(Source: ECI/ABP News/ABP Majha)
Shooting at Mall: America ਦੇ ਇਡਾਹੋ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 4 ਨੌਜਵਾਨ ਜ਼ਖ਼ਮੀ 2 ਦੀ ਮੌਤ
Shooting at Mall in Boise: ਪੁਲਿਸ ਨੇ ਕਿਹਾ, "ਇਡਾਹੋ ਵਿੱਚ ਇੱਕ ਮਾਲ ਵਿੱਚ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਪੁਲਿਸ ਅਧਿਕਾਰੀ ਸਮੇਤ ਚਾਰ ਹੋਰ ਜ਼ਖਮੀ ਹੋ ਗਏ।"
Shooting at Mall in Boise: ਅਮਰੀਕਾ ਦੇ ਇਡਾਹੋ ਵਿੱਚ ਇੱਕ ਸ਼ਾਪਿੰਗ ਮਾਲ ਵਿੱਚ ਮੰਗਲਵਾਰ ਨੂੰ ਗੋਲੀਬਾਰੀ ਹੋਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਮਾਲ ਵਿੱਚ ਇੱਕ ਸ਼ੱਕੀ ਵਿਅਕਤੀ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ।
ਹਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਇਡਾਹੋ ਦੇ ਬੋਇਸ ਵਿੱਚ ਇੱਕ ਮਾਲ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਬੋਇਸ ਪੁਲਿਸ ਅਧਿਕਾਰੀ ਸਮੇਤ ਚਾਰ ਹੋਰ ਜ਼ਖਮੀ ਹੋ ਗਏ। ਬੋਇਸ ਪੁਲਿਸ ਮੁਖੀ ਰਿਆਨ ਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦਾ ਕੰਮ ਕਰ ਰਹੀ ਹੈ। ਪੁਲਿਸ ਮੁਖੀ ਲੀ ਨੇ ਕਿਹਾ ਕਿ ਫਿਲਹਾਲ ਸਾਨੂੰ ਗੋਲੀਬਾਰੀ ਦੇ ਕਾਰਨ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਐਫਬੀਆਈ ਅਤੇ ਏਟੀਐਫ ਦੋਵੇਂ ਜਾਂਚ ਵਿੱਚ ਮਦਦ ਕਰ ਰਹੇ ਹਨ।
ਇਸ ਦੇ ਨਾਲ ਹੀ ਗੋਲੀਬਾਰੀ ਤੋਂ ਬਾਅਦ ਪ੍ਰਸ਼ਾਸਨ ਨੇ ਮਾਲ ਨੂੰ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਹਨ। ਪੁਲਿਸ ਨੇ ਦੱਸਿਆ ਕਿ ਅਧਿਕਾਰੀ ਮਾਲ ਦੀ ਹਰ ਦੁਕਾਨ ਨੂੰ ਖਾਲੀ ਕਰਵਾਉਣ ਲਈ ਕਹਿ ਰਹੇ ਹਨ। ਲੀ ਨੇ ਲੋਕਾਂ ਨੂੰ ਕਿਹਾ ਕਿ ਪੁਲਿਸ ਜਲਦੀ ਤੋਂ ਜਲਦੀ ਘਟਨਾ ਦੀ ਜਾਣਕਾਰੀ ਦੇਵੇਗੀ।
ਇਸ ਦੇ ਨਾਲ ਹੀ ਬੋਇਸ ਦੀ ਮੇਅਰ ਲੌਰੇਨ ਮੈਕਕਲੀਨ ਨੇ ਪੀੜਤਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਮਾਲ ਦੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜੋ ਸ਼ਾਪਿੰਗ ਕੰਪਲੈਕਸ ਦੇ ਅੰਦਰ ਲੋਕਾਂ ਦੀ ਮਦਦ ਲਈ ਆਏ ਸੀ।
ਇਹ ਵੀ ਪੜ੍ਹੋ: ਪਤਨੀ ਤੋਂ ਪੀੜਤ ਪਤੀ ਦੀ ਪੁਲਿਸ ਨੂੰ ਗੁਹਾਰ- ਮੈਨੂੰ ਜੇਲ੍ਹ 'ਚ ਬੰਦ ਕਰ ਦਿਓ; ਪਤਨੀ ਨਾਲ ਨਹੀਂ ਰਹਿਣਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: