Dubai fire: ਦੁਬਈ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਚਾਰ ਭਾਰਤੀ ਵੀ ਸ਼ਾਮਲ ਹਨ। ਅੱਗ ਲੱਗਣ ਕਾਰਨ 9 ਲੋਕ ਜ਼ਖਮੀ ਵੀ ਹੋਏ ਹਨ। ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਐਤਵਾਰ ਨੂੰ ਇਹ ਖਬਰ ਸਾਹਮਣੇ ਆਈ ਹੈ। 


ਖ਼ਬਰਾਂ ਮੁਤਾਬਕ, ਸ਼ਨੀਵਾਰ ਰਾਤ ਕਰੀਬ 12.30 ਵਜੇ ਦੁਬਈ ਦੇ ਅਲ ਰਾਸ ਇਲਾਕੇ 'ਚ ਇੱਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ। ਅੱਗ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਲੱਗੀ, ਜਿਸ ਨੇ ਇਮਾਰਤ ਦੇ ਹੋਰ ਹਿੱਸਿਆਂ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਮਰਨ ਵਾਲਿਆਂ ਵਿੱਚ ਕੇਰਲ ਦਾ ਇੱਕ ਜੋੜਾ ਅਤੇ ਤਾਮਿਲਨਾਡੂ ਦੇ ਲੋਕ ਸ਼ਾਮਲ ਹਨ।


ਮੁਸ਼ੱਕਤ ਨਾਲ ਅੱਗ 'ਤੇ ਪਾਇਆ ਗਿਆ ਕਾਬੂ


ਅੱਗ ਦੀ ਸੂਚਨਾ ਮਿਲਦੇ ਹੀ ਦੁਬਈ ਸਿਵਲ ਡਿਫੈਂਸ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਨਾਲ ਹੀ ਆਸਪਾਸ ਦੀਆਂ ਇਮਾਰਤਾਂ ਤੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪੋਰਟ ਸੈਦ ਫਾਇਰ ਸਟੇਸ਼ਨ ਅਤੇ ਹਮਾਰੀਆ ਫਾਇਰ ਸਟੇਸ਼ਨ ਦੇ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ। ਕਰੀਬ 2.30 ਵਜੇ ਅੱਗ 'ਤੇ ਕਾਬੂ ਪਾਇਆ ਗਿਆ।


ਮਰਨ ਵਾਲਿਆਂ ਦਾ ਕਿਸ ਦੇਸ਼ ਨਾਲ ਸੀ ਸਬੰਧ


ਜਾਣਕਾਰੀ ਮੁਤਾਬਕ, ਮਰਨ ਵਾਲਿਆਂ ਵਿੱਚ ਚਾਰ ਭਾਰਤੀ ਵੀ ਸ਼ਾਮਲ ਹਨ। ਜਿਸ ਵਿੱਚ ਜੋੜਾ ਕੇਰਲ ਦਾ ਅਤੇ ਦੋ ਹੋਰ ਤਾਮਿਲਨਾਡੂ ਦੇ ਹਨ। ਇਸ ਹਾਦਸੇ ਵਿੱਚ ਪਾਕਿਸਤਾਨ ਦੇ ਤਿੰਨ ਚਚੇਰੇ ਭਰਾਵਾਂ ਅਤੇ ਇੱਕ ਨਾਈਜੀਰੀਅਨ ਔਰਤ ਦੀ ਵੀ ਮੌਤ ਹੋ ਗਈ।


ਲਾਸ਼ਾ ਨੂੰ ਮੰਗਵਾਇਆ ਜਾ ਰਿਹਾ ਵਾਪਸ


ਭਾਰਤੀ ਦੂਤਘਰ ਦੀ ਮਦਦ ਨਾਲ ਲਾਸ਼ਾਂ ਨੂੰ ਭਾਰਤ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਮਾਰਤ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਸਨ। ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।