(Source: ECI/ABP News/ABP Majha)
Patiala News: 27 ਪਰਵਾਸੀ ਭਾਰਤੀਆਂ ਨੂੰ ਮਿਲੇਗਾ ਰਾਸ਼ਟਰਪਤੀ ਪੁਰਸਕਾਰ, ਪੰਜਾਬ ਤੋਂ ਦਰਸ਼ਨ ਸਿੰਘ ਧਾਲੀਵਾਲ ਵੀ ਸ਼ਾਮਲ
Patiala News: ਵਿਦੇਸ਼ ਵਿੱਚ ਰਹਿ ਕੇ ਭਾਰਤ ਦਾ ਨਾਮ ਰੋਸ਼ਨ ਕਰਨ ਵਾਲੇ 27 ਪਰਵਾਸੀ ਭਾਰਤੀਆਂ ਨੂੰ ਭਾਰਤ ਸਰਕਾਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।
Patiala News: ਵਿਦੇਸ਼ ਵਿੱਚ ਰਹਿ ਕੇ ਭਾਰਤ ਦਾ ਨਾਮ ਰੋਸ਼ਨ ਕਰਨ ਵਾਲੇ 27 ਪਰਵਾਸੀ ਭਾਰਤੀਆਂ ਨੂੰ ਭਾਰਤ ਸਰਕਾਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ। ਇਸ ਸਬੰਧੀ ਇੰਦੌਰ (ਮੱਧ ਪ੍ਰਦੇਸ਼) ਵਿੱਚ 8 ਤੋਂ 10 ਜਨਵਰੀ ਨੂੰ ਇੱਕ ਸਨਮਾਨ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਹਾਸਲ ਜਾਣਕਾਰੀ ਅਨੁਸਾਰ ਇਸ ਪੁਰਸਕਾਰ ਨਾਲ ਸਨਮਾਨੇ ਜਾਣ ਵਾਲੇ 27 ਪਰਵਾਸੀ ਭਾਰਤੀਆਂ ਵਿੱਚ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਰੱਖੜਾ ਪਰਿਵਾਰ ’ਚੋਂ ਦਰਸ਼ਨ ਸਿੰਘ ਧਾਲੀਵਾਲ ਵੀ ਸ਼ਾਮਲ ਹਨ। ਅਮਰੀਕਾ ਸਥਿਤ ਮਿਲਵਾਕੀ ਦੇ ਵਸਨੀਕ ਦਰਸ਼ਨ ਸਿੰਘ ਧਾਲੀਵਾਲ ਨੂੰ ਸਮਾਜਸੇਵਾ ਦੇ ਕਾਰਜਾਂ ਵਿੱਚ ਪਾਏ ਉਨ੍ਹਾਂ ਦੇ ਯੋਗਦਾਨ ਬਦਲੇ ਇਹ ਸਨਮਾਨ ਦਿੱਤਾ ਜਾਵੇਗਾ।
ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮ ਦੇ ਆਖਰੀ ਦਿਨ ਸਮਾਪਤੀ ਸਮਾਗਮ ਦੌਰਾਨ ਰਾਸ਼ਟਰਪਤੀ ਮੁਰਮੂ ਉਕਤ ਪਰਵਾਸੀ ਭਾਰਤੀਆਂ ਦਾ ਸਨਮਾਨ ਕਰਨਗੇ। ਦਰਸ਼ਨ ਸਿੰਘ ਧਾਲੀਵਾਲ ਨੂੰ ਇਹ ਸਨਮਾਨ ਮਿਲਣ ਦੀ ਖ਼ਬਰ ਮਿਲਣ ਮਗਰੋਂ ਉਨ੍ਹਾਂ ਦੇ ਜੱਦੀ ਪਿੰਡ ਰੱਖੜਾ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਧਾਲੀਵਾਲ ਦੇ ਭਰਾ ਚਰਨਜੀਤ ਸਿੰਘ ਰੱਖੜਾ ਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ।
Chandigarh News: ਚੰਡੀਗੜ੍ਹ 'ਚ ਵਰ੍ਹੇਗਾ ਠੰਢ ਦਾ ਕਹਿਰ! ਮੌਸਮ ਵਿਭਾਗ ਵੱਲੋਂ 5 ਤੇ 6 ਜਨਵਰੀ ਲਈ ਅਲਰਟ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :