$3.5M drug-smuggling trial: ਕੈਨੇਡਾ 'ਚ ਪੰਜਾਬੀ ਡਰਾਈਵਰ ਨੂੰ ਟਰੱਕ ਰਾਹੀਂ ਗਲਤ ਕੰਮ ਕਰਨ ਦੀ ਵੱਡੀ ਸਜ਼ਾ ਮਿਲੀ ਹੈ। ਡਰਾਈਵਰ ਹਰਵਿੰਦਰ ਸਿੰਘ  ਨੂੰ ਕੋਕੀਨ ਸਪਲਾਈ ਕਰਨ ਦੇ ਇਲਜ਼ਾਮਾਂ 'ਚ ਕੈਦ ਦੀ ਸਜ਼ਾ ਸੁਣਾਈ ਗਈ।  ਬਰੈਂਪਟਨ ਦੇ ਟਰੱਕ ਡਰਾਈਵਰ ਹਰਵਿੰਦਰ ਸਿੰਘ ਨੂੰ 35 ਲੱਖ ਡਾਲਰ ਮੁੱਲ ਦੀ 62 ਕਿਲੋ ਕੋਕੀਨ ਅਮਰੀਕਾ ਤੋਂ ਕੈਨੇਡਾ ਲਿਆਉਣ ਦੇ ਦੋਸ਼ ਹੇਠ 11 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜੱਜ ਨੇ ਹਰਵਿੰਦਰ ਸਿੰਘ ਨੂੰ ਸਜ਼ਾ ਦਾ ਐਲਾਨ ਕਰਦਿਆਂ ਕਿਹਾ, "ਇਹ ਗਲਤ ਹਰਕਤ ਸੀ, ਤੈਨੂੰ ਇਸ ਦੀ ਕੀਮਤ ਚੁਕਾਉਣੀ ਹੋਵੇਗੀ ਕਿਉਂਕਿ ਇਹ ਬਹੁਤ ਗੰਭੀਰ ਅਪਰਾਧ ਹੈ।


ਜੱਜ ਨੇ ਅੱਗੇ ਕਿਹਾ ਕਿ ਹਰ ਚੀਜ਼ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਅਤੇ ਨਸ਼ਾ ਲਿਆਉਣ ਦਾ ਮਕਸਦ ਮੋਟੀ ਰਕਮ ਕਮਾਉਣਾ ਸੀ। ਹਰਵਿੰਦਰ ਸਿੰਘ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਹ ਕੀ ਕਰ ਰਿਹਾ ਹੈ ਅਤੇ ਉਸ ਨੂੰ ਇਹ ਵੀ ਪਤਾ ਸੀ ਕਿ ਇਹ ਗੈਰਕਾਨੂੰਨੀ ਹੈ। 



ਹਰਵਿੰਦਰ ਸਿੰਘ ਨੂੰ 31 ਮਾਰਚ 2021 ਨੂੰ ਬਲੂ ਵਾਟਰ ਬ੍ਰਿਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਅਮਰੀਕਾ ਦੇ ਮਿਸ਼ੀਗਨ ਸੂਬੇ ਅਤੇ ਉਨਟਾਰੀਓ ਦੇ ਸਾਰਨੀਆ ਸ਼ਹਿਰ ਨੂੰ ਆਪਸ ਵਿਚ ਜੋੜਦਾ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਨੂੰ ਹਰਵਿੰਦਰ ਸਿੰਘ ਦੇ ਟਰੱਕ ਦੀ ਤਲਾਸ਼ੀ ਦੌਰਾਨ ਦੋ ਸੂਟਕੇਸ ਮਿਲੇ ਜਿਨ੍ਹਾਂ ਵਿਚੋਂ 62 ਕਿਲੋ ਕੋਕੀਨ  ਨਿਕਲੀ। 


ਅਮਰੀਕਾ ਦਾ ਗੇੜਾ ਲਾ ਕੇ ਕੈਨੇਡਾ ਪਰਤ ਰਹੇ ਹਰਵਿੰਦਰ ਸਿੰਘ ਦੇ ਟਰੱਕ ਦੀ ਦੂਜੀ ਵਾਰ ਤਲਾਸ਼ੀ ਲੈਣ 'ਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ। ਬਾਰਡਰ ਅਫ਼ਸਰਾਂ ਨੇ ਮਾਮਲਾ ਆਰ.ਸੀ. ਐਮ.ਪੀ. ਦੇ ਸਪੁਰਦ ਕਰ ਦਿਤਾ ਅਤੇ ਹਰਵਿੰਦਰ ਸਿੰਘ ਵਿਰੁੱਧ ਪਾਬੰਦੀਸ਼ੁਦਾ ਪਦਾਰਥ ਦਰਾਮਦ ਕਰਨ ਅਤੇ ਤਸਕਰੀ ਦੇ ਮਕਸਦ ਨਾਲ ਪਾਬੰਦੀਸ਼ੁਦਾ ਪਦਾਰਥ ਰੱਖਣ ਦੇ ਦੋਸ਼ ਆਇਦ ਕੀਤੇ ਗਏ। 



 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ