ਪੜਚੋਲ ਕਰੋ

Green Card : 11 ਲੱਖ ਭਾਰਤੀ ਗ੍ਰੀਨ ਕਾਰਡ ਲੈਣ ਦੀ ਉਡੀਕ ਕਰ ਰਹੇ ਨੇ, ਕਾਰਡ ਲੈਣ ਲਈ 134 ਸਾਲ ਦਾ ਕਰਨਾ ਪੈ ਸਕਦਾ ਇੰਤਜ਼ਾਰ

America 'ਚ ਰਹਿ ਰਹੇ 11 ਲੱਖ ਭਾਰਤੀ ਗ੍ਰੀਨ ਕਾਰਡ ਲੈਣ ਦੀ ਉਡੀਕ ਕਰ ਰਹੇ ਹਨ। ਇਹ ਦਾਅਵਾ ਅਮਰੀਕੀ ਥਿੰਕ ਟੈਂਕ ਕੈਟੋ ਇੰਸਟੀਚਿਊਟ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਇਸ ਮੁਤਾਬਕ ਅਮਰੀਕਾ

Green Card - ਅਮਰੀਕਾ 'ਚ ਰਹਿ ਰਹੇ 11 ਲੱਖ ਭਾਰਤੀ ਗ੍ਰੀਨ ਕਾਰਡ ਲੈਣ ਦੀ ਉਡੀਕ ਕਰ ਰਹੇ ਹਨ। ਇਹ ਦਾਅਵਾ ਅਮਰੀਕੀ ਥਿੰਕ ਟੈਂਕ ਕੈਟੋ ਇੰਸਟੀਚਿਊਟ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਇਸ ਮੁਤਾਬਕ ਅਮਰੀਕਾ 'ਚ ਰੁਜ਼ਗਾਰ ਲਈ ਗ੍ਰੀਨ ਕਾਰਡ ਲਈ ਅਪਲਾਈ ਕਰਨ ਵਾਲੇ ਭਾਰਤੀਆਂ ਦੀ ਗਿਣਤੀ 11 ਲੱਖ ਤੱਕ ਹੈ। ਇਨ੍ਹਾਂ ਵਿੱਚੋਂ 4 ਲੱਖ ਲੋਕ ਅਜਿਹੇ ਹਨ ਜਿਨ੍ਹਾਂ ਦੀ ਗ੍ਰੀਨ ਕਾਰਡ ਮਿਲਣ ਤੱਕ ਮੌਤ ਹੋ ਚੁੱਕੀ ਹੋਵੇਗੀ।

 ਅਮਰੀਕਾ ਵਿੱਚ ਪਰਵਾਸੀਆਂ ਨੂੰ ਪੱਕੇ ਤੌਰ 'ਤੇ ਰਹਿਣ ਲਈ ਗ੍ਰੀਨ ਕਾਰਡ ਜਾਂ ਪਰਮਾਨੈਂਟ ਰੈਜ਼ੀਡੈਂਟ ਕਾਰਡ ਦਿੱਤਾ ਜਾਂਦਾ ਹੈ। ਅਮਰੀਕਾ ਵਿੱਚ ਰੁਜ਼ਗਾਰ ਆਧਾਰਿਤ ਨਾਗਰਿਕਤਾ ਲਈ 18 ਲੱਖ ਲੋਕਾਂ ਦੀਆਂ ਅਰਜ਼ੀਆਂ ਪੈਂਡਿੰਗ ਹਨ। ਇਨ੍ਹਾਂ 'ਚੋਂ 63 ਫੀਸਦੀ ਯਾਨੀ 11 ਲੱਖ ਭਾਰਤੀਆਂ ਨੇ ਅਪਲਾਈ ਕੀਤਾ ਹੈ। 

ਗ੍ਰੀਨ ਕਾਰਡ ਨੂੰ ਸਰਕਾਰੀ ਭਾਸ਼ਾ ਵਿੱਚ ਪਰਮਾਨੈਂਟ ਰੈਜ਼ੀਡੈਂਟ ਕਾਰਡ ਕਿਹਾ ਜਾਂਦਾ ਹੈ। ਕਿਸੇ ਨੂੰ ਗ੍ਰੀਨ ਕਾਰਡ ਮਿਲਣ ਦਾ ਮਤਲਬ ਹੈ ਕਿ ਉਹ ਵਿਅਕਤੀ ਉਸ ਥਾਂ 'ਤੇ ਪੱਕੇ ਤੌਰ 'ਤੇ ਰਹਿ ਸਕਦਾ ਹੈ। ਸਾਰੇ ਦੇਸ਼ ਇੱਕ ਨਿਸ਼ਚਿਤ ਸੀਮਾ ਦੇ ਅੰਦਰ ਲੋਕਾਂ ਨੂੰ ਇਹ ਕਾਰਡ ਦਿੰਦੇ ਹਨ। 

ਅਮਰੀਕੀ ਥਿੰਕ ਟੈਂਕ ਕੈਟੋ ਇੰਸਟੀਚਿਊਟ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਫੈਮਿਲੀ ਸਪਾਂਸਰਡ ਸਿਸਟਮ ਦੇ ਤਹਿਤ ਕਰੀਬ 83 ਲੱਖ ਨਾਗਰਿਕਤਾ ਅਰਜ਼ੀਆਂ ਪੈਂਡਿੰਗ ਹਨ। ਰਿਪੋਰਟ ਮੁਤਾਬਕ ਭਾਰਤ ਦੇ ਲੋਕਾਂ ਨੂੰ ਗ੍ਰੀਨ ਕਾਰਡ ਲੈਣ ਲਈ 134 ਸਾਲ ਦਾ ਇੰਤਜ਼ਾਰ ਦਾ ਸਮਾਂ ਲੱਗੇਗਾ। ਗ੍ਰੀਨ ਕਾਰਡ ਲਈ ਦਿੱਤੀਆਂ ਅਰਜ਼ੀਆਂ ਵਿੱਚੋਂ 4 ਲੱਖ 24 ਹਜ਼ਾਰ ਬਿਨੈਕਾਰਾਂ ਦੀ ਨਾਗਰਿਕਤਾ ਮਿਲਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਨ੍ਹਾਂ 'ਚੋਂ 90 ਫੀਸਦੀ ਭਾਰਤੀ ਹੋਣਗੇ। 

ਅਮਰੀਕਾ ਵਿਚ ਵਿਗਿਆਨ, ਤਕਨਾਲੋਜੀ ਅਤੇ ਇੰਜੀਨੀਅਰਿੰਗ ਦੇ ਖੇਤਰ ਵਿਚ ਕੰਮ ਕਰਨ ਵਾਲੇ ਜ਼ਿਆਦਾਤਰ ਲੋਕ ਭਾਰਤੀ ਅਤੇ ਚੀਨੀ ਨਾਗਰਿਕ ਹਨ। ਫਿਰ ਵੀ ਹਰ ਸਾਲ ਇਨ੍ਹਾਂ ਵਿੱਚੋਂ ਕੁਝ ਨੂੰ ਹੀ ਗ੍ਰੀਨ ਕਾਰਡ ਮਿਲਦਾ ਹੈ। ਗ੍ਰੀਨ ਕਾਰਡ ਲਈ ਭਾਰਤੀਆਂ ਦਾ ਵੱਧਦਾ ਇੰਤਜ਼ਾਰ ਇੱਕ ਵੱਡੀ ਸਮੱਸਿਆ ਬਣ ਗਿਆ ਹੈ। 

ਇਕਨਾਮਿਕ ਟਾਈਮਜ਼ ਨੇ ਵਿਦੇਸ਼ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ 2021 ਵਿਚ ਅਮਰੀਕਾ ਜਾਣ ਵਾਲੇ 7.88 ਲੱਖ ਲੋਕਾਂ ਨੇ ਆਪਣੀ ਭਾਰਤੀ ਨਾਗਰਿਕਤਾ ਛੱਡ ਦਿੱਤੀ ਹੈ। ਦੂਜੇ ਨੰਬਰ 'ਤੇ ਆਸਟਰੇਲੀਆ ਰਿਹਾ, ਜਿੱਥੇ 23,533 ਭਾਰਤੀਆਂ ਨੇ ਆਪਣੀ ਨਾਗਰਿਕਤਾ ਛੱਡ ਦਿੱਤੀ। ਇਸ ਤੋਂ ਬਾਅਦ ਕੈਨੇਡਾ ਤੀਜੇ ਸਥਾਨ 'ਤੇ ਅਤੇ ਬ੍ਰਿਟੇਨ ਚੌਥੇ ਸਥਾਨ 'ਤੇ ਰਿਹਾ। 

ਭਾਰਤ ਸਰਕਾਰ ਨੇ ਵੀ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਕਈ ਅਹਿਮ ਕਦਮ ਚੁੱਕੇ ਹਨ। ਆਪਣੀ ਅਮਰੀਕਾ ਫੇਰੀ ਦੌਰਾਨ, ਪੀਐਮ ਮੋਦੀ ਨੇ ਘੋਸ਼ਣਾ ਕੀਤੀ ਸੀ ਕਿ H1B ਵੀਜ਼ਾ ਵਾਲੇ ਲੋਕਾਂ ਨੂੰ ਹੁਣ ਆਪਣੇ ਵਰਕ ਵੀਜ਼ਾ ਨੂੰ ਰੀਨਿਊ ਕਰਨ ਲਈ ਕਿਤੇ ਨਹੀਂ ਜਾਣਾ ਪਵੇਗਾ। ਇਨ੍ਹਾਂ ਦਾ ਨਵੀਨੀਕਰਨ ਅਮਰੀਕਾ ਵਿੱਚ ਹੀ ਹੋਵੇਗਾ। ਇਸ ਤੋਂ ਇਲਾਵਾ ਬੰਗਲੌਰ ਅਤੇ ਅਹਿਮਦਾਬਾਦ ਵਿੱਚ ਅਮਰੀਕੀ ਕੌਂਸਲੇਟ ਦਫ਼ਤਰ ਖੋਲ੍ਹਣ ਦਾ ਵੀ ਐਲਾਨ ਕੀਤਾ ਗਿਆ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget