ਮਾਸਕੋ/ਵਾਸ਼ਿੰਗਟਨ: ਰੂਸ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 11,012 ਮਾਮਲੇ ਸਾਹਮਣੇ ਆਏ ਤੇ 88 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਤਕ 2,09,688 ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ ਤੇ 1,915 ਮੌਤਾਂ ਹੋ ਚੁੱਕੀਆਂ ਹਨ। ਫਰਾਂਸ ਤੇ ਜਰਮਨੀ ਨੂੰ ਪਿੱਛੇ ਛੱਡ ਕੇ ਸਭ ਤੋਂ ਜ਼ਿਆਦਾ ਮਾਮਲੇ ਵਾਲੇ ਦੇਸ਼ਾਂ ਦੀ ਸੂਚੀ 'ਚ ਰੂਸ 5ਵੇਂ ਨੰਬਰ 'ਤੇ ਆ ਗਿਆ ਹੈ।
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ 24 ਘੰਟਿਆਂ 'ਚ 1991 ਮਾਮਲੇ ਸਾਹਮਣੇ ਆ ਗਏ ਹਨ ਤੇ 21 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ 'ਚ ਹੁਣ ਤਕ 29,465 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 639 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਦੱਖਣੀ ਕੋਰੀਆ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 34 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਰੇ ਮਾਮਲੇ ਕਲੱਬ ਜਾਣ ਵਾਲਿਆਂ ਨਾਲ ਜੁੜੇ ਹਨ। ਖ਼ਬਰ ਏਜੰਸੀ ਏਪੀ ਮੁਤਾਬਕ ਕੋਰੀਆ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਵੱਲੋਂ ਐਤਵਾਰ ਜਾਰੀ ਅੰਕੜਿਆਂ 'ਚ ਕੋਰੋਨਾ ਨਾਲ 256 ਮੌਤਾਂ ਹੋਈਆਂ ਜਦਕਿ 10,874 ਮਾਮਲੇ ਸਾਹਮਣੇ ਆ ਚੁੱਕੇ ਹਨ।
ਜਰਮਨੀ 'ਚ ਕੁੱਲ 667 ਨਵੇਂ ਮਾਮਲੇ ਸਾਹਮਣੇ ਆਏ ਤੇ 13 ਲੋਕਾਂ ਦੀ ਮੌਤ ਹੋ ਗਈ। ਰਾਇਟਰਸ ਮੁਤਾਬਕ ਇੱਥੇ ਮਰੀਜ਼ਾਂ ਦੀ ਸੰਖਿਆਂ 1,69,218 ਹੋ ਗਈ ਤੇ ਹੁਣ ਤਕ ਜਰਮਨੀ 'ਚ 7,395 ਲੋਕਾਂ ਦੀ ਮੌਤ ਹੋ ਗਈ।
ਤੁਰਕੀ 'ਚ ਸ਼ਨੀਵਾਰ ਕੋਰੋਨਾ ਵਾਇਰਸ ਨਾਲ 50 ਮੌਤਾਂ ਹੋਈਆਂ ਤੇ 1546 ਨਵੇਂ ਮਾਮਲੇ ਸਾਹਮਣੇ ਆਏ। ਹੁਣ ਤਕ ਦੇਸ਼ 'ਚ ਕੋਰੋਨਾ ਵਾਇਰਸ ਨਾਲ ਕੁੱਲ 3739 ਲੋਕਾਂ ਦੀ ਮੌਤ ਗਈ ਹੈ ਤੇ 1,37,115 ਲੋਕ ਵਾਇਰਸ ਤੋਂ ਪੀੜਤ ਹਨ। ਉੱਥੋਂ ਦੇ ਸਿਹਤ ਮੰਤਰੀ ਮੁਤਾਬਕ ਦੇਸ਼ 'ਚ 89,480 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਚੀਨ ਨੇ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲਿਆਂ ਦੀ ਜਾਣਕਾਰੀ ਦਿੱਤੀ ਹੈ। ਹੁਬੇਈ ਸੂਬੇ 'ਚ ਵੀ ਇਕ ਮਾਮਲਾ ਸਾਹਮਣੇ ਆਇਆ ਹੈ। ਖ਼ਬਰ ਏਜੰਸੀ ਪੀਟੀਆਈ ਮੁਤਾਬਕ ਚੀਨ 'ਚ ਹੁਣ ਤਕ 82,901 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 4,630 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਕੈਪਟਨ ਦੇ ਮੰਤਰੀਆਂ ਤੇ ਅਫਸਰਾਂ ਵਿਚਾਲੇ ਖੜਕੀ, ਮਨਪ੍ਰੀਤ ਬਾਦਲ ਦੀ ਵੀ ਨਹੀਂ ਕੋਈ ਪੁੱਛਗਿੱਛ?
ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ 'ਚ 1568 ਲੋਕਾਂ ਦੀ ਮੌਤ ਹੋ ਗਈ। ਹੁਣ ਤਕ ਕੁੱਲ 78,746 ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ।
ਇਹ ਵੀ ਪੜ੍ਹੋ: ਕੋਵਿਡ-19 ਦਾ ਟੀਕਾ ਤਿਆਰ ਕਰਨ ਲਈ ਭਾਰਤ 'ਚ ਯਤਨ ਤੇਜ਼
ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ 40,26,691 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 2,76,894 ਲੋਕਾਂ ਦੀ ਮੌਤ ਹੋ ਗਈ ਹੈ। ਖ਼ਬਰ ਏਜੰਸੀ ਰਾਇਟਰਸ ਮੁਤਾਬਕ ਸਭ ਤੋਂ ਜ਼ਿਆਦਾ ਯੂਰਪ 'ਚ 15,70,400 ਕੇਸ ਸਾਹਮਣੇ ਆਏ ਹਨ ਤੇ 1,49,913 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ 5,79,509 ਲੋਕ ਠੀਕ ਹੋ ਚੁੱਕੇ ਹਨ। ਏਸ਼ੀਆ 'ਚ ਹੁਣ ਤਕ 2,83,935 ਮਾਮਲੇ ਸਾਹਮਣੇ ਆਏ ਹਨ ਤੇ 10,397 ਲੋਕਾਂ ਦੀ ਮੌਤ ਹੋ ਗਈ ਹੈ ਤੇ 1,41,064 ਲੋਕ ਠੀਕ ਹੋ ਚੁੱਕੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ