ਬ੍ਰਿਟੇਨ 'ਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਮੀਗ੍ਰੇਸ਼ਨ ਨੇ ਵੱਡੀ ਕਾਰਵਾਈ ਕਰਦੇ ਹੋਏ 1 ਔਰਤ ਅਤੇ 11 ਪੁਰਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਰ ਰੋਜ਼ ਇਕ ਨਿੱਜੀ ਘਰ 'ਚੋਂ ਅਜੀਬੋ-ਗਰੀਬ ਆਵਾਜ਼ਾਂ ਆ ਰਹੀਆਂ ਹਨ।
ਸਵੇਰ ਤੋਂ ਸ਼ਾਮ ਤੱਕ ਲੋਕ ਇੱਥੇ ਆਉਂਦੇ-ਜਾਂਦੇ ਰਹਿੰਦੇ ਹਨ, ਜਦੋਂ ਲੋਕਾਂ ਨੂੰ ਇਸ 'ਤੇ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜਦੋਂ ਪੁਲਿਸ ਟੀਮ ਨੇ ਉਥੇ ਪਹੁੰਚ ਕੇ ਗੇਟ ਖੋਲ੍ਹਿਆ ਤਾਂ ਪੁਲਿਸ ਦੇ ਮੂੰਹ 'ਚ ਪਾਣੀ ਆ ਗਿਆ ਹੋਵੇਗਾ ਕਿਉਂਕਿ ਉੱਥੇ ਕੇਕ ਬਣਾਉਣ ਦੀ ਫੈਕਟਰੀ ਚੱਲ ਰਹੀ ਸੀ।
ਬ੍ਰਿਟੇਨ ਦੇ ਗ੍ਰਹਿ ਦਫਤਰ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਮੁਤਾਬਕ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ 'ਚ ਗੱਦੇ ਦੇ ਕਾਰੋਬਾਰ ਨਾਲ ਸਬੰਧਤ ਇੱਕ ਯੂਨਿਟ 'ਤੇ ਛਾਪਾ ਮਾਰਿਆ। ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ।
ਬਿਆਨ ਮੁਤਾਬਕ ਅਧਿਕਾਰੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ 'ਚ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਹਿ ਦਫਤਰ ਦੇ ਅਨੁਸਾਰ, ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ 'ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਇਸ ਤੋਂ ਇਲਾਵਾ ਇੱਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧਾਂ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਬਰਤਾਨੀਆ ਤੋਂ ਕੱਢਣ ਜਾਂ ਭਾਰਤ ਡਿਪੋਰਟ ਕਰਨ ਬਾਰੇ ਵਿਚਾਰ ਅਧੀਨ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ 'ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ 'ਤੇ ਗ੍ਰਹਿ ਵਿਭਾਗ ਨੂੰ ਰਿਪੋਰਟ ਕਰਨ।
ਇਸ ਦੌਰਾਨ ਜੇਕਰ ਸਬੰਧਤ ਫੈਕਟਰੀ ਵਿੱਚ ਗੈਰ-ਕਾਨੂੰਨੀ ਮਜ਼ਦੂਰਾਂ ਨੂੰ ਕੰਮ 'ਤੇ ਰੱਖੇ ਜਾਣ ਦਾ ਇਲਜ਼ਾਮ ਲਗਾਇਆ ਗਿਆ ਅਤੇ ਜ਼ਰੂਰੀ ਪ੍ਰੀ-ਰੁਜ਼ਗਾਰ ਟੈਸਟ ਨਾ ਕਰਵਾਏ ਗਏ ਤਾਂ ਇਹ ਸਾਬਤ ਹੋਣ 'ਤੇ ਦੋਵਾਂ ਯੂਨਿਟਾਂ ਨੂੰ ਜੁਰਮਾਨਾ ਹੋ ਸਕਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।