ਲਾਹੌਰ: ਪਾਕਿਸਤਾਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੋ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ, ਇਨ੍ਹਾਂ ਭਾਰਤੀਆਂ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਪਾਕਿਸਤਾਨ ‘ਚ ਐਂਟਰੀ ਦਾ ਇਲਜ਼ਾਮ ਹੈ। ਗ੍ਰਿਫ਼ਤਾਰ ਕੀਤੇ ਗਏ ਭਾਰਤੀ ਪ੍ਰਸ਼ਾਂਤ ਤੇ ਦਾਰੀਲਾਲ ਹਨ।
ਪਾਕਿਸਤਾਨੀ ਮੀਡੀਆ ਮੁਤਾਬਕ, ਦੋਵੇਂ ਭਾਰਤੀ ਨਾਗਰਿਕਾਂ ਨੂੰ ਪੰਜਾਬ ਖੇਤਰ ਦੇ ਬਹਾਵਲਪੁਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਕੋਈ ਦਸਤਾਵੇਜ਼ ਨਹੀਂ ਮਿਲੇ। ਪੁਲਿਸ ਨੇ ਦੱਸਿਆ ਕਿ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤਾ ਇੱਕ ਭਾਰਤੀ ਇੰਜਨੀਅਰ ਹੈ। ਇਸ ਦੇ ਨਾਲ ਹੀ ਪਾਕਿ ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਨੂੰ ਹਮਲੇ ਦੀ ਸਾਜਿਸ਼ ਨੂੰ ਅੰਜ਼ਾਮ ਦੇਣ ਦੇ ਮਕਸਦ ਨਾਲ ਭੇਜਿਆ ਗਿਆ ਸੀ।
ਇਸ ਸਾਲ ਅਗਸਤ ‘ਚ ਪੰਜਾਬ ਖੇਤਰ ਦੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇੱਕ ਭਾਰਤੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਨੂੰ ਡੇਰਾ ਗਾਜੀ ਖ਼ਾਨ ਕਸਬੇ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਖੂਫੀਆ ਏਜੰਸੀਆਂ ਨੂੰ ਸੌਂਪ ਦਿੱਤਾ ਸੀ। ਉਸ ਦੀ ਪਛਾਣ ਰਾਜੂ ਲਕਸ਼ਮਣ ਵਜੋਂ ਹੋਈ। ਇਹ ਵਿਅਕਤੀ ਬਲੋਚੀਸਤਾਨ ਰਾਹੀਂ ਪਾਕਿਸਤਾਨ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਜਿੱਥੇ ਪਾਕਿ ਪੁਲਿਸ ਨੇ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਹੈ, ਉਸੇ ਬਲੋਚੀਸਤਾਨ ਖੇਤਰ ਤੋਂ ਪਾਸਿਕਤਾਨ ਕੁਲਭੂਸ਼ਣ ਜਾਧਵ ਦੀ ਗ੍ਰਿਫ਼ਤਾਰੀ ਦਾ ਦਾਅਵਾ ਕਰਦਾ ਹੈ। ਹਾਲ ਹੀ ‘ਚ ਇੰਟਰਨੈਸ਼ਨਲ ਕੋਰਟ ਨੇ ਕੁਲਭੂਸ਼ਣ ਦੀ ਮੌਤ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਸੀ ਤੇ ਪਾਕਿ ਨੂੰ ਹੁਕਮ ਜਾਰੀ ਕੀਤਾ ਸੀ ਕਿ ਕੁਲਭੂਸ਼ਣ ਨੂੰ ਕਾਉਂਸਲਰ ਅਕਸੈਸ ਦਿੱਤਾ ਜਾਵੇ।
ਪਾਕਿਸਤਾਨ ਵੱਲੋਂ ਦੋ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ, ਹਮਲਾ ਕਰਨ ਲਈ ਹੋਏ ਸਰਹੱਦ ਪਾਰ!
ਏਬੀਪੀ ਸਾਂਝਾ
Updated at:
19 Nov 2019 12:36 PM (IST)
ਪਾਕਿਸਤਾਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੋ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ, ਇਨ੍ਹਾਂ ਭਾਰਤੀਆਂ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਪਾਕਿਸਤਾਨ ‘ਚ ਐਂਟਰੀ ਦਾ ਇਲਜ਼ਾਮ ਹੈ। ਗ੍ਰਿਫ਼ਤਾਰ ਕੀਤੇ ਗਏ ਭਾਰਤੀ ਪ੍ਰਸ਼ਾਂਤ ਤੇ ਦਾਰੀਲਾਲ ਹਨ।
- - - - - - - - - Advertisement - - - - - - - - -