Thailand bus fire: ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਬੱਸ ਵਿੱਚ 44 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।






ਹਾਲਾਂਕਿ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗੀ ਹੈ। ਰਾਇਟਰਜ਼ ਮੁਤਾਬਕ ਇਹ ਹਾਦਸਾ ਬੈਂਕਾਕ ਦੇ ਖੂ ਖੋਤ ਇਲਾਕੇ 'ਚ ਮੰਗਲਵਾਰ ਦੁਪਹਿਰ ਕਰੀਬ 12.30 ਵਜੇ ਵਾਪਰਿਆ। ਬੱਸ ਸਕੂਲ ਤੋਂ ਵਾਪਸ ਆ ਰਹੀ ਸੀ। ਬੱਸ ਵਿੱਚ 3 ਤੋਂ 15 ਸਾਲ ਤੱਕ ਦੇ ਬੱਚੇ ਮੌਜੂਦ ਸਨ। ਇਸ ਤੋਂ ਇਲਾਵਾ ਉਸ ਦੇ ਨਾਲ 5 ਅਧਿਆਪਕ ਵੀ ਸਵਾਰ ਸਨ।



ਥਾਈਲੈਂਡ ਦੇ ਪ੍ਰਧਾਨ ਮੰਤਰੀ ਪਿਤੋਂਗਤਾਰਨ ਸ਼ਿਨਾਵਾਤਰਾ (Paetongtarn Shinawatra) ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਬੱਚਿਆਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ।


ਦੇਸ਼ ਦੇ ਗ੍ਰਹਿ ਮੰਤਰੀ ਅਨੁਤਿਨ ਚਰਨਵੀਰਕੁਲ (Anutin Charnvirakul ) ਨੇ ਕਿਹਾ ਕਿ ਬਚਾਅ ਕਰਮਚਾਰੀਆਂ ਦੇ ਪਹੁੰਚਣ ਤੋਂ ਬਾਅਦ ਵੀ ਬੱਸ ਇੰਨੀ ਗਰਮ ਸੀ ਕਿ ਅੰਦਰ ਜਾਣਾ ਬਹੁਤ ਮੁਸ਼ਕਲ ਸੀ। ਇਸ ਕਾਰਨ ਹਾਦਸੇ ਤੋਂ ਬਾਅਦ ਕਾਫੀ ਦੇਰ ਤੱਕ ਲਾਸ਼ਾਂ ਬੱਸ ਵਿੱਚ ਪਈਆਂ ਰਹੀਆਂ। ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।



ਥਾਈਲੈਂਡ ਦੇ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਬੱਸ ਕੰਪਰੈੱਸਡ ਨੈਚੁਰਲ ਗੈਸ (ਸੀ.ਐੱਨ.ਜੀ.) 'ਤੇ ਚੱਲ ਰਹੀ ਸੀ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਮੈਂ ਮੰਤਰਾਲੇ ਨੂੰ ਅਜਿਹੇ ਯਾਤਰੀ ਵਾਹਨਾਂ ਲਈ ਸੀਐਨਜੀ ਵਰਗੇ ਈਂਧਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਅਤੇ ਕੋਈ ਹੋਰ ਵਿਕਲਪ ਲੱਭਣ ਲਈ ਕਿਹਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।