦੱਸਿਆ ਕਿ ਘਟਨਾ ਨੂੰ ਇਕੱਲੇ ਬੰਦੂਕਧਾਰੀ ਨੇ ਅੰਜਾਮ ਦਿੱਤਾ ਅਤੇ ਬਾਅਦ ਵਿਚ ਸੁਰੱਖਿਆ ਬਲਾਂ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਆਪਣੀ ਸੰਖੇਪ ਟਿੱਪਣੀ ਵਿੱਚ, ਉਸਨੇ ਹਮਲੇ ਦੇ ਪਿੱਛੇ ਦੇ ਉਦੇਸ਼ ਬਾਰੇ ਵਿਸਥਾਰਪੂਰਵਕ ਨਹੀਂ ਦੱਸਿਆ। ਪਰ ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।


 ਸ਼ਾਹ ਚਿਰਾਗ ਈਰਾਨ ਦੇ ਪੰਜ ਪ੍ਰਮੁੱਖ ਸ਼ੀਆ ਧਾਰਮਿਕ ਸਥਾਨਾਂ ਵਿੱਚੋਂ ਇੱਕ ਹੈ। ਇਹ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 675 ਕਿਲੋਮੀਟਰ ਦੱਖਣ ਵਿੱਚ ਸਥਿਤ ਹੈ।ਇਹ ਧਾਰਮਿਕ ਸਥਾਨ ਆਪਣੀ ਗੁੰਬਦ ਵਾਲੀ ਮਸਜਿਦ ਅਤੇ ਇਸਲਾਮ ਦੇ ਇੱਕ ਪ੍ਰਮੁੱਖ ਮੈਂਬਰ ਦੇ ਮਕਬਰੇ ਕਰਕੇ ਸ਼ੀਆ ਸ਼ਰਧਾਲੂਆਂ ਲਈ ਪ੍ਰਸਿੱਧ ਹੈ। 


ਇਸਤੋਂ ਪਹਿਲਾਂ ਅਕਤੂਬਰ 2022 'ਚ ਵੀ ਸ਼ਾਹ ਚਿਰਾਗ 'ਤੇ ਹਮਲਾ ਹੋਇਆ ਸੀ, ਜਿਸ 'ਚ 13 ਲੋਕ ਮਾਰੇ ਗਏ ਸਨ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ ਸਨ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ