ਲਾਹੌਰ : ਪਾਕਿਸਤਾਨ (Pakistan) 'ਚ ਘੱਟ ਗਿਣਤੀ ਭਾਈਚਾਰਿਆਂ 'ਤੇ ਤਸ਼ੱਦਦ ਅਤੇ ਧਰਮ ਪਰਿਵਰਤਨ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਪੰਜਾਬ ਸੂਬੇ ਦੇ ਰਹੀਮ ਯਾਰ ਖ਼ਾਨ ਖੇਤਰ ਵਿੱਚ ਇੱਕ ਅਜਿਹੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਰਹੀਮ ਯਾਰ ਖ਼ਾਨ ਖੇਤਰ ਵਿੱਚ 2 ਹਿੰਦੂ ਲੜਕੀਆਂ ਨੂੰ ਅਗਵਾ ਕੀਤਾ ਗਿਆ। ਕਿਡਨੈਪ ਕਰਨ ਤੋਂ ਬਾਅਦ ਉਹਨਾਂ ਦਾ ਧਰਮ ਪਰਿਵਾਰਤਨ ਕਰਵਾ ਦਿੱਤਾ ਗਿਆ।
ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਅਤੇ ਸਿੱਖਾਂ ਉਪਰ ਹਮਲੇ ਉਹਨਾਂ ਦੇ ਧਰਮ ਨੂੰ ਲੇ ਕੇ ਧਮਕੀਆਂ ਦੇਣੀਆਂ, ਅਜਿਹੀਆਂ ਵਾਰਦਾਤਾਂ ਲਗਾਤਾਰ ਹੁੰਦੀਆਂ ਆ ਰਹੀਆਂ ਹਨ। ਸਰਕਾਰਾਂ ਬਦਲ ਗਈਆਂ ਪਰ ਇਹ ਘਟਨਾਵਾਂ ਨਹੀਂ ਰੁਕੀਆਂ।
ਰਹੀਮ ਯਾਰ ਖ਼ਾਨ ਖੇਤਰ ਵਿੱਚ ਜਿਹੜੀਆਂ ਦੋ ਲੜਕੀਆਂ ਨੂੰ ਅਗਵਾ ਕੀਤਾ ਗਿਆ ਉਹਨਾਂ ਦੀ ਪਛਾਣ ਅਨੀਤਾ ਅਤੇ ਪੂਜਾ ਕੁਮਾਰੀ ਵਜੋਂ ਹੋਈ ਹੈ। ਅਨੀਤਾ ਅਤੇ ਪੂਜਾ ਕੁਮਾਰੀ ਦਾ ਧਰਮ ਬਦਲ ਕੇ ਜ਼ਬਰੀ ਇਸਲਾਮ ਕਬੂਲ ਕਰਵਾਇਆ ਗਿਆ। ਦੋਵਾਂ ਲੜਕੀਆਂ ਦੇ ਪਰਿਵਾਰਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ। ਪਰ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਕਿਸੇ ਕਿਡਨੈਪਰ ਦੀ ਪਛਾਣ ਕੀਤੀ ਹੈ।
ਭਾਰਤ ਵੱਲੋਂ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨਾਲ ਹੋ ਰਹੇ ਤਸ਼ੱਦਦ 'ਤੇ ਲਗਾਤਾਰ ਆਵਾਜ਼ ਉਠਾਈ ਜਾਂਦੀ ਰਹੀ ਹੈ। ਇੱਥੇ ਲੋਕਾਂ ਦੀ ਮੰਗ ਹੈ ਕਿ ਪਾਕਿਸਤਾਨ 'ਚ ਹਿੰਦੂ ਲੜਕੀਆਂ ਨਾਲ ਲਗਾਤਾਰ ਅੱਤਿਆਚਾਰ ਹੋ ਰਹੇ ਹਨ ਤੇ ਭਾਰਤ ਸਰਕਾਰ ਇਸ ਵਰਤਾਰੇ ਖ਼ਿਲਾਫ਼ ਆਵਾਜ਼ ਚੁੱਕੇ। ਜੋ ਹਿੰਦੂ-ਸਿੱਖ ਭਾਰਤ ਆ ਕੇ ਵਸਣਾ ਚਾਹੁੰਦੇ ਹਨ, ਭਾਰਤ ਆਉਣ ਦਿੱਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ਇਸ ਤੋਂ ਇਲਾਵਾ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ