ਜੀਕੇ ’ਤੇ ਹਮਲੇ ਸਬੰਧੀ ਦੋ ਖ਼ਾਲਿਸਤਾਨ ਹਮਾਇਤੀਆਂ ’ਤੇ ਕੇਸ ਦਰਜ
ਏਬੀਪੀ ਸਾਂਝਾ | 29 Aug 2018 12:25 PM (IST)
ਚਡੀਗੜ੍ਹ: 25 ਅਗਸਤ ਨੂੰ ਕੈਲੀਫੋਰਨੀਆ ਦੇ ਯੂਬਾ ਸਿਟੀ ਵਿੱਚ ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ’ਤੇ ਹੋਏ ਹਮਲੇ ਸਬੰਧੀ ਕੈਲੀਫੋਰਨੀਆ ਦੇ ਸ਼ਟਰ ਕੰਟਰੀ ਸ਼ੈਰਿਫ ਦਫ਼ਤਰ ਵੱਲੋਂ ਦੋ ਖਾਲਿਸਤਾਨ ਹਮਾਇਤੀਆਂ ਸੁਖਵਿੰਦਰ ਸਿੰਘ ਤੇ ਗੁਰਦੀਪ ਸਿੰਘ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਸਿੱਖ ਫਾਰ ਜਸਟਿਸ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਲਜ਼ਾਮਾਂ ਨੂੰ ਸਾਬਤ ਨਹੀਂ ਕੀਤਾ ਗਿਆ। ਉਨ੍ਹਾਂ ਨੇ ਹਮਲੇ ਲਈ ਉਕਸਾਉਣ ਦਾ ਪੁਨੀਤ ਚੰਡੋਕ ’ਤੇ ਇਲਜ਼ਾਮ ਲਾਇਆ ਗਿਆ ਹੈ। ਸਿੱਖ ਫਾਰ ਜਸਟਿਸ ਦੇ ਕਾਨੂੰਨ ਅਟਾਰਨੀ ਗੁਰਪਤਵੰਤ ਪਨੂੰ ਨੇ ਕਿਹਾ ਕਿ ਉਹ ਅਦਾਲਤ ਵਿੱਚ ਉਕਤ ਦੋਵਾਂ ਖਾਲਿਸਤਾਨ ਹਮਾਇਤੀਆਂ ਦਾ ਬਚਾਅ ਕਰਨਗੇ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਲਜ਼ਾਮ ਲਾਇਆ ਸੀ ਕਿ ਕੈਲੀਫੋਰਨੀਆ ਵਿੱਚ ਉਨ੍ਹਾਂ ’ਤੇ ਖਾਲਿਸਤਾਨੀ ਹਮਾਇਤੀਆਂ ਨੇ ਹਮਲਾ ਕੀਤਾ ਜਿਸ ਦੌਰਾਨ ਉਨ੍ਹਾਂ ਦੇ ਸਹਾਇਕ ਜ਼ਖ਼ਮੀ ਹੋ ਗਏ। ਮਨਜੀਤ ਸਿੰਘ ਜੀਕੇ ਨੇ ਆਪਣੇ ਬਿਆਨ ’ਚ ਕਿਹਾ ਸੀ ਕਿ ਕੈਲੀਫੋਰਨੀਆਂ ਵਿੱਚ ਉਹ ਉੱਥੋਂ ਦੇ ਸਿੱਖਾਂ ਨਾਲ ਗੁਰੂ ਨਾਨਕ ਦੇਵ ਜੀ ਦਾ 550ਵੇਂ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰ ਕਰਨ ਲਈ ਗਏ ਸਨ। ਇੱਥੇ ਉਨ੍ਹਾਂ ’ਤੇ ਦੂਜੀ ਵਾਰ ਹਮਲਾ ਹੋਇਆ। ਇਸ ਤੋਂ ਪਹਿਲਾਂ ਉਨ੍ਹਾਂ ’ਤੇ ਨਿਊਯਾਰਕ ਵਿੱਚ ਹਮਲਾ ਕੀਤਾ ਗਿਆ ਸੀ।