ਪੜਚੋਲ ਕਰੋ

ਅਫ਼ਗ਼ਾਨਿਸਤਾਨ ’ਚ ਸਿੱਖਾਂ-ਹਿੰਦੂਆਂ ’ਤੇ ਅੱਤਵਾਦੀ ਹਮਲਾ, ਸਿੱਖ ਲੀਡਰ ਸਮੇਤ 20 ਮੌਤਾਂ

  ਅਫ਼ਗ਼ਾਨਿਸਤਾਨ: ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਵਿੱਚ ਆਤਮਘਾਤੀ ਬੰਬ ਧਮਾਕੇ ’ਚ 20 ਜਣਿਆਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਮਾਰੇ ਗਏ 20 ਜਣਿਆਂ ਵਿੱਚੋਂ 12 ਸਿੱਖ ਤੇ ਹਿੰਦੂ ਸਨ। ਹਾਲਾਂਕਿ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 11 ਸਿੱਖਾਂ ਦੀਆਂ ਮੌਤਾਂ ਹੋਣ ਦਾ ਦਾਅਵਾ ਕੀਤਾ ਹੈ ਜਦਕਿ ਬਾਰ੍ਹਵੇਂ ਦੀ ਪਛਾਣ ਹੋਣਾ ਬਾਕੀ ਹੈ। https://twitter.com/ANI/status/1013596016896040960 ਹਮਲੇ ਵਿੱਚ ਸਥਾਨਕ ਸਿੱਖ ਲੀਡਰ ਅਵਤਾਰ ਸਿੰਘ ਖ਼ਾਲਸਾ ਦੀ ਵੀ ਮੌਤ ਹੋ ਗਈ। ਅਵਤਾਰ ਸਿੰਘ ਖ਼ਾਲਸਾ ਇਸ ਸਾਲ ਅਕਤੂਬਰ ਤੋਂ ਸੰਸਦ ਮੈਂਬਰ ਵਜੋਂ ਨਾਮਜ਼ਦ ਹੋ ਚੁੱਕੇ ਸਨ। ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਲਈ ਫਰਿਸ਼ਤਾ ਬਣ ਬਹੁੜਿਆ 'ਸਿੰਘ ਅਵਤਾਰ ਸਿੰਘ ਲੰਮੇ ਸਮੇਂ ਤੋਂ ਅਫ਼ਗ਼ਾਨਿਸਤਾਨ ਵਿੱਚ ਘੱਟ ਗਿਣਤੀਆਂ ਦੀ ਆਵਾਜ਼ ਬੁਲੰਦ ਕਰ ਰਹੇ ਸਨ। ਉਨ੍ਹਾਂ 10 ਸਾਲ ਅਫ਼ਗਾਨ ਫ਼ੌਜ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ ਸਨ। 52 ਸਾਲਾ ਅਵਤਾਰ ਸਿੰਘ ਦਾ ਪਿਛੋਕੜ ਪੂਰਬੀ ਪਕਤੀਆ ਸੂਬੇ ਦਾ ਹੈ ਪਰ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਕਾਬੁਲ ਵਿੱਚ ਗੁਜ਼ਰਿਆ ਸੀ। ਚਾਰ ਬੱਚਿਆਂ ਦੇ ਪਿਤਾ ਅਵਤਾਰ ਸਿੰਘ ਅਫ਼ਗਾਨਿਸਤਾਨ ਦੇ ਉੱਚੇ ਸਦਨ ਵਿੱਚ ਘੱਟ ਗਿਣਤੀਆਂ ਦੇ ਸੈਨੇਟਰ ਵਜੋਂ ਆਪਣੀ ਆਵਾਜ਼ ਬੁਲੰਦ ਕਰ ਚੁੱਕੇ ਸਨ। ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਹਮਲਾ ਖ਼ਾਲਸਾ ਦੀ ਜਾਨ ਲੈਣ ਲਈ ਹੀ ਕੀਤਾ ਗਿਆ ਹੈ। https://twitter.com/ANI/status/1013452776083476481 ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਕਈ ਲਾਸ਼ਾਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਲਾਲਾਬਾਦ, ਨੰਗਰਹਾਰ ਦੀ ਰਾਜਧਾਨੀ ਹੈ। ਅਫ਼ਗ਼ਾਨੀ ਰਾਸ਼ਟਰਪਤੀ ਅਸ਼ਰਫ਼ ਗਨੀ ਵੀ ਅਫ਼ਗ਼ਾਨਿਸਤਾਨ ਵਿੱਚ ਹਨ। ਜਾਣਕਾਰੀ ਮੁਤਾਬਕ ਅਫ਼ਗ਼ਾਨੀ ਰਾਸ਼ਟਰਪਤੀ ਅਸ਼ਰਫ਼ ਗਨੀ ਦੋ ਰੋਜ਼ਾ ਦੌਰੇ ਤਹਿਤ ਅੱਜ ਸਵੇਰੇ ਇੱਕ ਹਸਪਤਾਲ ਦਾ ਉਦਘਾਟਨ ਕਰਨ ਲਈ ਜਲਾਲਾਬਾਦ ਪੁੱਜੇ ਸੀ। ਵਿਸਫੋਟ ਇੱਥੋਂ ਦੇ ਇੱਕ ਬਾਜ਼ਾਰ ਵਿੱਚ ਹੋਇਆ, ਜਿੱਥੇ ਅਫ਼ਗਾਨੀ ਹਿੰਦੂ ਸਟਾਲ ਲਾਉਂਦੇ ਹਨ। ਸੂਬੇ ਦੇ ਗਵਰਨਰ ਦੇ ਬੁਲਾਰੇ ਅਤੁੱਲਾਹ ਖੋਗਿਆਨੀ ਨੇ ਸ਼ੁਰੂਆਤੀ ਜਾਣਕਾਰੀ ਵਿੱਚ ਦੱਸਿਆ ਕਿ ਆਤਮਘਾਤੀ ਹਮਲੇ ਵਿੱਚ 12 ਜਣਿਆਂ ਦੀ ਜਾਨ ਚਲੀ ਗਈ ਤੇ 20 ਜ਼ਖ਼ਮੀ ਹੋਏ ਸੀ।
  ਕੈਪਟਨ ਤੇ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
  https://twitter.com/narendramodi/status/1013610293514170369 ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ’ਤੇ ਦੁੱਖ਼ ਪ੍ਰਗਟਾਇਆ। ਉਨ੍ਹਾਂ ਅਫ਼ਗ਼ਾਨੀ ਰਾਸ਼ਟਰਪਤੀ ਅਸ਼ਰਫ਼ ਗਨੀ ਨਾਲ ਮਿਲਣ ਗਏ ਸਿੱਖਾਂ ਦੇ ਆਈਐਸ ਵੱਲੋਂ ਮਾਰੇ ਜਾਣ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮਲੇ ਵਿੱਚ ਮਾਰੇ ਸਿੱਖਾਂ ਦੇ ਪਰਿਵਾਰਾਂ ਤੇ ਪੀੜਤਾਂ ਦੀ ਪੂਰੀ ਮਦਦ ਕਰੇਗੀ। https://twitter.com/ANI/status/1013466967578218498
  ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਦੁੱਖ ਦਾ ਇਜ਼ਹਾਰ  
  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਅਫ਼ਗ਼ਾਨਿਸਤਾਨ ਵਿੱਚ ਹੋਏ ਬੰਬ ਧਮਾਕਿਆਂ ਦੇ ਵਿੱਚ ਦਰਜਨ ਦੇ ਕਰੀਬ ਸਿੱਖਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸਖ਼ਤ ਸ਼ਬਦਾਂ ਵਿੱਚ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਅਫ਼ਗ਼ਾਨਿਸਤਾਨ ਸਰਕਾਰ ਨੂੰ ਇਸ ਮਾਮਲੇ ’ਤੇ ਕਾਰਵਾਈ ਕਰਨ ਤੇ ਨਾਲ ਹੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।
  ਹਮਲੇ 'ਚ  ਸਿੱਖਾਂ ਦੀ ਮੌਤ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦਾ ਦਫ਼ਤਰ ਕੀਤਾ ਬੰਦ
  ਕਾਬੁਲ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਗ ਵਜੋਂ ਅੱਜ ਸ਼੍ਰੋਮਣੀ ਕਮੇਟੀ ਦਾ ਦਫ਼ਤਰ ਨੂੰ ਬੰਦ ਕਰ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget