List of top 100 Sikhs: ਯੂਕੇ ਦੀ ਸਿੱਖ ਸੰਸਥਾ ‘ਦ ਸਿੱਖ ਗਰੁੱਪ’ ਵੱਲੋਂ ਜਾਰੀ ‘ਦ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਵੀ ਦਰਜ ਕੀਤਾ ਗਿਆ ਹੈ। ਲੰਡਨ ਤੋਂ ‘ਦ ਸਿੱਖ ਗਰੁੱਪ’ ਦੇ ਸੰਸਥਾਪਕ ਨਵਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਸੂਚੀ ਵਿੱਚ 2.6 ਕਰੋੜ ਸਿੱਖਾਂ ’ਚੋਂ ਵਿਸ਼ਵ ਦੇ 100 ਪ੍ਰਭਾਵਸ਼ਾਲੀ ਸਿੱਖ ਸ਼ਖ਼ਸੀਅਤਾਂ ਨੂੰ ਚੁਣਿਆ ਗਿਆ ਹੈ। 



ਇਸ ਸੰਸਥਾ ਵੱਲੋਂ ਸਾਲ 2022 ਦੀ ਜਾਰੀ ਕੀਤੀ ਸੂਚੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 2022 ਵਿੱਚ ਵਿਸ਼ਵ ਪੱਧਰ ’ਤੇ ਪ੍ਰਭਾਵਸ਼ਾਲੀ 100 ਸਿੱਖਾਂ ’ਚੋਂ ਤੀਜੇ ਸਥਾਨ ’ਤੇ ਹਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੌਥੇ ਸਥਾਨ ’ਤੇ ਹਨ। ਇਸ ਸੂਚੀ ’ਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਪਹਿਲੇ ਸਥਾਨ ’ਤੇ ਹਨ। ਉਨ੍ਹਾਂ ਤੋਂ ਬਾਅਦ ਦੂਜੇ ਨੰਬਰ ’ਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਦਰਜ ਹੈ। 


 


ਇਸ ਸੂਚੀ ਵਿੱਚ ਥਾਂ ਪਾਉਣ ਵਾਲੇ ਹੋਰਾਂ ਸਿੱਖਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਨੇਡਾ ਦੇ ਰੱਖਿਆ ਮੰਤਰੀ ਤੇ ਸੰਸਦ ਮੈਂਬਰ ਹਰਜੀਤ ਸਿੰਘ ਸੱਜਣ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਖਾਲਸਾ ਏਡ ਦੇ ਆਗੂ ਰਵੀ ਸਿੰਘ, ਪੰਜਾਬੀ ਗਾਇਕ ਦਿਲਜੀਤ ਦੁਸਾਂਝ ਆਦਿ ਦੇ ਨਾਂ ਸ਼ਾਮਲ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ









 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ